ਨਗਰ ਨਿਗਮ, ਨਗਰ ਕੌਸਲਾਂ ਤੇ ਨਗਰ ਪੰਚਾਇਤ ਚੋਣਾਂ ਦੇ ਐਲਾਨੇ ਨਤੀਜੇ-ਡਿਪਟੀ ਕਮਿਸ਼ਨਰ
ਬਠਿੰਡਾ, 17 ਫ਼ਰਵਰੀ : ਸਥਾਨਕ ਚੋਣਾਂ ਦੇ ਐਲਾਨੇ ਗਏ ਨਤੀਜਿਆਂ ’ਚ ਕਾਂਗਰਸ ਪਾਰਟੀ ਨੇ ਬਠਿੰਡਾ ਨਗਰ ਨਿਗਮ ਤੋਂ ਇਲਾਵਾ 14 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚੋਂ 5 ਨਗਰ ਕੌਂਸਲਾਂ ਤੇ 6 ਨਗਰ ਪੰਚਾਇਤਾਂ ’ਤੇ ਭਾਰੀ ਬਹੁਮਤ ਨਾਲ ਕਬਜ਼ਾ ਰਿਹਾ ਹੈ, ਜਦਕਿ 1 ਨਗਰ ਪੰਚਾਇਤ ਲਹਿਰਾ ਮੁਹੱਬਤ ਅਜ਼ਾਦ ਉਮੀਦਵਾਰਾਂ ਦੇ ਖ਼ਾਤੇ ਰਹੀ ਹੈ। ਇਹ ਜਾਣਕਾਰੀ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਸਾਂਝੀ ਕੀਤੀ।
ਬਠਿੰਡਾ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕੁੱਲ 224 ਵਾਰਡਾਂ ’ਚੋਂ 220 ਵਾਰਡਾਂ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ 153 ਉਮੀਦਵਾਰ ਕਾਂਗਰਸ ਪਾਰਟੀ, 33 ਉਮੀਦਵਾਰ ਸ਼੍ਰੋਮਣੀ ਅਕਾਲੀ ਦਲ, 3 ਉਮੀਦਵਾਰ ਆਮ ਆਦਮੀ ਪਾਰਟੀ, 1 ਉਮੀਦਵਾਰ ਬਹੁਜਨ ਸਮਾਜ ਪਾਰਟੀ ਅਤੇ 30 ਅਜ਼ਾਦ ਉਮੀਦਵਾਰ ਜੇਤੂ ਰਹੇ ਹਨ।
ਐਲਾਨੇ ਗਏ ਨਤੀਜਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਜ਼ਿਲਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਬਠਿੰਡਾ ਨਗਰ ਨਿਗਮ ਦੇ 50 ਵਾਰਡਾਂ ’ਚੋਂ 43 ਉਮੀਦਵਾਰ ਕਾਂਗਰਸ ਪਾਰਟੀ ਅਤੇ 7 ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਰਹੇ।
6 ਨਗਰ ਕੌਂਸਲਾਂ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਮੌੜ ਦੇ 17 ਵਾਰਡਾਂ ’ਚੋਂ 13 ਵਾਰਡਾਂ ’ਚ ਕਾਂਗਰਸ ਪਾਰਟੀ, 1 ਸ਼ੋ੍ਰਮਣੀ ਅਕਾਲੀ ਦਲ ਅਤੇ 3 ਅਜ਼ਾਦ ਉਮੀਦਵਾਰ, ਰਾਮਾਂ ਨਗਰ ਕੌਂਸਲ ਦੇ 15 ਵਾਰਡਾਂ ’ਚੋਂ 11 ਉਮੀਦਵਾਰ ਕਾਂਗਰਸ ਪਾਰਟੀ, 2 ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਅਤੇ 2 ਅਜ਼ਾਦ ਉਮੀਦਵਾਰ ਜੇਤੂ ਰਹੇ। ਇਸੇ ਤਰਾਂ ਗੋਨਿਆਣਾ ਦੇ 13 ਵਾਰਡਾਂ ’ਚ 7 ਉਮੀਦਵਾਰ ਕਾਂਗਰਸ ਪਾਰਟੀ ਅਤੇ 6 ਅਜ਼ਾਦ ਉਮੀਦਵਾਰ, ਕੋਟਫੱਤਾ ਦੇ 11 ਵਾਰਡਾਂ ’ਚ 9 ਉਮੀਦਵਾਰ ਕਾਂਗਰਸ ਪਾਰਟੀ ਤੇ 2 ਅਜ਼ਾਦ ਉਮੀਦਵਾਰ ਜੇਤੂ ਰਹੇ, ਜਦਕਿ ਸੰਗਤ ਨਗਰ ਕੌਂਸਲ ਦੇ 9 ਵਾਰਡਾਂ ’ਚੋ 2 ਉਮੀਦਵਾਰ ਕਾਂਗਰਸ ਪਾਰਟੀ ਅਤੇ 7 ਉਮੀਦਵਾਰ ਸ਼ੋ੍ਰਮਣੀ ਅਕਾਲੀ ਦਲ ਦੇ ਜੇਤੂ ਰਹੇ ਅਤੇ ਨਗਰ ਕੌਂਸਲ ਭੁੱਚੋਂ ਮੰਡੀ ਦੇ 13 ਵਾਰਡਾਂ ’ਚੋਂ 10 ਉਮੀਦਵਾਰ ਕਾਂਗਰਸ ਪਾਰਟੀ, 2 ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਅਤੇ 1 ਅਜ਼ਾਦ ਉਮੀਦਵਾਰ ਜੇਤੂ ਰਿਹਾ।
