ਬਠਿੰਡਾ, 19 ਫਰਵਰੀ - ਨਗਰ ਨਿਗਮ ਬਠਿੰਡਾ ਦੇ 50 ਵਾਰਡਾਂ ਵਿੱਚੋਂ 43 ’ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਸਮੂੰਹ ਕਾਂਗਰਸੀ ਕੌਂਸਲਰਾਂ ਨੇ ਅੱਜ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਤੇ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਰੁਣ ਵਧਾਵਣ ਦੀ ਅਗਵਾਈ ਹੇਠ ਵੱਖ ਵੱਖ ਧਾਰਮਿਕ ਸਥਾਨਾਂ ’ਤੇ ਸਿਜਦਾ ਕੀਤਾ। ਕੌਂਸਲਰਾਂ ਤੇ ਕਾਂਗਰਸੀ ਆਗੂਆਂ ਨੇ ਅਮਨ ਅਮਾਨ ਨਾਲ ਪਈਆਂ ਵੋਟਾਂ ਨਾਲ ਕਾਂਗਰਸ ਪਾਰਟੀ ਦੀ ਹੋਈ ਇਸ ਵੱਡੀ ਜਿੱਤ ’ਤੇ ਪ੍ਰਮਾਤਮਾਂ ਦਾ ਸ਼ੁਕਰਾਨਾ ਕੀਤਾ ਗਿਆ। ਕਾਂਗਰਸੀ ਕੌਂਸਲਰਾਂ ਨੇ ਸਭ ਤੋਂ ਪਹਿਲਾਂ ਇਤਿਹਾਸਕ ਕਿਲ੍ਹਾ ਮੁਬਾਰਕ ਸਾਹਿਬ ਮੱਥਾ ਟੇਕਿਆ ਅਤੇ ਸ਼ਹਿਰ ਵਾਸੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਸਮੂੰਹ ਕਾਂਗਰਸੀ ਕੌਂਸਲਰ ਤੇ ਆਗੂ ਪ੍ਰਚੀਨ ਹਨੂੰਮਾਨ ਮੰਦਰ ਪੱਜੇ ਜਿੱਥੇ ਉਨ੍ਹਾਂ ਅਰਸ਼ੀਵਾਦ ਲਿਆ। ਕੌਂਸਲਰਾਂ ਹਾਜੀਰਤਨ ਦਰਗਾਹ ਤੇ ਵੀ ਨਤਮਸਤਕ ਹੋਏ ਅਤੇ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਅਤੇ ਚੋਣ ਦੇ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹਨ ਲਈ ਸ਼ੁਕਰਾਨਾ ਕੀਤਾ ਗਿਆ। ਸਮੂੰਹ ਕਾਂਗਰਸੀ ਕੌਂਸਲਰਾਂ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੇ ਉਨ੍ਹਾਂ ਨੂੰ ਵਿਕਾਸ ਦੇ ਨਾਮ ’ਤੇ ਵੱਡੀ ਗਿਣਤੀ ਵੋਟਾਂ ਦੇ ਜਿਤਾਇਆ ਹੈ, ਇਸ ਲਈ ਉਹ ਸਾਰੇ ਇਕਮੁੱਠ ਹੋ ਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬਠਿੰਡਾ ਸ਼ਹਿਰ ਨੂੰ ਹੋਰ ਵਿਕਸਿਤ ਕਰਨ ਦੇ ਏਜੰਡਾ ਪ੍ਰਤੀ ਤੱਤਪਰ ਰਹਿਣਗੇ।
ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਰੁਣ ਵਧਾਵਣ ਨੇ ਕਿਹਾ ਕਿ ਅੱਜ ਸਮੂੰਹ ਜਿੱਤੇ ਕਾਂਗਰਸੀ ਕੌਂਸਲਰਾਂ ਨੂੰ ਲੈ ਕੇ ਸ਼ਹਿਰ ਦੇ ਵਿਕਾਸ ਲਈ ਅਕਾਲ ਪੁਰਖ ਦਾ ਓਟ ਆਸਰਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪਹਿਲਾਂ ਤੋਂ ਬਠਿੰਡਾ ਦੇ ਹਰ ਪੱਖੋਂ ਵਿਕਾਸ ਲਈ ਸਿਰਤੋੜ ਯਤਨ ਕਰ ਰਹੇ ਹਨ ਪਰ ਹੁਣ ਨਗਰ ਨਿਗਮ ਦੀਆਂ ਚੋਣਾਂ ਜਿੱਤਣ ਬਾਅਦ ਇਸ ਨੂੰ ਹੋਰ ਬਲ ਮਿਲਿਆ ਹੈ। ਉਨ੍ਹਾਂ ਕਿਹਾ ਸਾਰੇ ਕੌਂਸਲਰ ਆਪਣੇ ਆਪਣੇ ਵਾਰਡਾਂ ਦੀ ਭਲਾਈ ਅਤੇ ਸ਼ਹਿਰ ਦੇ ਵਿਕਾਸ ਲਈ ਵਿੱਤ ਮੰਤਰੀ ਦੀ ਅਗਵਾਈ ਹੇਠ ਤਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਲੋਕਾਂ ਨੇ ਵਿੱਤ ਮੰਤਰੀ ਤੇ ਕਾਂਗਰਸ ਪਾਰਟੀ ਦੇ ਨਾਮ ਇਤਿਹਾਸਕ ਜਿੱਤ ਦਰਜ ਕੀਤੀ ਹੈ, ਜਿਸ ਤੋਂ ਬਾਅਦ ਉਹ ਸ਼ਹਿਰ ਵਾਸੀਆਂ ਦੀਆਂ ਉਮੀਦਾਂ ’ਤੇ ਖਰੇ ਉਤਰਣ ਦੀ ਕੋਸ਼ਿਸ਼ ਕਰਨਗੇ।
No comments:
Post a Comment