ਬਠਿੰਡਾ, 8 ਫ਼ਰਵਰੀ : ਡੇਅਰੀ ਵਿਕਾਸ ਬੋਰਡ ਵੱਲੋਂ ਐਸ.ਸੀ. ਲਾਭਪਾਤਰੀਆਂ ਨੂੰ 2 ਹਫਤਿਆਂ ਦੀ ਮੁਫਤ ਡੇਅਰੀ ਸਿਖਲਾਈ ਦੇਣ ਲਈ ਦੂਜਾ ਬੈਚ 15 ਫਰਵਰੀ 2021 ਤੋਂ ਸਰਦੂਲਗੜ (ਮਾਨਸਾ) ਤੇ ਅਬੁਲ ਖੁਰਾਣਾ (ਸ਼੍ਰੀ ਮੁਕਤਸਰ ਸਾਹਿਬ) ਟ੍ਰੇਨਿੰਗ ਸੈਂਟਰਾਂ ਵਿਖੇ ਚਲਾਇਆ ਜਾ ਰਿਹਾ ਹੈ। ਇਸ ਸਿਖਲਾਈ ਕੋਰਸ ਦੌਰਾਨ ਕੇਵਲ ਅਨੁਸੂਚਿਤ ਜਾਤੀ ਨਾਲ ਸਬੰਧਿਤ ਸਿਖਿਆਰਥੀਆਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਹਰਪਾਲ ਸਿੰਘ ਨੇ ਸਾਂਝੀ ਕੀਤੀ।
ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਹਰਪਾਲ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਖਿਆਰਥੀ ਦੀ ਉਮਰ 18 ਤੋਂ 50 ਸਾਲ ਹੋਵੇ। ਉਸ ਨੇ ਘੱਟੋ-ਘੱਟ ਪੰਜਵੀਂ ਪਾਸ ਕੀਤੀ ਹੋਵੇ। ਸਿਖਿਆਰਥੀਆਂ ਲਈ ਚਾਹ ਅਤੇ ਦੁਪਹਿਰ ਦੇ ਖਾਣੇ ਦਾ ਮੁਫ਼ਤ ਪ੍ਰਬੰਧ ਵੀ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਡੇਅਰੀ ਵਿਭਾਗ ਵੱਲੋਂ ਇਹ ਸਿਖਲਾਈ ਮੁਫਤ ਦਿੱਤੀ ਜਾ ਰਹੀ ਹੈ। ਸਿਖਲਾਈ ਉਪਰੰਤ ਪ੍ਰਤੀ ਸਿਖਿਆਰਥੀ ਨੂੰ 2000 ਰੁਪਏ ਵਜੀਫਾ ਵੀ ਦਿੱਤਾ ਜਾਵੇਗਾ। ਡਿਪਟੀ ਡਾਇਰੈਕਟਰ ਡੇਅਰੀ ਨੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਿਖਲਾਈ ਕੋਰਸ ਦਾ ਪੂਰਾ ਲਾਹਾ ਲੈਣ। ਉਨਾਂ ਕਿਹਾ ਕਿ ਸਿਖਲਾਈ ਲੈਣ ਦੇ ਚਾਹਵਾਨ ਸਿਖਿਆਰਥੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਦੇ ਕਮਰਾ ਨੰਬਰ 302 ਈ, ਦੂਸਰੀ ਮੰਜਿਲ, ਬਠਿੰਡਾ ਵਿਖੇ ਫਾਰਮ ਭਰ ਸਕਦੇ ਹਨ। ਸਲੈਕਸ਼ਨ ਤੋਂ ਬਾਅਦ ਸਫਲਤਾ ਪੂਰਵਕ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਸਿਖਿਆਰਥੀ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਉਠਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਸੰਪਰਕ ਕਰੋ 0164-2240645, 98157-01423 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
No comments:
Post a Comment