ਬਠਿੰਡਾ. ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਉਨ੍ਹਾਂ ਅੱਜ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ । ਵਿੱਤ ਮੰਤਰੀ ਨੇ ਮਹਿਣਾ ਚੌਂਕ ਵਿਖੇ ਕਾਂਗਰਸੀ ਲੀਡਰ ਸ਼ਿੰਦਾ ਸਿੰਘ ਅਤੇ ਨਵੀ ਢਿੱਲੋਂ ਦੀ ਰਹਿਸ਼ ਤੇ ਵਰਕਰ ਮੀਟਿੰਗ ਕੀਤੀ । ਉਸ ਤੋਂ ਬਾਅਦ ਵਿੱਤ ਮੰਤਰੀ ਨੇ ਪਰਸਰਾਮ ਨਗਰ ਦੇ ਵਾਰਡ ਨੰਬਰ 45 ਵਿੱਚ ਵਿਚ ਕਾਂਗਰਸੀ ਉਮੀਦਵਾਰ ਰਾਜ ਰਾਣੀ ਅਤੇ ਵਾਰਡ ਨੰਬਰ 19 ਦੀ ਅਮਰਪੁਰਾ ਬਸਤੀ ਵਿਚ ਪ੍ਰਚਾਰ ਕਰਦਿਆਂ ਉਨ੍ਹਾਂ ਨੂੰ ਜਿਤਾਉਣ ਦੀ ਅਪੀਲ ਕੀਤੀ ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸ਼ਹਿਰ ਅੰਦਰ ਹੋਏ ਵਿਕਾਸ ਦੇ ਮੁੱਦੇ ਤੇ ਚੋਣਾਂ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸ਼ਹਿਰ ਦੇ ਨਾਲ ਨਾਲ ਬਾਹਰਲੀਆਂ ਬਸਤੀਆਂ ਬਸਤੀਆਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਯਤਨ ਕੀਤੇ ਗਏ ਹਨ ਜਿਸ ਤਹਿਤ ਸਕੂਲਾਂ ਦੀਆਂ ਨਵੀਂਆਂ ਇਮਾਰਤਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਕਾਂਗਰਸ ਪਾਰਟੀ ਦਾ ਮੇਅਰ ਬਣਨ ਤੋਂ ਬਾਅਦ ਵਿਕਾਸ ਕੰਮਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਅਪਣਾਈਆਂ ਗਈਆਂ ਲੋਕ ਪੱਖੀ ਨੀਤੀਆਂ ਨੂੰ ਦੇਖਦਿਆਂ ਸ਼ਹਿਰ ਦੇ ਲੋਕ ਲਗਾਤਾਰ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ । ਇਸ ਮੌਕੇ ਜੈਜੀਤ ਸਿੰਘ ਜੌਹਲ, ਅਰੁਣ ਵਧਾਵਨ, ਸਾਧੂ ਸਿੰਘ, ਸ਼ਿੰਦਾ ਸਿੰਘ, ਨਵੀ ਢਿੱਲੋਂ,ਯਾਦਵਿੰਦਰ ਸਿੰਘ,ਰੋਬੀ ਧਾਲੀਵਾਲ ਆਦਿ ਹਾਜ਼ਰ ਸਨ।
No comments:
Post a Comment