ਇਸੇ ਤਰਾਂ 8 ਨਗਰ ਪੰਚਾਇਤਾਂ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਨਗਰ ਪੰਚਾਇਤ ਕੋਠਾਗੁਰੂ ਦੇ 11 ਵਾਰਡਾਂ ’ਚ ਸਾਰੇ ਹੀ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ ਰਹੇ। ਇਸੇ ਤਰਾਂ ਭਗਤਾ ਭਾਈਕਾ ਦੇ 13 ਵਾਰਡਾਂ ’ਚੋਂ 9 ਉਮੀਦਵਾਰ ਕਾਂਗਰਸ ਪਾਰਟੀ, 3 ਉਮੀਦਵਾਰ ਸ਼ੋ੍ਰਮਣੀ ਅਕਾਲੀ ਦਲ ਅਤੇ 1 ਅਜ਼ਾਦ ਉਮੀਦਵਾਰ ਜੇਤੂ ਰਿਹਾ। ਨਗਰ ਪੰਚਾਇਤ ਮਲੂਕਾ ਦੇ 11 ਵਾਰਡਾਂ ’ਚੋਂ 9 ਉਮੀਦਵਾਰ ਕਾਂਗਰਸ ਪਾਰਟੀ ਅਤੇ 2 ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਹੇ। ਨਗਰ ਪੰਚਾਇਤ ਭਾਈਰੂਪਾ ਦੇ 13 ਵਾਰਡਾਂ ’ਚੋਂ 8 ਉਮੀਦਵਾਰ ਕਾਂਗਰਸ ਪਾਰਟੀ, 4 ਉਮੀਦਵਾਰ ਸ਼ੋ੍ਰਮਣੀ ਅਕਾਲੀ ਦਲ ਅਤੇ 1 ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਜੇਤੂ ਰਿਹਾ।
ਇਸੇ ਤਰਾਂ ਨਗਰ ਪੰਚਾਇਤ ਮਹਿਰਾਜ ਦੇ 13 ਵਾਰਡਾਂ ’ਚੋਂ 10 ਉਮੀਦਵਾਰ ਕਾਂਗਰਸ ਪਾਰਟੀ, 1 ਉਮੀਦਵਾਰ ਸ਼੍ਰੋਮਣੀ ਅਕਾਲੀ ਤੇ 2 ਅਜ਼ਾਦ ਉਮੀਦਵਾਰ ਜੇਤੂ ਰਹੇ। ਨਗਰ ਪੰਚਾਇਤ ਕੋਟਸ਼ਮੀਰ ਦੇ 13 ਵਾਰਡਾਂ ’ਚੋਂ 10 ਉਮੀਦਵਾਰ ਕਾਂਗਰਸ ਪਾਰਟੀ, 1 ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਅਤੇ 2 ਅਜ਼ਾਦ ਉਮੀਦਵਾਰ ਜੇਤੂ ਰਹੇ। ਇਸੇ ਤਰਾਂ ਨਗਰ ਪੰਚਾਇਤ ਨਥਾਣਾ ਦੇ 11 ਵਾਰਡਾਂ ’ਚੋਂ 1 ਉਮੀਦਵਾਰ ਕਾਂਗਰਸ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ 3-3 ਉਮੀਦਵਾਰ ਅਤੇ 4 ਅਜ਼ਾਦ ਉਮੀਦਵਾਰ ਜੇਤੂ ਰਹੇ।
ਇਸੇ ਤਰਾਂ ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਕੁੱਲ 11 ਵਾਰਡਾਂ ’ਚੋਂ 7 ਅਜ਼ਾਦ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਜਦਕਿ 4 ਵਾਰਡਾਂ ’ਚ ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਕਾਰਨ ਅਤੇ ਹੋਰ ਕੋਈ ਉਮੀਦਵਾਰ ਚੋਣ ਮੈਦਾਨ ’ਚ ਨਾ ਹੋਣ ਕਰਕੇ ਖਾਲੀ ਰਹਿ ਗਏ ਹਨ ਜਿੱਥੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਭਵਿੱਖ ਵਿਚ ਪੋਿਗ ਹੋਵੇਗੀ।
No comments:
Post a Comment