ਬਠਿੰਡਾ, 10 ਫਰਵਰੀ. ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਬਠਿੰਡਾ ਦੇ 6 ਵੇਂ ਸਥਾਪਨਾ ਦਿਵਸ ਸਮਾਰੋਹ ਦੀ ਸ਼ੁਰੂਆਤ ਅੱਜ ਇੱਥੇ ਸ੍ਰੀ ਅਖੰਡ ਪਾਠ ਦੇ ਆਰੰਭ ਹੋਣ ਨਾਲ ਹੋਈ। ਤਿੰਨ ਦਿਨ ਚੱਲਣ ਵਾਲੇ ਸਥਾਪਨਾ ਦਿਵਸ ਸਮਾਰੋਹ ਦੇ ਅਖੀਰਲੇ ਦਿਨ (12 ਫਰਵਰੀ) ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਮਾਹਿਰ ਭਾਸ਼ਣ, ਡਾ. ਪਰਮਵੀਰ ਸਿੰਘ, ਸਿੱਖ ਧਰਮ ਐਨਸਾਈਕਲੋਪੀਡੀਆ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇਣਗੇ , ਜਦੋਂ ਕਿ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਅਤੇ ਫ਼ਿਲਾਸਫ਼ੀ ਬਾਰੇ ਡਾ. ਰਾਧਾ ਸ਼ਰਮਾ, ਸਾਬਕਾ ਮੁਖੀ, ਇਤਿਹਾਸ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਆਪਣੇ ਵਿਚਾਰ ਪੇਸ਼ ਕਰਨਗੇ। ਪੰਜਾਬ ਜੋ ਕਿ ਫਰੂਗਲ (ਜੁਗਾੜ) ਟੈਕਨਾਲੋਜੀ ਲਈ ਜਾਣਿਆ ਜਾਂਦਾ ਹੈ ਨੂੰ ਉਤਸ਼ਾਹਿਤ ਕਰਨ ਲਈ, ਯੂਨੀਵਰਸਿਟੀ ਵਲੋਂ ਪੰਜਾਬ ਦੇ ਉੱਘੇ ਨਵੀਨਤਾਕਾਰੀ ਖੋਜਕਾਰਾਂ ਨੂੰ ਸਨਮਾਨਿਤ ਵੀ ਕਰੇਗੀ।
ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਬੂਟਾ ਸਿੰਘ ਸਿੱਧੂ ਨੇ ਫੈਕਲਟੀ, ਸਟਾਫ, ਵਿਦਿਆਰਥੀਆਂ ਅਤੇ ਹਿੱਸੇਦਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਤੇਜ਼ੀ ਨਾਲ ਵਿਕਸਿਤ ਹੋ ਰਹੀ ਯੂਨੀਵਰਸਿਟੀ ਦੀ ਅਗਵਾਈ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੈ। ਐਮ.ਆਰ.ਐਸ.ਪੀ.ਟੀ.ਯੂ. ਦਾ ਪੰਜ ਸਾਲ ਦਾ ਸਫ਼ਰ ਬੇਹੱਦ ਸ਼ਲਾਘਾਯੋਗ ਰਿਹਾ, ਜਿਸ ਵਿੱਚ ਸ਼ਾਨਦਾਰ ਫੈਕਲਟੀ ਅਤੇ ਮਿਹਨਤੀ ਵਿਦਿਆਰਥੀ ਹਨ।
ਫੋਟੋ ਕੈਪਸ਼ਨ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਸਮਾਰੋਹ ਦੀ ਸ਼ੁਰੂਆਤ ਦੀਆਂ ਵੱਖ-ਵੱਖ ਤਸਵੀਰਾਂ।
No comments:
Post a Comment