Thursday, February 11, 2021

ਜ਼ਿਲੇ ਵਿੱਚ ਚਾਰ ਪੋਲਿੰਗ ਬੂਥਾਂ ਵਿੱਚ ਕੀਤੀ ਤਬਦੀਲੀ - ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ


ਬਠਿੰਡਾ
-ਪ੍ਰਬੰਧਕੀ ਹਿਤਾਂ ਨੂੰ ਮੁੱਖ ਰੱਖਦਿਆਂ ਰਾਜ ਚੋਣ ਕਮਿਸ਼ਨ ਪੰਜਾਬ ਦੁਆਰਾ 14 ਫਰਵਰੀ 2021 ਨੂੰ ਨਗਰ ਨਿਗਮ ਬਠਿੰਡਾ ਦੀਆ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲੇ ਦੇ ਚਾਰ ਪੋਲਿੰਗ ਬੂਥਾਂ ਵਿੱਚ ਤਬਦੀਲੀ ਕੀਤੀ ਗਈ ਹੈ। ਇਹ ਤਬਦੀਲੀ ਸਬੰਧਤ ਰਿਟਰਨਿੰਗ ਅਫਸਰਾਂ ਵੱਲੋਂ ਕੀਤੀ ਗਈ ਸਿਫਾਰਸ਼ ਦੇ ਆਧਾਰ ਤੇ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦਿੱਤੀ।

ਤਬਦੀਲ ਕੀਤੇ ਗਏ ਪੋਲਿੰਗ ਬੂਥਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਬਿਲਡਿੰਗ ਵਿੱਚ 4 ਬੂਥ ਬਣੇ ਹੋਣ ਕਾਰਨ ਅਤੇ ਬਿਲਡਿੰਗ ਦੀ ਗੈਲਰੀ ਦਾ ਰਸਤਾ ਭੀੜਾ ਹੋਣ ਕਰਕੇ ਪੋਲਿੰਗ ਬੂਥ 48-ਦਫ਼ਤਰ ਕਾਰਜਕਾਰੀ ਇੰਜੀਨੀਅਰ, ਜ/ਸ ਅਤੇ ਸੈਨੀਟੇਸ਼ਨ ਡਵੀਜ਼ਨ ਨੰਬਰ 3, ਭਾਗੂ ਰੋਡ ਬਠਿੰਡਾ ਤੋਂ ਤਬਦੀਲ ਕਰਕੇ ਦਫ਼ਤਰ ਕਾਰਜਕਾਰੀ ਇੰਜੀਨੀਅਰ, ਜ/ਸ ਅਤੇ ਸੈਨੀਟੇਸ਼ਨ ਡਵੀਜ਼ਨ ਨੰਬਰ 2, ਭਾਗੂ ਰੋਡ, ਬਠਿੰਡਾ ਕਰ ਦਿੱਤਾ ਗਿਆ ਹੈ ਅਤੇ ਪੋਲਿੰਗ ਬੂਥ 49-ਦਫ਼ਤਰ ਕਾਰਜਕਾਰੀ ਇੰਜੀਨੀਅਰ, ਜ/ਸ ਅਤੇ ਸੈਨੀਟੇਸ਼ਨ ਡਵੀਜ਼ਨ ਨੰਬਰ 3 ਬਠਿੰਡਾ ਤੋ ਬਦਲ ਕੇ ਦਫ਼ਤਰ ਕਾਰਜਕਾਰੀ ਇੰਜੀਨੀਅਰ, ਜ/ਸ ਅਤੇ ਸੈਨੀਟੇਸ਼ਨ ਡਵੀਜ਼ਨ ਨੰਬਰ 2 ਭਾਗੂ ਰੋਡ ਬਠਿੰਡਾ ਕਰ ਦਿੱਤਾ ਗਿਆ ਹੈ।
ਇਸੇ ਤਰਾਂ ਪੋਲਿੰਗ ਬੂਥ 118-ਸਰਕਾਰੀ ਸਕੂਲ ਘਨੱਈਆ ਨਗਰ ਬਠਿੰਡਾ ਵਿੱਚ ਕਮਰਿਆਂ ਦੀ ਘਾਟ ਕਾਰਨ ਪੋਲਿੰਗ ਬੂਥ ਬਦਲ ਕੇ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਨੇੜੇ ਖੇਡ ਸਟੇਡੀਅਮ ਬਠਿੰਡਾ  ਅਤੇ  ਪੋਲਿੰਗ ਬੂਥ 1-ਸਰਕਾਰੀ ਸੈਕੰਡਰੀ ਸਕੂਲ (ਕੁ) ਭਗਤਾ ਭਾਈਕਾ ਵੋਟਰਾਂ ਨੂੰ ਪੋਲਿੰਗ ਸਟੇਸ਼ਨ ਤੋਂ ਕਾਫੀ ਦੂਰ ਹੋਣ ਕਰਕੇ ਬਦਲ ਕੇ ਸਰਕਾਰੀ ਸੈਕੰਡਰੀ ਸਕੂਲ ਕੋਠਾ ਗੁਰੂ ਰੋਡ ਭਗਤਾ ਭਾਈਕਾ ਕਰ ਦਿੱਤਾ ਗਿਆ ਹੈ।

