ਬਠਿੰਡਾ : ਜ਼ਿਲਾ ਸਿਹਤ ਅਫਸਰ ਡਾ. ਊਸ਼ਾ ਗੋਇਲ ਦੀ ਆਗਵਾਈ ਹੇਠ ਫੂਡ ਸੇਫਟੀ ਅਫ਼ਸਰ ਦਿਵਿਆ ਗੋਸਵਾਮੀ ਤੇ ਨਵਦੀਪ ਸਿੰਘ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਢਾਬੇ, ਰੈਸ਼ਟੋਰੈਂਟ ਤੇ ਫਲੌਰ ਮਿਲ ਆਦਿ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਥਾਵਾਂ ਤੋਂ 19 ਫੂਡ ਵਸਤਾਂ ਦੇ ਸੈਂਪਲ ਇੱਕਤਰ ਕੀਤੇ ਗਏ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਸਿਹਤ ਅਫਸਰ ਨੇ ਦੱਸਿਆ ਕੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੋ ਵੀ ਫਰਮ ਜਾਂ ਵਿਅਕਤੀ ਖਾਣ ਪੀਣ ਵਾਲੀਆਂ ਵਸਤਾਂ ਤਿਆਰ ਕਰਦਾ ਹੈ ਤੇ ਵੇਚਦਾ ਹੈ, ਉਸ ਕੋਲ ਫਰਮ ਦਾ ਲਾਇਸੈਂਸ ਵੀ ਬਣਿਆ ਹੋਣਾ ਚਾਹੀਦਾ ਹੈ। ਇਹ ਲਾਇਸੈਂਸ ਆਨ-ਲਾਇਨ ਅਪਲਾਈ ਕੀਤਾ ਜਾਣਾ ਹੈ।
ਜ਼ਿਲਾ ਸਿਹਤ ਅਫਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਾਣ-ਪੀਣ ਵਾਲੀਆਂ ਵਸਤਾਂ ਤਿਆਰ ਕਰਨ ਵਾਲੇ ਤੇ ਵੇਚਣ ਵਾਲੇ ਦੁਕਾਨਦਾਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਆਪਣੀ ਰਜਿਸ਼ਟ੍ਰੇਸ਼ਨ ਤੇ ਲਾਇਸੈਂਸ ਬਨਵਾਉਣਾ ਯਕੀਨੀ ਬਣਾਉਣ। ਉਨਾਂ ਅਪੀਲ ਕਰਦਿਆਂ ਕਿਹਾ ਕਿ ਜਿਨਾਂ ਫਰਮਾਂ ਜਾਂ ਕਰਿਆਣਾ ਸਟੋਰ ਵੱਲੋਂ ਆਪਣਾ ਲਾਇਸੈਂਸ ਨਹੀਂ ਬਣਾਇਆ ਗਿਆ ਉਹ ਆਪਣਾ ਲਾਇਸੈਂਸ 10 ਫ਼ਰਵਰੀ 2021 ਤੋਂ 10 ਮਾਰਚ 2021 ਤੱਕ ਇੱਕ ਮਹਿਨੇ ਦੇ ਅੰਦਰ-ਅੰਦਰ ਬਨਵਾਉਣਾ ਯਕੀਨੀ ਬਣਾਉਣ। ਇਸ ਮੌਕੇ ਉਨਾਂ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕੋਵਿਡ-19 ਸਬੰਧੀ ਸਮੇਂ-ਸਮੇਂ ’ਤੇ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਮਾਸਕ ਪਹਿਨਣਾ, ਦੋ ਗਜ਼ ਦੀ ਦੂਰੀ ਬਣਾ ਕੇ ਰੱਖਣਾ ਤੇ ਵਾਰ-ਵਾਰ ਸੈਨੀਟਾਈਜ਼ਰ ਜਾਂ ਸਾਬਣ ਨਾਲ ਚੰਗੀ ਤਰਾਂ ਹੱਥ ਧੋਏ ਜਾਣ।
No comments:
Post a Comment