ਬਠਿੰਡਾ : ਡੇਅਰੀ ਵਿਕਾਸ ਵਿਭਾਗ ਪੰਜਾਬ, ਡੇਅਰੀ ਵਿਕਾਸ ਬੋਰਡ ਵਲੋਂ ਐਸ.ਸੀ. ਲਾਭਪਾਤਰੀਆਂ ਨੂੰ 2 ਹਫ਼ਤਿਆਂ ਦੀ ਮੁਫ਼ਤ ਡੇਅਰੀ ਸਿਖਲਾਈ ਦੇਣ ਲਈ ਪਹਿਲਾ ਬੈਚ 1 ਫ਼ਰਵਰੀ ਤੋਂ ਸਰਦੂਲਗੜ (ਮਾਨਸਾ) ਅਤੇ ਅਬੁਲ ਖੁਰਾਣਾ (ਸ਼੍ਰੀ ਮੁਕਤਸਰ ਸਾਹਿਬ) ਸਿਖਲਾਈ ਸੈਂਟਰਾਂ ’ਤੇ ਚਲਾਇਆ ਜਾ ਰਿਹਾ ਹੈ। ਡੇਅਰੀ ਵਿਭਾਗ ਵਲੋਂ ਇਹ ਸਿਖਲਾਈ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਹਰਪਾਲ ਸਿੰਘ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਹਰਪਾਲ ਸਿੰਘ ਨੇ ਦੱਸਿਆ ਕਿ ਇਹ ਸਿਖਲਾਈ ਕੇਵਲ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜੋ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣ ਤੇ ਉਮਰ 18 ਤੋਂ 50 ਸਾਲ ਦੇ ਦਰਮਿਆਨ ਹੋਵੇ। ਉਮੀਦਵਾਰ ਘੱਟੋਂ-ਘੱਟ ਪੰਜਵੀਂ ਪਾਸ ਹੋਵੇ। ਸਿਖਲਾਈ ਮੌਕੇ ਸਿਖਿਆਰਥੀਆਂ ਲਈ ਚਾਹ ਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ।
ਸ਼੍ਰੀ ਹਰਪਾਲ ਸਿੰਘ ਨੇ ਹੋਰ ਦੱਸਿਆ ਕਿ ਸਿਖਲਾਈ ਉਪਰੰਤ ਪ੍ਰਤੀ ਸਿਖਿਆਰਥੀ ਨੂੰ 2 ਹਜ਼ਾਰ ਰੁਪਏ ਵਜੀਫ਼ਾ ਵੀ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਸਲੈਕਸ਼ਨ ਤੋਂ ਬਾਅਦ ਸਫ਼ਲਤਾ ਪੂਰਵਕ ਸਿਖਲਾਈ ਪ੍ਰਾਪਤ ਕਰਨ ਵਾਲੇ ਸਿਖਿਆਰਥੀ ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਉਠਾ ਸਕਦੇ ਹਨ। ਉਨਾਂ ਅਨੁਸੂਚਿਤ ਜਾਤੀ ਨਾਲ ਸਬੰਧਤ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਿਖਲਾਈ ਕੋਰਸ ਦਾ ਵੱਧ ਤੋਂ ਵੱਧ ਲਾਭ ਲੈਣ। ਉਨਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੇ ਸਿਖਲਾਈ ਸਬੰਧੀ ਜਾਣਕਾਰੀ ਹਾਸਲ ਕਰਨੀ ਹੈ ਤਾਂ ਉਹ 0164-2240645 ਅਤੇ 98157-01423 ’ਤੇ ਸੰਪਰਕ ਕਰ ਸਕਦੇ ਹਨ।
No comments:
Post a Comment