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਵੱਧ ਤੋਂ ਵੱਧ ਲਾਹਾ ਲੈਣ ਲਾਭਪਾਤਰੀ:  ਡਿਪਟੀ ਕਮਿਸ਼ਨਰ
  •  ਪੰਜ ਲੱਖ ਤੱਕ ਦੀ ਮੁਫ਼ਤ ਇਲਾਜ ਦੀ ਸਹੂਲਤ ਲੈ ਸਕਦੇ ਹਨ ਲਾਭਪਾਤਰੀ
  •  ਕਾਰਡ ਬਣਾਉਣ ਲਈ ਸ਼ਹਿਰੀ ਤੇ ਪੇਂਡੂ ਖੇਤਰਾਂ ’ਚ ਲਗਾਏ ਜਾ ਰਹੇ ਹਨ ਕੈਂਪ    
 ਬਠਿੰਡਾ:  ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇ-ਫਾਰਮ ਹੋਲਡਰ(ਛੋਟੇ ਕਿਸਾਨ), ਨੀਲਾ ਕਾਰਡ ਧਾਰਕ, ਕੰਸਟਰੰਕਸ਼ਨ ਵਰਕਰ ਅਤੇ ਛੋਟੇ ਵਪਾਰੀ ਆਪਣੇ ਨੇੜੇ ਦੇ ਕਾਮਨ ਸਰਵਿਸ ਸੈਂਟਰ(ਸੀ.ਐਸ.ਸੀ.) ਵਿਖੇ ਪਹੁੰਚ ਕੇ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਲਈ ਆਪਣੀ ਯੋਗਤਾ ਚੈਕ ਕਰਵਾਉਣ ਅਤੇ ਇਸ ਸਕੀਮ ਲਈ ਯੋਗ ਹੋਣ ’ਤੇ ਵੱਧ ਤੋਂ ਵੱਧ ਲਾਭਪਾਤਰੀ ਆਪਣਾ ਬੀਮਾ ਕਾਰਡ ਬਣਵਾ ਕੇ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲੈ ਸਕਦੇ ਹਨ।
         ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਅੱਗੇ ਹੋਰ ਦੱਸਿਆ ਕਿ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਜਿਹੜੇ ਲਾਭਪਾਤਰੀਆਂ ਦੇ ਬੀਮਾ ਕਾਰਡ ਬਣੇ ਹਨ, ਉਹ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਜ਼ਿਲੇ ਦੇ 14 ਸਰਕਾਰੀ ਅਤੇ 62 ਪ੍ਰਾਈਵੇਟ ਇਨਮਪੈਨਲਡ ਹਸਪਤਾਲਾਂ ਵਿੱਚ ਕਰਵਾ ਸਕਦੇ ਹਨ।
         ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਬੀਮਾ ਸਕੀਮ ਦੇ ਕਾਰਡ ਬਨਾਉਣ ਲਈ ਜ਼ਿਲੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਸਪੈਸ਼ਲ ਕੈਂਪ ਵੀ ਲਗਾਏ ਜਾ ਰਹੇ ਹਨ।



ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲੇ

ਬਠਿੰਡਾ- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਤਹਿਤ ਵੱਖ-ਵੱਖ ਸਕੂਲਾਂ ਵਿੱਚ ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ ਹਨ
 ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਚੱਲ ਰਹੇ ਇਨਾਂ ਮੁਕਾਬਲਿਆਂ ਵਿੱਚ ਜ਼ਿਲੇ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਭਾਗ ਲੈ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੇ ਹਨ
ਇਨਾਂ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫ਼ਸਰ             ਸ੍ਰੀ ਸ਼ਿਵਪਾਲ ਨੇ ਦੱਸਿਆ ਕਿ ਆਨਲਾਈਨ ਕਰਵਾਏ ਗਏ ਇਨਾਂ ਬਲਾਕ ਪੱਧਰੀ ਭਾਸ਼ਣ ਮੁਕਾਬਲਿਆਂ ਵਿੱਚ ਜ਼ਿਲੇ ਦੇ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ।
 ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਤ ਬਲਾਕ ਪੱਧਰੀ ਭਾਸ਼ਣ ਮੁਕਾਬਲਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿਆਨਾ ਦੀ 12 ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਅਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰਾਂ ਬਲਾਕ ਗੋਨਿਆਣਾ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੳਣ ਦੇ 8ਵੀਂ ਜਮਾਤ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਵੀ ਇਨਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ।
ਇਸੇ ਤਰਾਂ ਇਨਾਂ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਈਰੂਪਾ ਦੇ ਵਿਦਿਆਰਥੀ ਹਰਜਿੰਦਰ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਸਰਕਾਰੀ ਗਰਲਜ਼ ਸਕੂਲ ਮਾਲ ਰੋਡ ਬਠਿੰਡਾ ਦੀ ਵਿਦਿਆਰਥਣ ਮਨਜੋਤ ਕੌਰ ਵੱਲੋਂ ਵੀ ਇਨਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ।
ਮੁਕਾਬਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਜ਼ਿਲਾ ਸਿੱਖਿਆ ਅਫ਼ਸਰ ਸ੍ਰੀ ਸ਼ਿਵਪਾਲ ਅਤੇ ਉਪ ਜ਼ਿਲਾ ਸਿੱਖਿਆ ਸ੍ਰੀ ਇਕਬਾਲ ਸਿੰਘ ਦਾ ਵਿਸ਼ੇਸ ਸਹਿਯੋਗ ਰਿਹਾ।
 

No comments:

खबर एक नजर में देखे

Labels

पुरानी बीमारी से परेशान है तो आज ही शुरू करे सार्थक इलाज

पुरानी बीमारी से परेशान है तो आज ही शुरू करे सार्थक इलाज
हर बीमारी में रामबाण साबित होती है इलैक्ट्रोहोम्योपैथी दवा

Followers

संपर्क करे-

Haridutt Joshi. Punjab Ka Sach NEWSPAPER, News website. Shop NO 1 santpura Road Bathinda/9855285033, 01645012033 Punjab Ka Sach www.punjabkasach.com

देश-विदेश-खेल-सेहत-शिक्षा जगत की खबरे पढ़ने के लिए क्लिक करे।

देश-विदेश-खेल-सेहत-शिक्षा जगत की खबरे पढ़ने के लिए क्लिक करे।
हरिदत्त जोशी, मुख्य संपादक, contect-9855285033

हर गंभीर बीमारी में असरदार-इलैक्ट्रोहोम्योपैथी दवा

हर गंभीर बीमारी में असरदार-इलैक्ट्रोहोम्योपैथी दवा
संपर्क करे-

Amazon पर करे भारी डिस्काउंट के साथ खरीदारी

google.com, pub-3340556720442224, DIRECT, f08c47fec0942fa0
google.com, pub-3340556720442224, DIRECT, f08c47fec0942fa0

Search This Blog

Bathinda Leading NewsPaper

E-Paper Punjab Ka Sach 22 Nov 2024

HOME PAGE