-ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਲਈ ਦਿੱਤੇ ਲੋੜੀਂਦੇ ਆਦੇਸ਼, ਕੋਵਿਡ-19 ਦੇ ਮੱਦੇਨਜ਼ਰ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਕੀਤੀ ਜਾਵੇ ਪਾਲਣਾ
ਬਠਿੰਡਾ: ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ 14 ਫਰਵਰੀ 2021 ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਇੱਥੇ ਪੁੱਜੇ ਚੋਣ ਅਬਜ਼ਰਬਰ ਸ਼੍ਰੀ ਵਿਪੁਲ ਉਜਵਲ (ਆਈ.ਏ.ਐਸ.) ਅਤੇ ਮੈਡਮ ਅਮਰਬੀਰ ਕੌਰ ਭੁੱਲਰ ਵਲੋਂ ਚੋਣ ਅਮਲੇ ਨਾਲ ਵਿਸ਼ੇਸ਼ ਤੌਰ ’ਤੇ ਬੈਠਕ ਕੀਤੀ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਹੋਈ ਇਸ ਵਿਸ਼ੇਸ਼ ਬੈਠਕ ਦੌਰਾਨ ਮੌਜੂਦ ਆਰ.ਓਜ਼ ਅਤੇ ਏ.ਆਰ.ਓਜ਼ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਮੀਟਿੰਗ ਦੌਰਾਲ ਚੋਣ ਅਬਜ਼ਰਬਰ ਸ਼੍ਰੀ ਵਿਪੁਲ ਉਜਵਲ ਵਲੋਂ ਚੋਣ ਅਮਲੇ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਇਆ ਜਾਵੇ। ਇਸ ਮੌਕੇ ਉਨਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਜੋ ਵੀ ਵਿਅਕਤੀ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਤਰੁੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
ਚੋਣ ਪ੍ਰਕਿਰਿਆ ਦੌਰਾਨ ਕੋਵਿਡ 19 ਦੇ ਮੱਦੇਨਜ਼ਰ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਚੋਣਾਂ ਨੂੰ ਨਿਰਵਿਘਨ ਨੇਪਰੇ ਚੜਾਉਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਇਸ ਦੌਰਾਨ ਚੋਣ ਆਬਜ਼ਰਬਰ ਮੈਡਮ ਅਮਰਬੀਰ ਕੌਰ ਭੁੱਲਰ ਨੇ ਕਿਹਾ ਕਿ ਇਨਾਂ ਚੋਣਾਂ ਨੂੰ ਆਮ ਚੋਣਾਂ ਨਾ ਸਮਝਿਆਂ ਜਾਵੇ ਸਗੋਂ ਚੋਣਾਂ ਪ੍ਰਤੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦਿਆਂ ਨੇਪਰੇ ਚੜਾਇਆ ਜਾਵੇ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ. ਭੁਪਿੰਦਰਜੀਤ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਪਰਮਵੀਰ ਸਿੰਘ, ਐਸ.ਪੀ. ਸੁਰਿੰਦਰਪਾਲ ਸਿੰਘ ਤੋਂ ਇਲਾਵਾ ਜ਼ਿਲੇ ਨਾਲ ਸਬੰਧਤ ਸਮੂਹ ਆਰ.ਓਜ਼ ਅਤੇ ਏ.ਆਰ.ਓਜ਼ ਮੌਜੂਦ ਸਨ।
No comments:
Post a Comment