ਬਠਿੰਡਾ। ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ ਯੂਨਿਟ ਵੱਲੋਂ ਨੌਜਵਾਨ ਸੇਵਾਵਾਂ ਵਿਭਾਗ, ਬਠਿੰਡਾ ਦੇ ਸਹਿਯੋਗ ਨਾਲ ਸੱਤ ਦਿਨਾਂ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ , ਦਿਉਣ (ਬਠਿੰਡਾ) ਵਿਖੇ ਕੀਤੀ ਗਈ । ਇਸ ਸੰਬੰਧ ਵਿੱਚ, ਐਨ.ਐਸ.ਐਸ. ਯੂਨਿਟ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਸੱਦਾ ਦਿੱਤਾ ਅਤੇ ਉਨ੍ਹਾਂ ਨੂੰ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਵਿੱਚ ਲਗਭਗ 50 ਵਿਦਿਆਰਥੀ ਅਤੇ ਸਟਾਫ਼ ਮੈਂਬਰਾਂ ਨੇ ਸਰਗਰਮੀ ਨਾਲ ਭਾਗ ਲਿਆ। ਐਨ.ਐਸ.ਐਸ. ਦੀ ਕੋਆਰਡੀਨੇਟਰ ਸ੍ਰੀਮਤੀ ਸੁਖਜਿੰਦਰ ਕੌਰ, ਸ੍ਰੀਮਤੀ ਪੁਸ਼ਪਿੰਦਰ ਕੌਰ ਵਿਰਕ ਅਤੇ ਅਮਰਿੰਦਰ ਸਿੰਘ ਨੇ ਵਲੰਟੀਅਰਾਂ ਨੂੰ ਐਨ.ਐਸ.ਐਸ ਦੇ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ ਬਾਰੇ ਹਦਾਇਤ ਕੀਤੀ। ਇਸ ਮੌਕੇ ਸਮੂਹ ਐਨ.ਐਸ.ਐਸ. ਵਲੰਟੀਅਰਾਂ ਨੂੰ ਸ. ਭਗਤ ਸਿੰਘ, ਸ. ਊਧਮ ਸਿੰਘ, ਸ. ਕਰਤਾਰ ਸਿੰਘ ਸਰਾਭਾ ਅਤੇ ਸ਼ਿਵਰਾਮ ਰਾਜਗੁਰੂ ਦੇ ਨਾਮ ਤੇ 4 ਸਮੂਹਾਂ ਵਿੱਚ ਵੰਡਿਆ ਗਿਆ । ਐਨ.ਐਸ.ਐਸ. ਦੀ ਕੋਆਰਡੀਨੇਟਰ ਸ੍ਰੀਮਤੀ ਸੁਖਜਿੰਦਰ ਕੌਰ ਨੇ ਸਾਰਿਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਸੁੱਭ ਕਾਮਨਾਵਾਂ ਦਿੱਤੀਆਂ।
ਫਿਰ ਉਦਘਾਟਨ ਸਮਾਰੋਹ ਧਿਆਨ ਅਤੇ ਕਸਰਤ ਦੇ ਢੰਗ ਨਾਲ ਸ਼ੁਰੂ ਹੋਇਆ ਅਤੇ ਬਾਬਾ ਫ਼ਰੀਦ ਕਾਲਜ ਦੇ ਵਾਈਸ-ਪ੍ਰਿੰਸੀਪਲ ਡਾ. ਮਨੀਸ਼ ਬਾਂਸਲ ਨੇ ਕੈਂਪ ਦਾ ਉਦਘਾਟਨ ਕੀਤਾ । ਉਨ੍ਹਾਂ ਨੇ ਸਵੈ-ਵਿਕਾਸ ਅਤੇ ਐਨ.ਐਸ.ਐਸ. ਦੇ ਉਦੇਸ਼ਾਂ ਬਾਰੇ ਵਲੰਟੀਅਰਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵਾਤਾਵਰਨ ਦੀ ਰੱਖਿਆ ਅਤੇ ਮਨੁੱਖੀ ਨੈਤਿਕ ਕਦਰਾਂ ਕੀਮਤਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਵਲੰਟੀਅਰਾਂ ਨੇ ਸਕੂਲ ਦੇ ਪੌਦਿਆਂ, ਬਗ਼ੀਚਿਆਂ ਅਤੇ ਖੇਡ ਦੇ ਮੈਦਾਨ ਦੀ ਸਫ਼ਾਈ ਕੀਤੀ ਅਤੇ ਪੌਦਿਆਂ ਨੂੰ ਪਾਣੀ ਦਿੱਤਾ । ਵਲੰਟੀਅਰਾਂ ਨੇ ਸਕੂਲ ਦੇ +1 ਅਤੇ +2 ਕਲਾਸਾਂ ਦੇ ਵਿਦਿਆਰਥੀਆਂ ਨੂੰ ਉੱਚ ਅਧਿਐਨ ਕਰਨ ਬਾਰੇ ਜਾਗਰੂਕ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਬਾਰੇ ਪ੍ਰੇਰਿਤ ਕੀਤਾ । ਇਸ ਮੌਕੇ ਨੈਸ਼ਨਲ ਐਵਾਰਡੀ ਸ੍ਰੀ ਮੱਖਣ ਸਿੰਘ ਨੇ ਪਹਿਲੇ ਦਿਨ ਦੇ ਮਹਿਮਾਨ ਵਜੋਂ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ। ਐਮ.ਏ ਦੀ ਵਿਦਿਆਰਥਣ ਨਵਜੋਤ ਕੌਰ ਨੇ ਸਵਾਗਤੀ ਭਾਸ਼ਣ ਦਿੱਤਾ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਐਨ.ਐਸ.ਐਸ ਦੇ ਮਨੋਰਥ 'ਤੇ ਭਾਸ਼ਣ ਦਿੱਤਾ ਅਤੇ ਸਾਰੇ ਵਿਦਿਆਰਥੀਆਂ ਨੂੰ ਸਵੈ-ਇੱਛਾ ਨਾਲ ਸਮਾਜ ਸੇਵਾ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਸਭਿਆਚਾਰਕ ਗਤੀਵਿਧੀਆਂ ਹੋਈਆਂ ਅਤੇ ਵਿਦਿਆਰਥੀਆਂ ਨੇ ਇਸ ਵਿੱਚ ਸਰਗਰਮੀ ਨਾਲ ਭਾਗ ਲਿਆ। ਇਸ ਪਹਿਲਕਦਮੀ ਦੁਆਰਾ ਵਿਦਿਆਰਥੀ ਕੈਂਪ ਦੇ ਪਹਿਲੇ ਦਿਨ ਤੋਂ ਖ਼ੁਸ਼ ਅਤੇ ਸੰਤੁਸ਼ਟ ਸਨ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ ਯੂਨਿਟ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ
No comments:
Post a Comment