ਬਠਿੰਡਾ: ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ, ਕਾਲਝਰਾਣੀ ਵਿਖੇ ਸਾਲ 2016 ਤੋਂ ਸਾਲ 2020 ਤੱਕ ਆਰਮੀ ਭਰਤੀ ਲਈ ਜ਼ਿਲਾ ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਫਾਜਿਲਕਾ ਤੇ ਮਾਨਸਾ ਦੇ ਜਿਨਾਂ ਨੌਜਵਾਨਾਂ ਨੇ ਸਿਖਲਾਈ ਦੌਰਾਨ 500 ਰੁਪਏ ਰੀਫੰਡਏਬਲ ਸਕਿਊਰਿਟੀ ਜਮਾਂ ਕਰਵਾਈ ਸੀ, ਜਿਨਾਂ ਨੌਜਵਾਨਾਂ ਨੇ ਅਜੇ ਤੱਕ ਸਕਿਊਰਿਟੀ ਵਾਪਿਸ ਨਹੀਂ ਲਈ ਉਨਾਂ ਨੌਜਵਾਨਾਂ ਨੂੰ ਸਕਿਊਰਿਟੀ ਵਾਪਿਸ ਕੀਤੀ ਜਾਣੀ ਹੈ।
ਇਹ ਜਾਣਕਾਰੀ ਕੈਂਪ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਂਪ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਜਿਨਾਂ ਨੌਜਵਾਨਾਂ ਦੀ ਸਕਿਊਰਿਟੀ ਸੀ-ਪਾਈਟ ਕਾਲਝਰਾਣੀ ਵਿਖੇ ਜਮਾਂ ਹੈ, ਉਹ 4 ਮਾਰਚ 2021 ਤੋਂ ਕਿਸੇ ਵੀ ਕੰਮ ਵਾਲੇ ਦਿਨ ਕੈਂਪ ਦਫਤਰ ’ਚ ਨਿੱਜੀ ਤੌਰ ’ਤੇ ਆਪਣੇ ਬੈਂਕ ਅਕਾਊਂਟ ਪਾਸ ਬੁੱਕ ਦੀ ਕਾਪੀ ਨਾਲ ਲੈ ਕੇ ਸੰਪਰਕ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਨੌਜਵਾਨ ਕੈਂਪ ਦਫ਼ਤਰ ਦੇ ਫੋਨ ਨੰਬਰ 93167-13000, 94641-52013 ਤੇ 98148-50214 ’ਤੇ ਸੰਪਰਕ ਕਰ ਸਕਦੇ ਹਨ।
No comments:
Post a Comment