Tuesday, February 9, 2021

ਸ਼ਹਿਰ ਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਹੋਵੇਗੀ ਪੂਰੀ, ਬਰਨਾਲਾ ਬਾਈਪਾਸ ਤੇ ਬਣੇਗਾ ਫਲਾਈਓਵਰ -ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ

 

ਬਠਿੰਡਾ. 
ਬਠਿੰਡਾ ਸ਼ਹਿਰ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ। ਬਠਿੰਡਾ ਬਰਨਾਲਾ ਬਾਈਪਾਸ ਤੇ ਬਸੰਤ ਵਿਹਾਰ ਅਤੇ ਭੱਟੀ ਰੋਡ ਕਰਾਸਿੰਗ ਤੇ ਲੱਗੀਆਂ ਟਰੈਫਿਕ ਲਾਈਟਾਂ ਉੱਪਰ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਵੱਲੋਂ ਫਲਾਈਓਵਰ ਬਣਾਏ ਜਾਣ ਦੀ ਯੋਜਨਾ ਹੈ ਜਿਨ੍ਹਾਂ ਦੇ ਟੈਂਡਰ ਵੀ ਲੱਗ ਚੁੱਕੇ ਹਨ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਵਾਰਡ ਨੰਬਰ ਚਾਰ ਦੇ ਕਾਂਗਰਸੀ ਉਮੀਦਵਾਰ ਸੁਖਦੇਵ ਸਿੰਘ ਸੁੱਖਾ ਦੇ ਹੱਕ ਵਿੱਚ ਚੋਣ ਸਭਾ ਨੂੰ ਸੰਬੋਧਨ ਕਰਦਿਆਂ  ਦੱਸਿਆ ਕਿ ਬਰਨਾਲਾ ਬਾਈਪਾਸ ਤੇ ਭੱਟੀ ਰੋਡ ਅਤੇ ਗੁਰੂ ਗੋਬਿੰਦ ਸਿੰਘ ਨਗਰ ਚੌਕਾਂ ਵਿੱਚ ਟਰੈਫਿਕ ਲਾਈਟਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇੱਥੇ ਪਿਛਲੇ  ਸਮੇਂ ਦੌਰਾਨ ਇੱਥੇ ਕਈ ਸੜਕ ਹਾਦਸੇ ਵਾਪਰੇ ਹਨ ਜਿਸ ਤੋਂ ਬਾਅਦ ਲੋਕਾਂ ਨੇ ਮੰਗ ਕੀਤੀ ਸੀ ਕਿ ਉਕਤ ਲਾਈਟਾਂ ਉੱਪਰ ਫਲਾਈਓਵਰ ਬਣਾਏ ਜਾਣ। ਵਿੱਤ ਮੰਤਰੀ ਨੇ ਦੱਸਿਆ ਕਿ ਦੋਵਾਂ ਕਰਾਸਿੰਗ ਤੇ ਫਲਾਈਓਵਰ ਬਣਾਉਣ ਲਈ ਟੈਂਡਰ ਲੱਗ ਚੁੱਕੇ ਹਨ ਅਤੇ ਸਤਾਈ ਕਰੋੜ ਰੁਪਏ ਦੀ ਲਾਗਤ ਨਾਲ ਇਕ ਸਾਲ ਦੇ ਅੰਦਰ ਅੰਦਰ ਇਹ ਫਲਾਈਓਵਰ ਤਿਆਰ ਕਰ ਦਿੱਤਾ ਜਾਵੇਗਾ । 


