ਬਠਿੰਡਾ, 6 ਫ਼ਰਵਰੀ । ਸ਼ਹਿਰ ਅੰਦਰ ਫਾਰਮਾਸਿਊਟੀਕਲ ਪਾਰਕ ਬਣਨ ਨਾਲ ਵਪਾਰ ਨੂੰ ਵੱਡਾ ਹੁਲਾਰਾ ਮਿਲੇਗਾ, ਉਥੇ ਹੀ ਸਿੱਧ ਤੇ ਅਸਿੱਧੇ ਰੂਪ ਵਿਚ ਲੱਖਾਂ ਲੋਕਾਂ ਨੂੰ ਰੁਜ਼ਗਾਰ ਮੌਕੇ ਪੈਦਾ ਹੋਣਗੇ। ਇਹ ਵਿਚਾਰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਨਗਰ ਨਿਗ ਦੀਆਂ ਚੋਣਾਂ ਲੜ ਰਹੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਉਨ੍ਹਾਂ ਕਿਹਾ ਜਲਦ ਹੀ ਇਹ ਪਾਰਕ ਬਠਿੰਡਾ ਸ਼ਹਿਰ ਵਿਚ ਬਣਨ ਜਾ ਰਿਹਾ ਜਿਸਦਾ ਵਪਾਰੀ ਤੋਂ ਇਲਾਵਾ ਆਮ ਵਰਗ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਕੌਮੀ ਪੱਧਰ ’ਤੇ ਮੰਨਜ਼ੂਰ ਕੀਤੇ ਗਏ ਤਿੰਨ ਪਾਰਕਾਂ ਵਿੱਚੋਂ ਬਠਿੰਡਾ ਦਾ ਇਕ ਪਾਰਕ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪਾਰਕ ਬਣਨ ਬਾਅਦ ਬਠਿੰਡਾ ਹੀ ਨਹੀਂ ਸਗੋਂ ਨੇੜਲੇ ਖੇਤਰ ਦੇ ਵਪਾਰ ਨੂੰ ਨਵਾਂ ਹੁਲਾਰਾ ਮਿਲੇਗਾ।
ਉਨ੍ਹਾਂ ਕਿਹ ਕਿ ਪਾਰਕ ਬਣਨ ਨਾਲ ਸਿੱਧੇ ਤੇ ਅਸਿੱਧੇ ਤੌਰ ’ਤੇ ਲੱਖਾਂ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਵੀ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਆਈ ਤਾਂ ਸੂਬੇ ਦੀ ਆਰਥਿਕ ਹਾਲਤ ਵੱਲ ਸਭ ਤੋਂ ਜਿਆਦਾ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਪੈਰ ਸਿਰ ਕਰਨ ਲਈ ਕਾਂਗਰਸ ਸਰਕਾਰ ਆਪਣਾ ਫ਼ਰਜ ਸਮਝ ਕੇ ਕੰਮ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਪੰਜਾਬ ਸਰਕਾਰ ਨੇ ਆਪਣੀ ਸਿਆਪਣ ਤੇ ਸੂਝ ਬੂਝ ਨਾਲ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕੀਤਾ ਹੈ।
ਉਨ੍ਹਾਂ ਨੇ ਅੱਜ ਬਠਿੰਡਾ ਸ਼ਹਿਰ ਦੇ ਵਾਰਡ ਨੰਬਰ 33 ਤੋਂ ਕਾਂਗਰਸੀ ਉਮੀਦਵਾਰ ਨੇਹਾ ਜਿੰਦਲ , ਵਾਰਡ ਨੰਬਰ 50 ਤੋਂ ਕਾਂਗਰਸੀ ਉਮੀਦਵਾਰ ਮਲਕੀਤ ਸਿੰਘ , ਵਾਰਡ ਨੰਬਰ 24 ਤੋਂ ਕਾਂਗਰਸੀ ਉਮੀਦਵਾਰ ਸ਼ਾਮ ਲਾਲ ਜੈਨ, ਵਾਰਡ ਨੰਬਰ 3 ਤੋਂ ਕਾਂਗਰਸੀ ਉਮੀਦਵਾਰ ਬਲਜੀਤ ਕੌਰ ਸਿੱਧੂ, ਵਾਰਡ ਨੰਬਰ 30 ਤੋਂ ਕਾਂਗਰਸੀ ਉਮੀਦਵਾਰ ਬਲਜਿੰਦਰ ਸਿੰਘ ਠੇਕੇਦਾਰ, ਵਾਰਡ ਨੰਬਰ 30 ਤੋਂ ਕਾਂਗਰਸੀ ਉਮੀਦਵਾਰ ਪਰਵੀਨ ਗਰਗ ਦੇ ਹਕ ਵਿੱਚ ਹੋਈਆਂ ਚੋਣ ਸਭਾਵਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਵਿੱਤ ਮੰਤਰੀ ਨੇ ਬੋਲਦਿਆਂ ਕਿਹਾ ਕਿ ਸ਼ਹਿਰ ਦਾ ਵਿਕਾਸ ਹੋਰ ਤੇਜੀ ਨਾਲ ਅਗੇ ਵਧਾਉਣ ਲਈਸ਼ਹਿਰ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਵਿਚ ਨਗਰ ਨਿਗਮ ਦੀ ਵਿਸ਼ੇਸ਼ ਭੂਮਿਕਾ ਹੁੰਦੀ ਹੈ। ਇਸ ਲਈ ਕਾਂਗਰਸ ਪਾਰਟੀ ਦਾ ਮੇਅਰ ਬਣਨ ਬਾਅਦ ਸ਼ਹਿਰ ਅੰਦਰ ਵਿਕਾਸ ਕਾਰਜ਼ਾਂ ਨੂੰ ਹੋਰ ਤੇਜ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਅਰੁਣ ਵਧਾਵਨ, ਰਾਜਨ ਗਰਗ, ਪਵਨ ਮਾਨੀ,ਜਗਦੀਸ਼ ਖੁਰਾਣਾ,ਟਹਿਲ ਸਿੰਘ ਬੁੱਟਰ, ਮਹਿੰਦਰ ਭੋਲਾ, ਰਾਜੂ ਭਠੇਵਾਲਾ ,ਰਾਮ ਪ੍ਰਕਾਸ਼ ਰਾਮਾ ਹਾਜ਼ਰ ਸਨ।
No comments:
Post a Comment