ਬਠਿੰਡਾ. ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਵਿੱਚ ਲੜੀਵਾਰ ਮੀਟਿੰਗਾਂ ਤਹਿਤ ਵੱਖ-ਵੱਖ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਅੱਜ ਵਾਰਡ ਨੰ. 18 ਉੱਧਮ ਸਿੰਘ ਨਗਰ ਵਿੱਚ ਕਾਂਗਰਸੀ ਉਮੀਦਵਾਰ ਬਿਕਰਮ ਕਰਾਂਤੀ, ਵਾਰਡ ਨੰ. 4 ਵਿੱਚ ਕਾਂਗਰਸੀ ਉਮੀਦਵਾਰ ਸੁਖਦੇਵ ਸਿੰਘ ਸੁੱਖਾ, ਵਾਰਡ ਨੰ. 25 ਵਿੱਚ ਕਾਂਗਰਸੀ ਉਮੀਦਵਾਰ ਕਮਲਜੀਤ ਕੌਰ ਪਤਨੀ ਚਰਨਜੀਤ ਭੋਲਾ, ਵਾਰਡ ਨੰ. 39 ਸੁਰਖਪੀਰ ਰੋਡ ਵਿਖੇ ਕਾਂਗਰਸੀ ਉਮੀਦਵਾਰ ਪੁਸ਼ਪਾ ਰਾਣੀ ਪਤਨੀ ਵਿਪਨ ਮਿਤੂ ਦੇ ਹੱਕ ਵਿੱਚ ਚੋਣ ਸਭਾਵਾਂ ਨੂੰ ਸੰਬੋਧਣ ਕੀਤਾ। ਇਸ ਤੋਂ ਬਾਅਦ ਉਨ੍ਹਾਂ ਕ੍ਰਮਵਾਰ ਵਾਰਡ ਨੰ. 15 ਗੁਰੂ ਕੀ ਨਗਰੀ ਵਿੱਚ ਕਾਂਗਰਸੀ ਉਮੀਦਵਾਰ ਮਨਜੀਤ ਕੌਰ ਪਤਨੀ ਟਹਿਲ ਸਿੰਘ ਬੁੱਟਰ, ਵਾਰਡ ਨੰ. 40 ਲਾਲ ਸਿੰਘ ਬਸਤੀ ਵਿੱਚ ਕਾਂਗਰਸੀ ਉਮੀਦਵਾਰ ਆਤਮਾ ਸਿੰਘ, ਵਾਰਡ ਨੰ. 20 ਅਮਰਪੁਰਾ ਬਸਤੀ ਵਿੱਚ ਕਾਂਗਰਸੀ ਉਮੀਦਵਾਰ ਹਰਮਨਦੀਪ ਸਿੰਘ ਅਤੇ ਵਾਰਡ ਨੰ. 11 ਸ਼ਾਂਤ ਨਗਰ ਵਿਖੇ ਗੁਰਿੰਦਰ ਕੌਰ ਭੰਗੂ ਪਤਨੀ ਕਮਲਜੀਤ ਸਿੰਘ ਭੰਗੂ ਦੇ ਹੱਕ ਵਿੱਚ ਹੋਈਆਂ ਚੋਣ ਮੀਟਿੰਗਾਂ ਨੂੰ ਸੰਬੋਧਣ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸੀ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ।
ਇਸ ਤੋਂ ਬਾਅਦ ਉਨ੍ਹਾਂ ਕੱਪੜਾ ਮਾਰਕਿਟ ਐਸੋਸ਼ੀਏਸ਼ਨ ਨਾਲ ਮੀਟਿੰਗ ਕੀਤੀ ਜਿਸ ਵਿੱਚ ਐਸੋਸ਼ੀਏਸ਼ਨ ਨੇ ਵਿੱਤ ਮੰਤਰੀ ਨੂੰ ਵਿਸ਼ਵਾਸ ਦਵਾਇਆ ਕਿ ਉਹ ਇਨ੍ਹਾਂ ਚੋਣਾਂ ਵਿੱਚ ਉਹ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਸਮਰਥਨ ਦੇਣਗੇ। ਜਿਕਰਯੋਗ ਹੈ ਕਿ ਵਿੱਤ ਮੰਤਰੀ ਕਰਕੇ ਐਸੋਸ਼ੀਏਸ਼ਨ ਦੇ ਬਹੁਤ ਸਾਰੇ ਕੰਮ ਨੇਪੜੇ ਚੜ੍ਹੇ ਹਨ ਜਿਸ ਲਈ ਐਸੋਸ਼ੀਏਸ਼ਨ ਦੇ ਮੈਂਬਰਾਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਦੌਰਾਨ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਬੋਲਦਿਆਂ ਕਿਹਾ ਕਿ ਕਾਂਗਰਸੀ ਪਾਰਟੀ ਇਹ ਚੋਣਾਂ ਵਿਕਾਸ ਦੇ ਮੁੱਦੇ ਤੇ ਲੜ ਰਹੀ ਹੈ। ਉਨ੍ਹਾਂ ਦੱਸਿਆ ਕਿ ਲਾਈਨੋਂ ਪਾਰ ਇਲਾਕੇ ਨੂੰ ਮੁੱਖ ਸ਼ਹਿਰ ਨਾਲ ਜੋੜਨ ਲਈ 95 ਕਰੋੜ ਦੀ ਲਾਗਤ ਨਾਲ ਜੋ ਲੈਨੋਪਾਰ ਇਲਾਕੇ ਦੇ ਫਾਟਕਾਂ ਉਪਰ ਦੀ ਫਲਾਈਓਵਰ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਉਨ੍ਹਾਂ ਦਾ ਕੰਮ ਪੂਰੇ ਜੰਗੀ ਪੱਧਰ ਤੇ ਚੱਲ ਰਿਹਾ ਹੈ ਜੋ ਕਿ ਤਹਿ ਸਮੇਂ ਦੇ ਅੰਦਰ ਅੰਦਰ ਪੂਰਾ ਕਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਸ਼ਹਿਰ ਅੰਦਰ ਰੋਸ਼ਨੀ ਲਈ 16 ਕਰੋੜ ਦੀ ਲਾਗਤ ਨਾਲ LED ਸਟਰੀਟ ਲਾਈਟਾਂ ਵੀ ਲਗ ਚੁੱਕੀਆਂ ਹਨ। ਉਨ੍ਹਾਂ ਹੋਰ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ ਸਰਕਾਰੀ ਸਕੂਲਾਂ ਵਿੱਚ ਸਿੱਖਿਆਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦਾ ਨਵੀਨੀਕਰਨ ਦਾ ਕੰਮ ਵੀ ਚੱਲ ਰਿਹਾ ਹੈ ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਪੜ੍ਹਨ ਵਾਲੇ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮਿਲ ਸਕਣ। ਉਨ੍ਹਾਂ ਲੋਕਾਂ ਨੂੰ ਵਾਅਦਾ ਕੀਤਾ ਕਿ ਉਨ੍ਹਾਂ ਦੀਆਂ ਜੋ ਵੀ ਮੰਗਾਂ ਹੋਣਗੀਆਂ ਉਹ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਜੈਜੀਤ ਸਿੰਘ ਜੌਹਲ, ਅਰੁਣ ਵਧਾਵਨ, ਕੇ ਕੇ ਅਗਰਵਾਲ, ਅਸ਼ੋਕ ਕੁਮਾਰ, ਗੁਰਇਕਬਾਲ ਚਹਿਲ,ਟਹਿਲ ਸਿੰਘ ਬੁੱਟਰ, ਪ੍ਰਿਥੀਪਾਲ ਜਲਾਲ, ਜਿੰਮੀ ਬਰਾੜ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।
No comments:
Post a Comment