ਉਨ੍ਹਾਂ ਕਿਹਾ ਕਿ ਉਕਤ ਫਲਾਈਓਵਰ ਬਣਨ ਨਾਲ ਬੱਲਾ ਰਾਮ ਨਗਰ, ਹਜ਼ੂਰਾ ਕਪੂਰਾ ਕਲੋਨੀ, ਜੀਵੀ ਨਗਰ, ਗ੍ਰੀਨ ਸਿਟੀ ਨੈਸ਼ਨਲ ਕਾਲੋਨੀ ਸਮੇਤ  ਗੁਰੂ ਗੋਬਿੰਦ ਸਿੰਘ ਨਗਰ ਅਤੇ ਟੀਚਰ ਕਲੋਨੀ ਦੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ । ਉਨ੍ਹਾਂ ਕਿਹਾ ਕਿ ਟਰੈਫਿਕ ਲਾਈਟਾਂ ਤੇ ਫਲਾਈਓਵਰ ਬਣਨ ਨਾਲ ਜਿੱਥੇ ਸੜਕ ਹਾਦਸਿਆਂ ਤੋਂ ਮੁਕਤੀ ਮਿਲੇਗੀ ਉੱਥੇ ਹੀ ਬਰਨਾਲਾ ਬਾਈਪਾਸ ਤੇ ਜਾਣ ਵਾਲੀ ਟ੍ਰੈਫਿਕ ਨੂੰ ਕੋਈ ਸਮੱਸਿਆ  ਨਹੀਂ ਆਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ  ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲਾਈਨੋਂ ਪਾਰ ਖੇਤਰ ਦੇ ਲੋਕਾਂ ਦੀ ਚਿਰਾਂ ਤੋਂ ਲਟਕਦੀ ਮੰਗ ਨੂੰ ਪੂਰਾ ਕਰਦਿਆਂ ਪੰਜ ਰੇਲਵੇ ਲਾਈਨਾਂ ਤੇ ਫਲਾਈਓਵਰ ਬਣਾਇਆ ਜਾ ਰਿਹਾ ਹੈ ਜਿਸ ਨਾਲ ਲਾਈਨੋਂ ਪਾਰ ਖੇਤਰ ਸਿੱਧਾ ਸ਼ਹਿਰ ਨਾਲ ਜੁੜ ਜਾਵੇਗਾ। 


ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਵਿਚ ਨਗਰ ਨਿਗਮ ਦਾ ਵੱਡਾ ਯੋਗਦਾਨ ਹੁੰਦਾ ਹੈ ਇਸ ਲਈ ਸ਼ਹਿਰ ਵਾਸੀ ਇਸ ਵਾਰ ਵਿਕਾਸ ਨੂੰ ਦੇਖਦੇ ਹੋਏ  ਕਾਂਗਰਸੀ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿੱਚ ਜਿਤਾ ਕਾਂਗਰਸ ਪਾਰਟੀ ਦਾ ਮੇਅਰ ਬਣਾਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਵਿਕਾਸ ਦੇ ਨਾਲ ਨਾਲ ਹਰ ਪੱਖ ਤੋਂ ਅੱਗੇ ਲਿਜਾਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਜਿਸ ਨੂੰ ਉਹ ਨਿਭਾ ਰਹੇ ਹਨ। ਵਿੱਤ ਮੰਤਰੀ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਲਈ ਉਹ ਹੋਰ ਵੀ ਤੱਤਪਰ ਰਹਿਣਗੇ । ਇਸ ਮੌਕੇ ਜੈਜੀਤ ਸਿੰਘ ਜੌਹਲ, ਅਰੁਣ ਵਧਾਵਨ, ਅਨਿਲ ਭੋਲਾ, ਮਾਸਟਰ ਹਰਮੰਦਰ ਸਿੱਧੂ, ਸੁਖਦੇਵ ਸਿੰਘ ਸੁੱਖਾ, ਜਿੰਮੀ ਬਰਾੜ, ਵਿਨੋਦ ਸੈਣੀ, ਵਿਪਨ ਮੀਤੂ ਆਦਿ ਸ਼ਾਮਲ ਸਨ।

No comments:

खबर एक नजर में देखे

Labels

पुरानी बीमारी से परेशान है तो आज ही शुरू करे सार्थक इलाज

पुरानी बीमारी से परेशान है तो आज ही शुरू करे सार्थक इलाज
हर बीमारी में रामबाण साबित होती है इलैक्ट्रोहोम्योपैथी दवा

Followers

संपर्क करे-

Haridutt Joshi. Punjab Ka Sach NEWSPAPER, News website. Shop NO 1 santpura Road Bathinda/9855285033, 01645012033 Punjab Ka Sach www.punjabkasach.com

देश-विदेश-खेल-सेहत-शिक्षा जगत की खबरे पढ़ने के लिए क्लिक करे।

देश-विदेश-खेल-सेहत-शिक्षा जगत की खबरे पढ़ने के लिए क्लिक करे।
हरिदत्त जोशी, मुख्य संपादक, contect-9855285033

हर गंभीर बीमारी में असरदार-इलैक्ट्रोहोम्योपैथी दवा

हर गंभीर बीमारी में असरदार-इलैक्ट्रोहोम्योपैथी दवा
संपर्क करे-

Amazon पर करे भारी डिस्काउंट के साथ खरीदारी

google.com, pub-3340556720442224, DIRECT, f08c47fec0942fa0
google.com, pub-3340556720442224, DIRECT, f08c47fec0942fa0

Search This Blog

Bathinda Leading NewsPaper

E-Paper Punjab Ka Sach 22 Nov 2024

HOME PAGE