ਕਾਂਗਰਸ ਪਾਰਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ -ਜੌਹਲ
ਬਠਿੰਡਾ। ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਕਾਂਗਰਸ ਪਾਰਟੀ ਉੱਪਰ ਨਗਰ ਨਿਗਮ ਦੀਆਂ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਪੋਸਟਰ ਪਾੜੇ ਜਾਣ ਦੇ ਲਾਏ ਦੋਸ਼ਾਂ ਦਾ ਸੀਨੀਅਰ ਕਾਂਗਰਸੀ ਆਗੂ ਜੈਜੀਤ ਜੌਹਲ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕਾਂਗਰਸ ਪਾਰਟੀ ਅਜਿਹੀ ਨੀਵੇਂ ਪੱਧਰ ਦੀ ਸਿਆਸਤ ਨਹੀਂ ਕਰਦੀ।
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਨਗਰ ਨਿਗਮ ਚੋਣਾਂ ਲਈ ਉਮੀਦਵਾਰ ਨਹੀਂ ਮਿਲ ਰਹੇ ਜਿਸ ਕਾਰਨ ਬੁਖਲਾਹਟ ਬਚਾ ਕੇ ਇਸ ਪਾਰਟੀ ਦੇ ਆਗੂ ਅਜਿਹੇ ਨੀਵੇਂ ਪੱਧਰ ਦੇ ਦੋਸ਼ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਭਾਰਤੀ ਜਨਤਾ ਪਾਰਟੀ ਦੇ ਆਗੂ ਹੀ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮੁੱਖ ਵਿਰੋਧੀ ਪਾਰਟੀ ਅਕਾਲੀ ਦਲ ਨੇ ਵੀ ਕਦੇ ਪੋਸਟਰ ਪਾੜਣ ਦੇ ਦੋਸ਼ ਕਾਂਗਰਸ ਉੱਪਰ ਨਹੀਂ ਲਾਏ। ਉਨ੍ਹਾਂ ਕਿਹਾ ਕਿ ਅੱਜ ਵੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਪੋਸਟਰ ਅਤੇ ਫਲੈਕਸ ਸ਼ਹਿਰ ਵਿੱਚ ਲੱਗੇ ਹੋਏ ਹਨ। ਜੈਜੀਤ ਜੌਹਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਆਗੂ ਆਪਣੀ ਪ੍ਰਤੱਖ ਹਾਰ ਨੂੰ ਦੇਖਦਿਆਂ ਕਾਂਗਰਸ ਪਾਰਟੀ ਨੂੰ ਬਦਨਾਮ ਕਰਨ ਲਈ ਇੱਕ ਸਾਜ਼ਿਸ਼ ਤਹਿਤ ਅਜਿਹੇ ਘਟੀਆ ਦੋਸ਼ ਲਾ ਰਹੇ ਹਨ। ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਕਿਹਾ ਕਿ ਉਹ ਨੀਵੇਂ ਪੱਧਰ ਦੀ ਸਿਆਸਤ ਤੋਂ ਗੁਰੇਜ਼ ਕਰਨ।
No comments:
Post a Comment