ਬਠਿੰਡਾ 8 ਫਰਵਰੀ. ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਚੌਦਾਂ ਫਰਵਰੀ ਨੂੰ ਹੋਣ ਜਾ ਰਹੀਆਂ ਹਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਚੋਣ ਦਿਨ ਬਦਿਨ ਸਿਖਰਾਂ ਤੇ ਪਹੁੰਚ ਰਹੀ ਹੈ ਅੱਜ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਵੀਨੂੰ ਬਾਦਲ , ਅਰਜੁਨ ਬਾਦਲ ਅਤੇ ਜੈਜੀਤ ਸਿੰਘ ਜੌਹਲ ਨੇ ਵੱਖ ਵੱਖ ਵਾਰਡਾਂ ਵਿਚ ਉਮੀਦਵਾਰਾਂ ਦੇ ਹੱਕ ਹੱਕ ਚ ਨੁੱਕੜ ਮੀਟਿੰਗਾਂ ਕੀਤੀਆਂ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ 53 ਸਾਲ ਹੋ ਗਏ ਹਨ ਬਠਿੰਡਾ ਨਗਰ ਨਿਗਮ ਵਿਚ ਕਾਂਗਰਸ ਦਾ ਮੇਅਰ ਨਹੀਂ ਬਣਿਆ ਪਰ ਇਸ ਵਾਰ ਕਿ ਬਠਿੰਡਾ ਦੇ ਲੋਕ ਨਗਰ ਨਿਗਮ ਵਿਚ ਕਾਂਗਰਸ ਦਾ ਮੇਅਰ ਬਣਾਉਣਗੇ। ਉਨ੍ਹਾਂ ਨੇ ਕਿਹਾ ਕਿ ਬਠਿੰਡਾ ਸ਼ਹਿਰ ਦੀ ਤਰੱਕੀ ਲਈ ਗਰਾਂਟਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਜ਼ਾਨੇ ਦਾ ਮੂੰਹ ਹਮੇਸ਼ਾਂ ਹੀ ਬਠਿੰਡਾ ਦੇ ਤਰੱਕੀ ਲਈ ਖੁੱਲ੍ਹਾ ਰਹੇਗਾ ।
ਵੀਨੂੰ ਬਾਦਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਚੋਣਾਂ ਵਿੱਚ ਮਰਦਾਂ ਦੇ ਮੁਕਾਬਲੇ ਮਹਿਲਾਵਾਂ ਬਰਾਬਰ ਦੀ ਹਿੱਸੇਦਾਰ ਬਣ ਰਹੀਆਂ ਹਨ ਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਇਕੋ ਮਕਸਦ ਸੀ ਕਿ ਗ਼ਰੀਬ ਬੱਚਿਆਂ ਨੂੰ ਵਧੀਆ ਸਿੱਖਿਆ ਦਿੱਤੀ ਜਾਵੇ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਗਈ ਹੈ । ਅਰਜੁਨ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਹੀ ਹੈ ਉਨ੍ਹਾਂ ਨੇ ਅਪੀਲ ਕੀਤੀ ਕਿ ਕਾਂਗਰਸ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਤਾਂ ਕਿ ਸ਼ਹਿਰ ਦੀ ਹੋਰ ਤਰੱਕੀ ਹੋ ਸਕੇ ।
ਜੈਜੀਤ ਸਿੰਘ ਜੌਹਲ ਨੇ ਵੱਖ ਵੱਖ ਵਾਰਡਾਂ ਵਿਚ ਦਰਜਨਾਂ ਮੀਟਿੰਗਾਂ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਠਿੰਡਾ ਸ਼ਹਿਰ ਵਿੱਚ ਮਨਪ੍ਰੀਤ ਸਿੰਘ ਬਾਦਲ ਨੇ ਵਿਕਾਸ ਕਾਰਜਾਂ ਦੇ ਨਾਲ ਨਾਲ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜੇਕਰ ਨਗਰ ਨਿਗਮ ਵਿਚ ਕਾਂਗਰਸ ਦਾ ਮੇਅਰ ਬਣਦਾ ਹੈ ਤਾਂ ਬਠਿੰਡਾ ਸ਼ਹਿਰ ਦੀ ਹੋਰ ਤਰੱਕੀ ਹੋਵੇਗੀ ।
No comments:
Post a Comment