ਬਠਿੰਡਾ. ਬਾਬਾ ਫ਼ਰੀਦ ਕਾਲਜ ਦੇ ਵੁਮੈਨ ਡਿਵੈਲਪਮੈਂਟ ਸੈੱਲ ਨੇ ਮਹਿਲਾ ਸਸ਼ਕਤੀਕਰਨ 'ਤੇ ਪੋਸਟਰ ਮੁਕਾਬਲੇ ਕਰਵਾਏ। ਇਸ ਮੁਕਾਬਲੇ ਦਾ ਮੁੱਖ ਮੰਤਵ ਪੋਸਟਰ ਮੇਕਿੰਗ ਦੇ ਜ਼ਰੀਏ ਔਰਤਾਂ ਦੇ ਸਸ਼ਕਤੀਕਰਨ ਵਿੱਚ ਵਾਧਾ ਕਰਨਾ ਸੀ। ਇਸ ਗਤੀਵਿਧੀ ਵਿੱਚ ਵੱਖ-ਵੱਖ ਕਲਾਸਾਂ ਦੇ 30 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਸਾਰੇ ਭਾਗੀਦਾਰਾਂ ਨੇ ਵੱਖ-ਵੱਖ ਢੰਗਾਂ ਨਾਲ ਔਰਤਾਂ ਦੀ ਤਾਕਤ ਨੂੰ ਦਰਸਾਇਆ। ਔਰਤ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਸਾਡੀ ਕੌਮ ਦੀ ਤਰੱਕੀ ਲਈ ਸਭ ਤੋਂ ਮਹੱਤਵਪੂਰਣ ਜ਼ਰੂਰਤਾਂ ਹਨ। ਇਸ ਨਵੇਂ ਸਾਲ ਵਿਚ ਵੁਮੈਨ ਡਿਵੈਲਪਮੈਂਟ ਸੈੱਲ ਦਾ ਗਠਨ ਕੀਤਾ ਗਿਆ ਹੈ। ਵੱਖ-ਵੱਖ ਸੀਨੀਅਰ ਫੈਕਲਟੀ ਮੈਂਬਰਾਂ ਨੇ ਵੀ ਮੁਕਾਬਲੇ ਦਾ ਦੌਰਾ ਕੀਤਾ ਅਤੇ ਹਿੱਸਾ ਲੈਣ ਵਾਲਿਆਂ ਨੂੰ ਉਤਸ਼ਾਹਿਤ ਕੀਤਾ। ਇਸ ਮੁਕਾਬਲੇ ਦੀ ਜੱਜਮੈਂਟ ਪ੍ਰੋਫੈਸਰ ਅਮਨਦੀਪ ਕੌਰ ਨੇ ਕੀਤੀ ਅਤੇ ਇਨਾਮ ਵੰਡ ਕੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ। ਇਸ ਮੁਕਾਬਲੇ ਵਿੱਚ ਬੀ.ਸੀ.ਏ. ਤੀਜਾ ਸਾਲ ਦੇ ਹਰਮਨਦੀਪ ਸਿੰਘ ਨੇ ਪਹਿਲਾ ਸਥਾਨ, ਬੀ.ਐਸ.ਸੀ. ਬਾਇਉਟੈਕ (ਆਨਰਜ਼) ਦੂਜਾ ਸਾਲ ਦੇ ਰੀਤੂ ਮੋਹੰਤੀ ਨੇ ਦੂਸਰਾ ਸਥਾਨ ਅਤੇ ਬੀ.ਸੀ.ਏ. ਦੂਜਾ ਸਾਲ ਦੀ ਗੁਰਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਸਾਰੇ ਜੇਤੂਆਂ ਨੂੰ ਇਨਾਮਾਂ ਦੇ ਨਾਲ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਾਰੇ ਭਾਗੀਦਾਰਾਂ ਨੇ ਇਸ ਮੁਕਾਬਲੇ ਦੁਆਰਾ ਬਹੁਤ ਸਾਰੀਆਂ ਨਵੀਆਂ ਚੀਜ਼ਾਂ ਸਿੱਖੀਆਂ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਕਿਸਮਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਇੱਛਾ ਜਤਾਈ। ਵਿਭਾਗ ਮੁਖੀ ਨੇ ਭਾਗੀਦਾਰਾਂ ਦੀ ਪ੍ਰਤਿਭਾ ਦੀ ਸ਼ਲਾਘਾ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ । ਉਨ੍ਹਾਂ ਦੱਸਿਆ ਕਿ ਵੁਮੈਨ ਡਿਵੈਲਪਮੈਂਟ ਸੈੱਲ ਲਿੰਗ ਆਧਾਰਿਤ ਸ਼ੋਸ਼ਣ ਨੂੰ ਰੋਕਣ ਲਈ ਔਰਤਾਂ ਦੇ ਸਮਾਜਿਕ, ਕਾਨੂੰਨੀ ਅਤੇ ਸੰਵਿਧਾਨਕ ਅਧਿਕਾਰਾਂ ਬਾਰੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਫੈਲਾਉਣ ਦੀਆਂ ਹੋਰ ਵੀ ਗਤੀਵਿਧੀਆਂ ਕਰਵਾਉਣ ਦੀ ਯੋਜਨਾ ਬਣਾ ਰਿਹਾ ਹੈ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਦੇ ਦੇ ਵੁਮੈਨ ਡਿਵੈਲਪਮੈਂਟ ਸੈੱਲ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
No comments:
Post a Comment