ਬਠਿੰਡਾ : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 148144 ਸੈਂਪਲ ਲਏ ਗਏ। ਜਿਨਾਂ ਵਿਚੋਂ 9795 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 9453 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 111 ਕੇਸ ਐਕਟਿਵ ਹਨ ਤੇ ਹੁਣ ਤੱਕ 231 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਕਾਰਜਕਾਰੀ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੱਸਿਆ ਕਿ ਜਿਲੇ ਂਚ ਬੀਤੇ 24 ਘੰਟਿਆਂ ਦੌਰਾਨ 12 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।
ਉਨਾਂ ਅੱਗੇ ਦੱਸਿਆ ਕਿ ਜਿਲੇ ਂਚ ਹੁਣ ਤੱਕ 8337 ਹੈਲਥ ਵਰਕਰ ਅਤੇ ਫਰੰਟ ਲਾਈਨ ਵਰਕਰ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਵਿੱਚ ਦੂਜੇ ਗੇੜ ਦੀ ਵੈਕਸੀਨ ਲਗਵਾਉਣ ਵਾਲਿਆਂ ’ਚ 60 ਸਾਲ ਤੋਂ ਉਪਰ ਦੇ 75 ਬਜੁਰਗ ਅਤੇ 45 ਤੋਂ 59 ਸਾਲ ਦੇ ਵੀ ਕਰੌਨਿਕ ਬਿਮਾਰੀਆਂ ਜਿਵੇ ਕਿ ਦਿਲ, ਕਿਡਨੀ ਅਤੇ ਲਿਵਰ ਨਾਲ ਸਬੰਧਤ ਰੋਗ, ਕੈਂਸਰ, ਐਚ.ਆਈ.ਵੀ. ਇਨਫੈਕਸ਼ਨ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਅੰਗਹੀਣਤਾ ਆਦਿ ਦੇ 79 ਮਰੀਜ ਸ਼ਾਮਿਲ ਹਨ। ------
No comments:
Post a Comment