Punjab Ka Sach Newsporten/ NewsPaper: ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾ ਰਹੀ ਸੂਬਾ ਸਰਕਾਰ -- ਡਿਪਟੀ ਕਮਿਸ਼ਨਰ, ਟਰਾਂਸਪੋਰਟ ਵਿਭਾਗ ਨੇ ਜ਼ਿਲੇ ਵਿੱਚ ਵਰਚੁਅਲ ਪ੍ਰੋਗਰਾਮ ਦੌਰਾਨ 20 ਵਿਅਕਤੀਆਂ ਨੂੰ ਦਿੱਤੇ ਮਿੰਨੀ ਬੱਸਾਂ ਦੇ ਪਰਮਿਟ

Wednesday, February 24, 2021

ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾ ਰਹੀ ਸੂਬਾ ਸਰਕਾਰ -- ਡਿਪਟੀ ਕਮਿਸ਼ਨਰ, ਟਰਾਂਸਪੋਰਟ ਵਿਭਾਗ ਨੇ ਜ਼ਿਲੇ ਵਿੱਚ ਵਰਚੁਅਲ ਪ੍ਰੋਗਰਾਮ ਦੌਰਾਨ 20 ਵਿਅਕਤੀਆਂ ਨੂੰ ਦਿੱਤੇ ਮਿੰਨੀ ਬੱਸਾਂ ਦੇ ਪਰਮਿਟ

 


ਬੱਸ ਪਰਮਿਟ ਲੈਣ ਲਈ ਬੇਰੁਜ਼ਗਾਰ ਵਿਅਕਤੀ ਕਿਸੇ ਵੀ ਸਮੇਂ ਕਰ ਸਕਦੇ ਹਨ ਅਪਲਾਈ, ਆਰ.ਟੀ.ਏ ਬਠਿੰਡਾ ਅਥਾਰਟੀ ਨੂੰ 274 ਮਿੰਨੀ ਬੱਸ ਪਰਮਿਟ ਮੰਜ਼ੂਰ  

ਬਠਿੰਡਾ:  ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅਦੇਸ਼ੀ ਸੋਚ ਵਾਲੀ ਸੂਬਾ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆਂ ਕਰਵਾਉਣ ਲਈ ਪੂਰੀ ਤਰਾਂ ਵਚਨਬੱਧ ਤੇ ਯਤਨਸ਼ੀਲ ਹੈ। ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਏ ਵਰਚੁਅਲ ਪ੍ਰੋਗਰਾਮ ਦੌਰਾਨ ਟਰਾਂਸਪੋਰਟ ਵਿਭਾਗ ਵੱਲੋਂ ਨੌਜਵਾਨਾਂ ਨੂੰ ਮਿੰਨੀ ਬੱਸ ਦੇ ਪਰਮਿਟਾਂ ਦੀ ਕੀਤੀ ਗਈ ਵੰਡ ਦੀ ਸ਼ੁਰੂਆਤ ਕਰਨ ਮੌਕੇ ਸਾਂਝੀ ਕੀਤੀ।


ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮਿੰਨੀ ਬੱਸ ਦੇ ਰੂਟ ਪਰਮਿਟ ਮਿਲਣ ਨਾਲ ਨਾ ਸਿਰਫ ਬੇਰੁਜ਼ਗਾਰਾਂ ਨੂੰ ਹੀ ਰੁਜ਼ਗਾਰ ਮਿਲਿਆ ਹੈ ਸਗੋ ਉਨਾਂ ਵੱਲੋਂ ਤਿੰਨ ਹੋਰਨਾਂ ਬੇਰੁਜ਼ਗਾਰ ਵਿਅਕਤੀਆਂ ਡਰਾਇਵਰ, ਕੰਡਕਟਰ ਤੇ ਕਲੀਨਰਾਂ ਨੂੰ ਰੁਜ਼ਗਾਰ ਮੁਹੱਈਆਂ ਕਰਵਾਇਆ ਜਾਵੇਗਾ। ਉਨਾਂ ਦੱਸਿਆ ਕਿ ਆਰ.ਟੀ.ਏ ਬਠਿੰਡਾ ਰਿਜ਼ਨਲ ਵਿੱਚ 274 ਬੇਰੁਜ਼ਗਾਰ ਵਿਅਕਤੀਆਂ ਦੇ ਮਿੰਨੀ ਬੱਸ ਪਰਮਿਟ ਮੰਜ਼ੂਰ ਕੀਤੇ ਗਏ ਹਨ।  ਜਿਸ ਤਹਿਤ ਅੱਜ ਵਰਚੁਅਲ ਪ੍ਰੋਗਰਾਮ ਦੌਰਾਨ 20 ਬੇਰੁਜ਼ਗਾਰ ਨੌਜਵਾਨਾਂ ਨੂੰ ਬੱਸ ਪਰਮਿਟ ਦਿੱਤੇ ਗਏ ਹਨ। ਇਨਾਂ ਵਿੱਚ 5 ਜ਼ਿਲਾ ਹੈੱਡ ਕੁਆਟਰ ਸਮੇਤ 5-5 ਬੱਸ ਪਰਮਿਟ ਉੱਪ ਮੰਡਲ ਪੱਧਰ ਤੇ ਮੌੜ, ਤਲਵੰਡੀ ਸਾਬੋ ਅਤੇ ਰਾਮਪੁਰਾ ਫੂਲ ਵਿਖੇ  ਬੇਰੁਜ਼ਗਾਰ ਵਿਅਕਤੀਆਂ ਨੂੰ ਮੁਹੱਈਆ ਕਰਵਾਏ ਗਏ ਹਨ। ਉਨਾਂ ਇਹ ਵੀ ਦੱਸਿਆ ਕਿ ਲੋੜਵੰਦ ਬੇਰੁਜ਼ਗਾਰ ਮਿੰਨੀ ਬੱਸ ਪਰਮਿਟ ਲੈਣ ਲਈ ਕਿਸੇ ਵੀ ਸਮੇਂ ਅਪਲਾਈ ਕਰ ਸਕਦੇ ਹਨ।
ਇਸ ਮੌਕੇ ਨਵੇਂ ਮਿੰਨੀ ਬੱਸ ਪਰਮਿਟ ਪ੍ਰਾਪਤ ਕਰਨ ਵਾਲੇ ਬੇਰੁਜ਼ਗਾਰ ਵਿਅਕਤੀ ਬਹੁਤ ਖੁਸ਼ ਨਜ਼ਰ ਆ ਰਹੇ ਸਨ। ਇਸ ਦੌਰਾਨ ਇਨਾਂ ਵਿਅਕਤੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਦੱਸਆ ਕਿ ਉਨਾਂ ਨੂੰ ਅਖਬਾਰਾਂ ਰਾਹੀਂ ਜਦੋਂ ਪਤਾ ਲੱਗਾ ਕਿ ਸਰਕਾਰ ਵੱਲੋਂ ਮਿੰਨੀ ਬੱਸ ਦੇ ਪਰਮਿਟ ਦਿੱਤੇ ਜਾ ਰਹੇ ਹਨ, ਤਾਂ ਉਨਾ ਨੇ ਘਰ ਬੈਠੇ ਹੀ ਆਨ ਲਾਈਨ ਅਪਲਾਈ ਕੀਤਾ। ਜਦੋਂ ਉਨਾਂ ਨੂੰ ਅਚਾਨਕ ਪਤਾ ਲੱਗਾ ਕਿ ਉਨਾਂ ਦੇ ਰੂਟ ਪਰਮਿਟ ਮੰਜ਼ੂਰ ਹੋ ਗਏ ਹਨ ਤਾਂ ਉਨਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਰੂਟ ਪਰਮਿਟ ਲੈਣ ਲਈ ਉਨਾਂ ਨੂੰ ਨਾ ਤਾ ਕਿਸੇ ਦਫ਼ਤਰ ਦੇ ਧੱਕੇ ਖਾਣੇ ਪਏ ਤੇ ਨਾ ਹੀ ਕੋਈ ਸਿਫਾਰਸ ਵਗੈਰਾ ਲਗਾਉਣੀ ਪਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ, ਆਰ.ਟੀ.ਏ ਮੈਡਮ ਹਰਜੋਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਕੇ ਕੇ ਅਗਰਵਾਲ, ਸ.ਟਹਿਲ ਸਿੰਘ ਸੰਧੂ, ਸ੍ਰੀ ਪਵਨ ਮਾਨੀ, ਸ੍ਰੀ ਅਸ਼ੋਕ ਪ੍ਰਧਾਨ ਆਦਿ ਹਾਜ਼ਰ ਸਨ।

No comments:

खबर एक नजर में देखे

Labels

पुरानी बीमारी से परेशान है तो आज ही शुरू करे सार्थक इलाज

पुरानी बीमारी से परेशान है तो आज ही शुरू करे सार्थक इलाज
हर बीमारी में रामबाण साबित होती है इलैक्ट्रोहोम्योपैथी दवा

Followers

संपर्क करे-

Haridutt Joshi. Punjab Ka Sach NEWSPAPER, News website. Shop NO 1 santpura Road Bathinda/9855285033, 01645012033 Punjab Ka Sach www.punjabkasach.com

Translate

देश-विदेश-खेल-सेहत-शिक्षा जगत की खबरे पढ़ने के लिए क्लिक करे।

देश-विदेश-खेल-सेहत-शिक्षा जगत की खबरे पढ़ने के लिए क्लिक करे।
हरिदत्त जोशी, मुख्य संपादक, contect-9855285033

हर गंभीर बीमारी में असरदार-इलैक्ट्रोहोम्योपैथी दवा

हर गंभीर बीमारी में असरदार-इलैक्ट्रोहोम्योपैथी दवा
संपर्क करे-

Amazon पर करे भारी डिस्काउंट के साथ खरीदारी

google.com, pub-3340556720442224, DIRECT, f08c47fec0942fa0
google.com, pub-3340556720442224, DIRECT, f08c47fec0942fa0

Search This Blog

Bathinda Leading NewsPaper

E-Paper Punjab Ka Sach 21 Nov 2024

HOME PAGE