HOME PAGE

HOME PAGE

मंगलवार, 23 फ़रवरी 2021

‘ਸਰਬੱਤ ਸਿਹਤ ਬੀਮਾ ਯੋਜਨਾ’- ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦੀ ਵਿਸ਼ੇਸ਼ ਮੁਹਿੰਮ 28 ਫ਼ਰਵਰੀ ਤੱਕ


ਸ਼ਹਿਰੀ ਖੇਤਰ ’ਚ ਪ੍ਰਚਾਰ ਵੈਨ ਰਾਹੀਂ ਬਣਾਏ 153 ਈ-ਕਾਰਡ

ਬਠਿੰਡਾ, 23 ਫਰਵਰੀ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਇੱਕ ਹਫ਼ਤੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਯੋਗ ਲਾਭਪਾਤਰੀ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਵਿਖੇ ਜ਼ਰੂਰੀ ਦਸਤਾਵੇਜ਼ਾਂ ਲੈ ਕੇ ਆਪਣਾ ਈ-ਕਾਰਡ ਬਣਵਾ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਾਂਝੀ ਕੀਤੀ।


          ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜ਼ਿਲੇ ਦੇ ਕੇਂਦਰਾਂ ਦੀ ਸੂਚੀ ਤੇ ਆਪਣੀ ਪਾਤਰਤਾ ਜਾਂਚਣ ਲਈ www.sha.punjab.gov.in ਵੈਬਸਾਈਟ ’ਤੇ ਜਾ ਕੇ ਚੈੱਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਸਮਾਰਟ ਰਾਸ਼ਨ ਕਾਰਡ ਪਰਿਵਾਰ (ਸਮਾਰਟ ਰਾਸ਼ਨ ਕਾਰਡ ਜੂਨ 2020 ਤੱਕ ਬਣਿਆ ਹੋਵੇ) , ਕਿਸਾਨ (ਜੇ-ਫਾਰਮ ਅਤੇ ਗੰਨਾ ਤੋਲ ਪਰਚੀ ਧਾਰਕ, 05 ਅਗਸਤ 2020 ਤੱਕ ਪੰਜਾਬ ਮੰਡੀ ਬੋਰਡ ਨਾਲ ਰਜਿਸਟਰਡ) , ਉਸਾਰੀ ਮਜ਼ਦੂਰ (ਉਸਾਰੀ ਭਲਾਈ ਬੋਰਡ ਨਾਲ ਪੰਜੀਿਤ) , ਛੋਟੇ ਵਪਾਰੀ (ਆਬਕਾਰੀ ਤੇ ਕਰ ਵਿਭਾਗ ਨਾਲ ਪੰਜੀਿਤ ਅਤੇ 1 ਕਰੋੜ ਤੋਂ ਘੱਟ ਸਾਲਾਨਾ ਆਮਦਨ) , ਐਕਰੀਡੇਟਡ ਤੇ ਪੀਲੇ ਕਾਰਡ ਧਾਰਕ ਪੱਤਰਕਾਰ, ਐਨ.ਈ.ਸੀ.ਸੀ. ਡਾਟਾ 2011 ਵਿੱਚ ਸ਼ਾਮਿਲ ਪਰਿਵਾਰ ਆਉਂਦੇ ਹਨ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਸ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਸ਼ਹਿਰੀ ਖੇਤਰ ਵਿਚ ਈ-ਕਾਰਡ ਬਣਾਉਣ ਲਈ ਇੱਕ ਸਪੈਸ਼ਲ ਪ੍ਰਚਾਰ ਵੈਨ ਚਲਾਈ ਗਈ ਹੈ, ਜਿਸ ਦੌਰਾਨ ਸ਼ਹਿਰ ਦੇ ਬੇਅੰਤ ਨਗਰ, ਲਾਲ ਸਿੰਘ ਬਸਤੀ, ਪਰਸ ਰਾਮ ਨਗਰ ਅਤੇ ਜਨਤਾ ਨਗਰ ਆਦਿ ਸ਼ਹਿਰੀ ਮੁੱਢਲਾ ਸਿਹਤ ਕੇਂਦਰਾਂ ’ਚ 153 ਈ-ਕਾਰਡ ਬਣਾਏ ਗਏ ਹਨ।

          ਸਿਵਲ ਸਰਜਨ ਨੇ ਹੋਰ ਦੱਸਿਆ ਕਿ ਕਾਰਡ ਬਣਵਾਉਣ ਲਈ ਲਾਭਪਾਤਰੀ ਕੋਲ ਅਧਾਰ ਕਾਰਡ, ਪਰਿਵਾਰ ਪਹਿਚਾਣ ਪੱਤਰ, ਰਾਸ਼ਨ ਕਾਰਡ (ਜੇਕਰ ਰਾਸ਼ਨ ਕਾਰਡ ਨਹੀਂ ਹੈ ਤਾਂ ਪਰਿਵਾਰ ਘੋਸ਼ਣਾ ਫਾਰਮ ਜੋ ਕੇ ਸਰਪੰਚ ਜਾਂ ਮਿਊਂਸਪਲ ਕੌਂਸਲਰ ਤੋਂ ਦਸਤਖ਼ਤ ਅਤੇ ਮੋਹਰ ਲੱਗਿਆ ਹੋਵੇ) ਅਤੇ ਉਸਾਰੀ ਕਿਰਤੀ ਦਾ ਰਜਿਸਟ੍ਰੇਸ਼ਨ ਕਾਰਡ (ਜੇਕਰ ਉਸ ਵਿੱਚ ਪਰਿਵਾਰ ਦੀ ਜਾਣਕਾਰੀ ਹੈ) ਹੋਣਾ ਲਾਜ਼ਮੀ ਹੈ।

          ਸਿਵਲ ਸਰਜਨ ਸ. ਢਿੱਲੋਂ ਨੇ ਹੋਰ ਦੱਸਿਆ ਕਿ ਕਾਰਡ ਬਣਵਾਉਣ ਦੀ ਫੀਸ 30 ਰੁਪਏ ਪ੍ਰਤੀ ਕਾਰਡ ਹੈ। ਉਨਾਂ ਲਾਭਪਾਤਰੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਜਲਦ ਤੋਂ ਜਲਦ ਆਪਣੇ ਸਰਬੱਤ ਸਿਹਤ ਬੀਮਾ ਯੋਜਨਾ ਦਾ ਈ-ਕਾਰਡ ਜ਼ਰੂਰ ਬਣਵਾਉਣ।

कोई टिप्पणी नहीं:

एक टिप्पणी भेजें