ਬਠਿੰਡਾ। ਕਾਲਜ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੈ ਗੋਇਲ ਅਤੇ ਕਾਲਜ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ ਦੀ ਰਹਿਨੁਮਾਈ ਹੇਠ ਅਤੇ ਪ੍ਰੋਗਰਮ ਅਫਸਰ ਐਨ.ਐਸ.ਐਸ. ਡਾ. ਊਸ਼ਾ ਸ਼ਰਮਾ ਅਤੇ ਡਾ. ਸਿਮਰਜੀਤ ਕੌਰ ਦੀ ਅਗਵਾਈ ਹੇਠ ਐਸ.ਐਸ.ਡੀ. ਗਰਲਜ਼ ਕਾਲਜ ਦੇ ਐਨ. ਐਸ.ਐਸ. ਯੂਨਿਟਾਂ ਅਤੇ ਰੈਡ ਰਿਬਨ ਕਲੱਬ ਵੱਲੋ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ।
ਜਿਸ ਵਿਚ ਸਭ ਤੋਂ ਪਹਿਲਾਂ ਐਨ. ਐਸ. ਐਸ. ਵਲੰਟੀਅਰਾਂ ਵੱਲੋਂ ਲੋਕਾਂ ਨੂੰ ਕੈਂਸਰ ਰੋਕਣ ਲਈ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਕਾਲਜ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ , ਐਸ.ਐਸ. ਡੀ . ਵਿੱਟ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਅਤੇ ਕੈਂਸਰ ਹਸਪਤਾਲ ਦੇ ਡਾ. ਸੰਦੀਪ ਬਾਂਸਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਸਮੇਂ 150 ਤੋਂ ਬਾਅਦ ਐਨ.ਐਸ. ਐਸ. ਵਲੰਟੀਅਰਾਂ ਅਤੇ ਸਮੂਹ ਸਟਾਫ਼ ਹਾਜ਼ਿਰ ਸੀ।ਸੈਮੀਨਾਰ ਦੌਰਾਨ ਪ੍ਰਸ਼ਨ ਉੱਤਰ ਸੈਸ਼ਨ ਵਿਚ ਵਲੰਟੀਅਰਾਂ ਵੱਲੋਂ ਬਹੁਤ ਸਾਰੇ ਪ੍ਰਸ਼ਨ ਕੈਂਸਰ ਨਾਲ ਸਬੰਧਿਤ ਪੁਛੇ ਗਏ। ਜਿਨ੍ਹਾਂ ਦਾ ਉੱਤਰ ਡਾ. ਸੰਜੀਵ ਬਾਂਸਲ ਵੱਲੋਂ ਤਸੱਲੀ ਬਖਸ਼ ਦਿੱਤਾ। ਸੈਮੀਨਾਰ ਦੇ ਅੰਤ ਵਿਚ ਪ੍ਰਿੰਸੀਪਲ, ਪ੍ਰੋਗਰਾਮ ਅਫਸਰਾਂ ਅਤੇ ਵਲੰਟੀਅਰਾਂ ਵੱਲੋ ਡਾ. ਸਾਹਿਬ ਨੂੰ ਸਨਮਾਨ ਚਿੰਨ੍ਹ ਦਿੱਤਾ ਗਿਆ। ਇਸ ਮੌਕੇ ਕਾਲਜ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੈ ਗੋਇਲ, ਸੀਨੀਅਰ ਉਪ ਪ੍ਰਧਾਨ ਪ੍ਰਮੋਦ ਮਹੇਸ਼ਵਰੀ, ਜਨਰਲ ਸਕੱਤਰ ਸ਼੍ਰੀ ਚੰਦਰ ਸ਼ੇਖਰ ਮਿੱਤਲ ਜੀ, ਵਿੱਟ ਸਕਤਰ ਸ਼੍ਰੀ ਵਿਕਾਸ ਗਰਗ, ਬੀ.ਐਡ ਸਕੱਤਰ ਸ਼੍ਰੀ ਸਤੀਸ਼ ਅਰੌੜਾ, ਕਾਲਜ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ ਜੀ ਵਿਟ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਅੱਗੇ ਤੋਂ ਅਜਿਹੀਆਂ ਗਤੀਵਿਧੀਆਂ ਕਰਵਾਉਣ ਲਈ ਪ੍ਰੇਰਿਤ ਕੀਤਾ।
No comments:
Post a Comment