ਬਠਿੰਡਾ : ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਬੰਧਕੀ ਕੰਪਲੈਕਸ ’ਚ ਸਥਿਤ ਮੈਗਸੀਪਾ ਹਾਲ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਨਸ਼ਾ ਮੁਕਤ ਭਾਰਤ ਅਭਿਆਨ ਦੀਆਂ ਗਤੀਵਿਧੀਆਂ ਤਹਿਤ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਜਾਣਕਾਰੀ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਅਵਾਸਪ੍ਰੀਤ ਕੌਰ ਨੇ ਸਾਂਝੀ ਕੀਤੀ।
ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਪ੍ਰੋਗਰਾਮ ਨਸ਼ਾ ਮੁਕਤ ਭਾਰਤ ਅਭਿਆਨ ਦੀਆਂ ਚੱਲ ਰਹੀਆਂ ਗਤੀਵਿਧੀਆਂ ਦੇ ਲੜੀ ਦੇ ਰੂਪ ਵਿੱਚ ਹੀ ਕਰਵਾਇਆ ਗਿਆ। ਇਸ ਪ੍ਰੋਗਰਾਮ ’ਚ 50 ਮਾਸਟਰ ਵਲੰਟੀਅਰ ਨੇ ਹਿੱਸਾ ਲਿਆ। ਜਿਸ ’ਚ ਮਾਸਟਰ ਵਲੰਟੀਅਰ ’ਚ 30 ਔਰਤ ਮਾਸਟਰ ਵਲੰਟੀਅਰ ਹਾਜ਼ਰ ਸਨ। ਪ੍ਰੋਗਰਾਮ ਵਿਚ ਮੌਜੂਦ ਵਲੰਟੀਅਰਜ਼ ਨੇ ਪ੍ਰਣ ਲਿਆ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ। ਉਨਾਂ ਕਿਹਾ ਕਿ ਇਹ ਮੁਹਿੰਮ ਦੇਸ਼ ਦੇ 32 ਰਾਜਾਂ ਦੇ ਵੱਖ-ਵੱਖ ਜ਼ਿਲਿਆਂ ’ਚ ਚੱਲ ਰਹੀ ਹੈ। ਜ਼ਿਲਾ ਬਠਿੰਡਾ ਵਿੱਚ ਵੀ ਇਸੇ ਅਭਿਆਨ ਤਹਿਤ ਆਏ ਦਿਨ ਵੱਖ-ਵੱਖ ਸੈਮੀਨਰ ਕਰਵਾਏ ਜਾ ਰਹੇ ਹਨ ਤਾਂ ਜੋ ਨਸ਼ੇ ਨੂੰ ਜੜੋ ਖਤਮ ਕੀਤਾ ਜਾ ਸਕੇ।
ਇਸ ਮੌਕੇ ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਸਟੇਟ ਕੁਆਰਡੀਨੇਟਰ ਸ਼੍ਰੀ ਅਵਨੀਤ ਕੁਮਾਰ ਨੇ ਮਾਸਟਰ ਵਲੰਟੀਅਰ ਨੂੰ ਸਿਖਲਾਈ ਦਿੱਤੀ ਤਾਂ ਜੋ ਅੱਗੇ ਜਾ ਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ ਅਤੇ ਉਨਾਂ ਨੂੰ ਇਸ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢ ਕੇ ਚੰਗੇ ਸਮਾਜ ਦੀ ਸਿਰਜਨ ’ਚ ਆਪਣਾ ਯੋਗਦਾਨ ਪਾਉਣ ਵੱਲ ਪ੍ਰੇਰਿਤ ਕੀਤਾ ਜਾ ਸਕੇ।
ਪ੍ਰੋਗਰਾਮ ਦੌਰਾਨ ਸਕੱਤਰ ਰੈੱਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਨੇ ਮਾਸਟਰ ਵਲੰਟੀਅਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨੌਜਵਾਨ ਪੀੜੀ ਸਾਡੇ ਦੇਸ਼ ਦਾ ਭਵਿੱਖ ਹਨ। ਉਨਾਂ ਨੂੰ ਨਸ਼ਿਆਂ ਤੋਂ ਗੁਰੇਜ ਕਰਨ ਵੱਲ ਪ੍ਰੇਰਿਤ ਕਰਨਾ ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਮੰਤਵ ਹੈ, ਤਾਂ ਜੋ ਸੋਹਣੇ ਤੇ ਨਿਰੋਏ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ। ਉਨਾਂ ਮਾਸਟਰ ਵਲੰਟੀਅਰ ਨੂੰ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ੇ ਛੱਡ ਕੇ ਰੁਜ਼ਗਾਰ ਤਹਿਤ ਟੂਲ-ਕਿੱਟ ਪ੍ਰਾਪਤ ਕਰਨਾ ਚਾਹੁੰਦਾ ਹੈ ਤਾਂ ਉਹ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ, ਬਠਿੰਡਾ ਨਾਲ ਸੰਪਰਕ ਕਰ ਸਕਦਾ ਹੈ। ਪ੍ਰੋਗਰਾਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਤੋਂ ਇਲਾਵਾਂ ਹੋਰ ਪਤਵੰਤੇ ਹਾਜ਼ਰ ਹੋਏ।
No comments:
Post a Comment