HOME PAGE

HOME PAGE

सोमवार, 22 मार्च 2021

ਬਠਿੰਡਾ ਚ ਜ਼ਿਲਾ ਪੱਧਰੀ ਪੈਨਸ਼ਨ ਅਦਾਲਤ 24 ਮਾਰਚ ਨੂੰ ਸਵੇਰੇ 10 ਵਜੇ ਲਗਾਈ ਜਾ ਰਹੀ: ਡਿਪਟੀ ਕਮਿਸ਼ਨਰ


ਬਠਿੰਡਾ: ਜ਼ਿਲਾ ਪੱਧਰੀ ਪੈਨਸ਼ਨ ਅਦਾਲਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਕਮਰਾ ਨੰ. 282 ਵਿਖੇ 24 ਮਾਰਚ 2021 ਨੂੰ ਸਵੇਰੇ 10 ਵਜੇ ਲਗਾਈ ਜਾ ਰਹੀ ਹੈ, ਜਿਸ ਵਿੱਚ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਸਬੰਧੀ ਸੁਣਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਇਸ ਪੈਨਸ਼ਨ ਅਦਾਲਤ ਵਿੱਚ ਪੰਜਾਬ ਸਰਕਾਰ ਦੀ ਨੌਕਰੀ ਤੋਂ ਸੇਵਾਮੁਕਤ ਪੈਨਸ਼ਨਰਾਂ ਦੀਆਂ ਮੁਸ਼ਕਲਾਂ/ਸ਼ਿਕਾਇਤਾਂ ਦੇ ਨਿਬੇੜੇ ਲਈ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਵੱਲੋਂ ਪੈਨਸ਼ਨ ਅਦਾਲਤ ਲਗਾਈ ਜਾਵੇਗੀ। 

कोई टिप्पणी नहीं:

एक टिप्पणी भेजें