गुरुवार, 28 जनवरी 2021

ਰਾਸ਼ਟਰੀ ਨਾਰੀ ਸ਼ਕਤੀ ਪੁਰਸਕਾਰ-2020 ਲਈ ਦਰਖਾਸਤਾਂ ਮੰਗੀਆਂ, 15 ਵਿਅਕਤੀਆਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

 


31 ਜਨਵਰੀ ਤੱਕ ਦਿੱਤੀਆਂ ਜਾ ਸਕਦੀਆਂ ਹਨ ਦਰਖਾਸਤਾਂ

ਬਠਿੰਡਾ: ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਭਾਰਤ ਵਿੱਚ ਔਰਤਾਂ ਲਈ ਸਭ ਤੋਂ ਸਰਵੋਤਮ ਨਾਗਰਿਕ ਸਨਮਾਨ ‘ਨਾਰੀ ਸ਼ਕਤੀ ਪੁਰਸਕਾਰ-2020’ ਲਈ ਨਾਮਜ਼ਦਗੀਆਂ ਮੰਗੀਆਂ ਹਨ। ਉਨਾਂ ਦੱਸਿਆ ਕਿ ਇਹ ਪੁਰਸਕਾਰ ਉਨਾਂ ਨੂੰ ਦਿੱਤਾ ਜਾਂਦਾ ਹੈ, ਜੋ ਔਰਤਾਂ ਨੂੰ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੇ ਹਨ ਅਤੇ ਸਮਾਜ ਵਿੱਚ ਔਰਤਾਂ ਦੀ ਉੱਨਤੀ ਅਤੇ ਵਿਕਾਸ ਲਈ ਵਿਸ਼ੇਸ਼ ਯੋਗਦਾਨ ਪਾ ਰਹੇ ਹਨ।
  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 8 ਮਾਰਚ 2021 ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰੀਬ 15 ਸ਼ਖਸੀਅਤਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਬਾਰੇ ਯੋਗਤਾ ਮਾਪਦੰਡਾਂ ਦਾ ਵੇਰਵਾ ਦਿੰਦਿਆਂ ਉਨਾਂ ਦੱਸਿਆ ਕਿ ਔਰਤਾਂ ਦੇ ਸਸ਼ਕਤੀਕਰਨ ਵੱਲ ਵਧੀਆ ਕੰਮ ਕਰਨ ਵਾਲੇ ਵਿਅਕਤੀ ਵਿਸ਼ੇਸ਼, ਸਮੂਹਾਂ ਅਤੇ ਸੰਸਥਾਵਾਂ ਪੁਰਸਕਾਰ ਵਾਸਤੇ ਅਪਲਾਈ ਕਰ ਸਕਦੀਆਂ ਹਨ। ਉਨਾਂ ਇਹ ਵੀ ਦੱਸਿਆ ਕਿ ਵਿਅਕਤੀਗਤ ਵਰਗ ਲਈ ਬਿਨੈਕਾਰ ਦੀ ਉਮਰ ਘੱਟੋ-ਘੱਟ 25 ਸਾਲ ਹੋਣੀ ਚਾਹੀਦੀ ਹੈ। ਸੰਸਥਾਵਾਂ ਨੂੰ ਘੱਟੋ-ਘੱਟ ਪੰਜ ਸਾਲ ਦਾ ਤਜਰਬਾ ਹੋਣਾ ਲਾਜ਼ਮੀ ਹੈ।
  ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਲੋੜੀਂਦੇ ਦਸਤਾਵੇਜ਼ਾਂ ਸਮੇਤ ਨਾਮਜ਼ਦਗੀਆਂ/ਅਰਜ਼ੀਆਂ ਸਿਰਫ   www.narishaktipuruskar.wcd.gov.in   ’ਤੇ ਹੀ ਦਿੱਤੀਆਂ ਜਾ ਸਕਦੀਆਂ ਹਨ ਅਤੇ ਕਿਸੇ ਹੋਰ ਤਰੀਕੇ ਨਾਲ ਭੇਜੀ ਅਰਜ਼ੀ/ਨਾਮਜ਼ਦਗੀ ’ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਨਾਮਜ਼ਦਗੀਆਂ/ਅਰਜ਼ੀਆਂ ਭੇਜਣ ਦੀ ਆਖਰੀ ਤਰੀਕ 31 ਜਨਵਰੀ, 2021 ਹੈ। ਉਨਾਂ ਦੱਸਿਆ ਕਿ ਪੁਰਸਕਾਰ ਸਬੰਧੀ ਦਿਸ਼ਾ-ਨਿਰਦੇਸ਼ ਅਤੇ ਬਿਨੈ ਪੱਤਰ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੀ ਵੈਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ।                          

कोई टिप्पणी नहीं:

खबर एक नजर में देखे

लेबल

पुरानी बीमारी से परेशान है तो आज ही शुरू करे सार्थक इलाज

पुरानी बीमारी से परेशान है तो आज ही शुरू करे सार्थक इलाज
हर बीमारी में रामबाण साबित होती है इलैक्ट्रोहोम्योपैथी दवा

फ़ॉलोअर

संपर्क करे-

Haridutt Joshi. Punjab Ka Sach NEWSPAPER, News website. Shop NO 1 santpura Road Bathinda/9855285033, 01645012033 Punjab Ka Sach www.punjabkasach.com

देश-विदेश-खेल-सेहत-शिक्षा जगत की खबरे पढ़ने के लिए क्लिक करे।

देश-विदेश-खेल-सेहत-शिक्षा जगत की खबरे पढ़ने के लिए क्लिक करे।
हरिदत्त जोशी, मुख्य संपादक, contect-9855285033

हर गंभीर बीमारी में असरदार-इलैक्ट्रोहोम्योपैथी दवा

हर गंभीर बीमारी में असरदार-इलैक्ट्रोहोम्योपैथी दवा
संपर्क करे-

Amazon पर करे भारी डिस्काउंट के साथ खरीदारी

google.com, pub-3340556720442224, DIRECT, f08c47fec0942fa0
google.com, pub-3340556720442224, DIRECT, f08c47fec0942fa0

यह ब्लॉग खोजें

Bathinda Leading NewsPaper

E-Paper Punjab Ka Sach Newspaper Degital Edition 05 Aug 2026

HOME PAGE