ਮਿਸ਼ਨ ਹਰ ਘਰ ਪਾਣੀ ਹਰ ਘਰ ਸਫ਼ਾਈ’-ਆਮ ਲੋਕਾਂ ਨੂੰ ਸਾਫ਼ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਵੱਧ-ਡਿਪਟੀ ਕਮਿਸ਼ਨਰ
ਬਠਿੰਡਾ : ਸੂਬਾ ਸਰਕਾਰ ਆਮ ਲੋਕਾਂ ਨੂੰ ਜਿੱਥੇ ਪਿੰਡ ਪੱਧਰ ’ਤੇ ਸਿਹਤ ਸੇਵਾਵਾਂ, ਸਿੱਖਿਆ ਤੋਂ ਇਲਾਵਾ ਪੀਣ ਵਾਲਾ ਸਾਫ਼ ਪਾਣੀ ਤੇ ਸ਼ੁੱਧ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਮੇਸ਼ਾ ਵਚਨਵੱਧ ਹੈ ਉੱਥੇ ਸਰਕਾਰ ਵਲੋਂ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਦਲ-ਦਲ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਿੰਡਾਂ ’ਚ ਗਰਾਊਂਡ ਅਤੇ ਜਿੰਮ ਮੁਹੱਈਆ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਹਰ ਘਰ ਪਾਣੀ, ਹਰ ਘਰ ਸਫ਼ਾਈ’ ਮੁਹਿੰਮ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ 11 ਕਰੋੜ 81 ਲੱਖ ਰੁਪਏ ਦੀ ਲਾਗਤ ਨਾਲ ਪਿੰਡਾਂ ਦੇ ਜਲ ਘਰਾਂ ਦੀ ਨੁਹਾਰ ਬਦਲੀ ਜਾਵੇਗੀ। ਇਸ ਤਹਿਤ ਪਿੰਡਾਂ ਦੇ ਜਲ ਘਰਾਂ ਦੀ ਅਪਗ੍ਰੇਡੇਸ਼ਨ ਤੋਂ ਇਲਾਵਾ ਘਰ-ਘਰ ’ਚ ਪੀਣ ਯੋਗ ਪਾਣੀ ਪਹੰੁਚਾਉਣ ਲਈ ਪਾਇਪ ਲਾਇਨਾਂ ਵਿਛਾ ਕੇ ਕਿਸੇ ਵੀ ਗਰੀਬ ਪਰਿਵਾਰ ਨੂੰ ਪੀਣ ਵਾਲੇ ਸਾਫ਼ ਪਾਣੀ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਅਮਿਤ ਕੁਮਾਰ ਨੇ ਦੱਸਿਆ ਕਿ ‘ਮਿਸ਼ਨ ਹਰ ਘਰ ਪਾਣੀ, ਹਰ ਘਰ ਸਫ਼ਾਈ’ ਮੁਹਿੰਮ ਤਹਿਤ ਜ਼ਿਲੇ ਅਧੀਨ ਪੈਂਦੇ ਪਿੰਡ ਗੁੰਮਟੀ ਕਲਾਂ ਵਿਖੇ 1 ਕਰੋੜ 92 ਲੱਖ, ਸਲਾਬਤਪੁਰਾ ਵਿਖੇ 1 ਕਰੋੜ 58 ਲੱਖ, ਜਲਾਲ ਵਿਖੇ 3 ਕਰੋੜ, ਦਿਆਲਪੁਰਾ ਮਿਰਜ਼ਾ 2 ਕਰੋੜ 5 ਲੱਖ, ਗੁਰੂਸਰ 74 ਲੱਖ, ਹਮੀਰਗੜ 1 ਕਰੋੜ 6 ਲੱਖ, ਬਸਤੀ ਸੁਰਜੀਤਪੁਰਾ ਵਿਖੇ 94 ਲੱਖ ਅਤੇ ਆਦਮਪੁਰਾ ਵਿਖੇ 52 ਲੱਖ ਰੁਪਏ ਖਰਚ ਕਰਕੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
No comments:
Post a Comment