ਬਠਿੰਡਾ : ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਕਾਰਜਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਫੂਲਕਾ ਤੇ ਤਹਿਸੀਲਦਾਰ ਚੋਣ ਸੈੱਲ ਸ੍ਰੀ ਭਾਰਤ ਭੂਸ਼ਣ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਗੰਗਾ (ਅਬਲੂ) ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 18 ਸਾਲ ਦੀ ਉਮਰ ਗੁੱਟ ਦੇ ਨਵੇਂ ਵੋਟਰਾਂ ਨੂੰ ਐਪਿਕ ਕਾਰਡ ਵੰਡ ਗਏ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਵਲੋਂ ਵਿਦਿਆਰਥੀਆਂ ਨੂੰ ਵੋਟ ਦੀ ਅਹਿਮੀਅਤ ਬਾਰੇ ਅਤੇ ਨਾਗਰਿਕ ਜਿੰਮੇਵਾਰੀ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਬੂਥ ਲੈਵਲ ਅਫ਼ਸਰ ਸ. ਸੂਬਾ ਸਿੰਘ, ਸ. ਕੁਲਵਿੰਦਰ ਸਿੰਘ, ਸ. ਸਿਕੰਦਰ ਸਿੰਘ ਵਿਸ਼ੇਸ਼ ਤੌਰ ’ਤੇ ਨਾਲ ਮੌਜੂਦ ਰਹੇ।
ਕੈਪਸ਼ਨ:- ਨਵੇਂ ਵੋਟਰਾਂ ਨੂੰ ਐਪਿਕ ਕਾਰਡ ਦਿੰਦੇ ਹੋਏ ਪ੍ਰਿੰਸੀਪਲ ਸ. ਸਾਧੂ ਸਿੰਘ ਰੋਮਾਣਾ ਅਤੇ ਸਮੂਹ ਬੀ.ਐਲ.ਓ.।
No comments:
Post a Comment