- ਪੁਲਿਸ, ਟਰਾਂਸਪੋਰਟ ਤੇ ਮਾਲ ਵਿਭਾਗ ਨਾਲ ਸਬੰਧਤ 56 ਹੋਰ ਨਵੀਂਆਂ ਸੇਵਾਵਾਂ ਹੋਈਆਂ ਸ਼ੁਰੂ
- ਜ਼ਿਲੇ ਦੇ 33 ਸੇਵਾ ਕੇਂਦਰਾਂ ’ਚ 327 ਕਿਸਮ ਦੀਆਂ ਸੇਵਾਵਾਂ ਹੋਣਗੀਆਂ ਮੁਹੱਈਆ
ਬਠਿੰਡਾ: ਸੂਬਾ ਸਰਕਾਰ ਸੇਵਾ ਕੇਂਦਰਾਂ ਰਾਹੀਂ ਆਮ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਮੇਸ਼ਾ ਵਚਨਵੱਧ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਇੱਕੋਂ ਛੱਤ ਹੇਠ ਅਤੇ ਉਨਾਂ ਦੇ ਘਰਾਂ ਨੇੜੇ ਮੁਹੱਈਆ ਕਰਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਸਾਰੇ ਸੇਵਾ ਕੇਂਦਰਾਂ ’ਚ 56 ਨਵੀਆਂ ਸੇਵਾਵਾਂ ਦੀ ਵਰਚੂਅਲ ਪ੍ਰੋਗਰਾਮ ਦੌਰਾਨ ਕੀਤੀ ਗਈ ਸ਼ੁਰੂਆਤ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਦਿੱਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਜ਼ਿਲੇ ਨਾਲ ਸਬੰਧਤ 5 ਵੱਖ-ਵੱਖ ਤਰਾਂ ਦੀਆਂ ਸੇਵਾਵਾਂ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਸਰਟੀਫ਼ਿਕੇਟ ਵੀ ਵੰਡੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਸੇਵਾ ਕੇਂਦਰਾਂ ’ਚ ਸ਼ੁਰੂ ਹੋਈਆਂ ਨਵੀਂਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ 35 ਸੇਵਾਵਾਂ ਟਰਾਂਸਪੋਰਟ ਵਿਭਾਗ, 20 ਸੇਵਾਵਾਂ ਪੁਲਿਸ ਵਿਭਾਗ (ਸਾਂਝ ਕੇਂਦਰ) ਅਤੇ 1 ਸੇਵਾ ਮਾਲ ਵਿਭਾਗ (ਫਰਦ ਦੀ ਨਕਲ ਦੀ ਕਾਪੀ ਮੁਹੱਈਆ ਕਰਵਾਉਣ) ਸਬੰਧੀ ਸ਼ਾਮਲ ਹਨ। ਨਵੀਆਂ 56 ਸੇਵਾਵਾਂ ਸ਼ਾਮਲ ਹੋਣ ਨਾਲ ਹੁਣ ਕੁੱਲ ਸੇਵਾਵਾਂ ਦੀ ਗਿਣਤੀ 327 ਹੋ ਗਈ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਜ਼ਿਲੇ ’ਚ ਇਸ ਸਮੇਂ ਕੁੱਲ 33 ਸੇਵਾ ਕੇਂਦਰ ਚੱਲ ਰਹੇ ਹਨ ਜਿਨਾਂ ਵਿਚ ਪਹਿਲਾਂ ਕੁੱਲ 271 ਕਿਸਮ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆ ਹਨ। ਉਨਾਂ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ’ਚ ਇੱਕ ਸੇਵਾ ਕੇਂਦਰ ਜ਼ਿਲਾ ਹੈਡਕੁਆਰਟਰ, 21 ਸੇਵਾ ਕੇਂਦਰ ਸ਼ਹਿਰੀ ਤੇ ਅਰਧ ਸ਼ਹਿਰੀ ਖੇਤਰਾਂ ਵਿਚ ਅਤੇ 11 ਸੇਵਾ ਕੇਂਦਰ ਪੇਂਡੂ ਖੇਤਰਾਂ ਵਿਚ ਚੱਲ ਰਹੇ ਹਨ।
ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਸੇਵਾ ਕੇਂਦਰਾਂ ਦੇ ਡੀ.ਐਮ. ਸ਼੍ਰੀ ਸੰਜੀਵ ਕੁਮਾਰ ਅਤੇ ਜ਼ਿਲਾ ਟੈਕਨੀਕਲ ਕੁਆਰਡੀਨੇਟਰ ਸ਼੍ਰੀ ਮੁਕੇਸ਼ ਕੁਮਾਰ ਤੋਂ ਇਲਾਵਾ ਸਰਟੀਫ਼ਿਕੇਟ ਪ੍ਰਾਪਤ ਕਰਨ ਵਾਲੇ ਲਾਭਪਾਤਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
No comments:
Post a Comment