HOME PAGE

HOME PAGE

रविवार, 14 फ़रवरी 2021

ਅਮਨ ਸ਼ਾਂਤੀ ਬਣਾਈ ਰੱਖਣ ਲਈ ਮਨਪ੍ਰੀਤ ਬਾਦਲ ਨੇ ਵੋਟਰਾਂ ਨੂੰ ਦਿੱਤੀ ਵਧਾਈ

 


ਬਠਿੰਡਾ-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਨਗਰ ਨਿਗਮ ਚੋਣਾਂ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਠਿੰਡਾ ਵਾਸਿਆਂ ਦਾ ਲੋਕ-ਤੰਤਰ ਪੱਖੀ ਜਜ਼ਬਾ ਸਾਹਮਣੇ ਆਇਆ ਅਤੇ ਮਤਦਾਨ ਕਰਨਾ ਹਰ ਵੋਟਰ ਦਾ ਧਰਮ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਵਿਅਕਤੀ ਨੂੰ ਆਪਣੀ ਮਰਜ਼ੀ ਨਾਲ ਵੋਟ ਪਾਉਣ ਦਾ ਅਧਿਕਾਰ ਹੈ ਅਤੇ ਕਾਂਗਰਸ ਪਾਰਟੀ ਲੋਕਤੰਤਰ ਵਿਚ ਅਥਾਹ ਵਿਸ਼ਵਾਸ਼ ਰੱਖਦੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਉਹ ਅੱਜ ਬਠਿੰਡਾ ਸ਼ਹਿਰ ਦੇ ਹਰ ਬੂਥ ਤੇ ਗਏ ਅਤੇ ਲੋਕਾਂ ਨਾਲ ਮੁਲਾਕਾਤ ਕੀਤੀ, ਉਹਨਾ ਕਿਹਾ ਬਠਿੰਡਾ ਨਗਰ ਨਿਗਮ ਚੋਣਾਂ ਚ'  ਕਾਂਗਰਸ ਪਾਰਟੀ ਨੂੰ ਪੂਰਨ ਸਮਰਥਨ ਮਿਲ ਰਿਹਾ ਹੈ ਅਤੇ ਕਾਂਗਰਸ ਪਾਰਟੀ ਦਾ ਮੇਅਰ ਬਣਨਾ ਤਹਿ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਅਮਨ ਸ਼ਾਂਤੀ ਲਈ ਕੁਰਬਾਨੀਆਂ ਕੀਤੀਆਂ ਹਨ ਇਸ ਲਈ ਪਾਰਟੀ ਦੇ ਸਾਰੇ ਵਰਕਰਾਂ ਤੇ ਸ਼ਹਿਰ ਵਾਸੀਆਂ ਨੇ ਪਾਰਟੀ ਦਾ ਸਾਥ ਦੇ ਅਮਨ ਸ਼ਾਂਤੀ ਨਾਲ ਵੋਟਾਂ ਪਾਈਆਂ ਜਿਸ ਲਈ ਉਹ ਸਦਾ ਰਿਣੀ ਰਹਿਣਗੇ। ਉਨਾਂ ਸਾਰੇ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਵੀ ਤਹਿ ਦਿਲੋ ਧੰਨਵਾਦ ਕੀਤਾ।

कोई टिप्पणी नहीं:

एक टिप्पणी भेजें