ਬਠਿੰਡਾ. ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਬਠਿੰਡਾ (ਇੱਕ ਮੋਹਰੀ ਬੀ-ਸਕੂਲ) ਦੇ ਬਿਜ਼ਨਸ ਸਟੱਡੀਜ਼ ਵਿਭਾਗ ਨੇ ਵੁਮੈਨ ਡਿਵੈਲਪਮੈਂਟ ਸੈੱਲ ਦੇ ਸਹਿਯੋਗ ਨਾਲ ਕੌਮਾਂਤਰੀ ਮਹਿਲਾ ਦਿਵਸ ਮਨਾਇਆ। ਇਸ ਮੌਕੇ ਵਿਦਿਆਰਥੀਆਂ ਦੇ ਅੰਤਰ ਕਾਲਜ ਸੋਲੋ ਗਾਇਨ ਮੁਕਾਬਲਾ, ਸੋਲੋ ਡਾਂਸ ਮੁਕਾਬਲਾ, ਮਿਸ ਪਰਫੈਕਸਨਿਸਟ ਅਤੇ ਅਖ਼ਬਾਰ ਦੇ ਨਾਲ ਪਹਿਰਾਵੇ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਕਾਮਰਸ ਦੇ ਪ੍ਰਿੰਸੀਪਲ ਡਾ. ਆਰ.ਕੇ. ਉੱਪਲ ਅਤੇ ਵਾਈਸ-ਪ੍ਰਿੰਸੀਪਲ ਡਾ. ਸਚਿਨ ਦੇਵ ਨੇ ਇਸ ਸਮਾਗਮ ਦਾ ਉਦਘਾਟਨ ਕੀਤਾ ਅਤੇ ਇਸ ਸਮਾਗਮ ਵਿੱਚ ਭਾਗ ਲੈਣ ਵਾਲਿਆਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਵੱਖ-ਵੱਖ ਮੁਕਾਬਲਿਆਂ ਵਿੱਚ ਕੁਲ ਮਿਲਾ ਕੇ 70 ਤੋਂ ਵੱਧ ਵਿਦਿਆਰਥਣਾਂ ਨੇ ਹਿੱਸਾ ਲਿਆ। ਇਸ ਮੌਕੇ ਹੋਏ ਸੋਲੋ ਡਾਂਸ ਮੁਕਾਬਲੇ ਵਿਚ ਬੀ.ਕਾਮ. ਦੀ ਵਿਦਿਆਰਥਣ ਰਮਨਦੀਪ ਕੌਰ ਨੂੰ ਜੇਤੂ ਘੋਸ਼ਿਤ ਕੀਤਾ ਗਿਆ। ਸੋਲੋ ਗਾਇਨ ਮੁਕਾਬਲੇ ਵਿਚ ਸ਼ਿੰਦਰਪਾਲ ਕੌਰ (ਸੀ.ਐਸ.ਈ.) ਜੇਤੂ ਰਹੀ ਜਦੋਂ ਕਿ ਨਵਜੋਤ ਕੌਰ ਲੰਬੀ ਨੂੰ ਪ੍ਰਸੰਸਾ ਪੁਰਸਕਾਰ ਦਿੱਤਾ ਗਿਆ। ਅਖ਼ਬਾਰ ਦੇ ਨਾਲ ਪਹਿਰਾਵੇ ਵਿੱਚ ਬੀ.ਕਾਮ. ਦੀ ਵਿਦਿਆਰਥਣ ਮਨਪ੍ਰੀਤ ਕੌਰ ਅਤੇ ਬੀ.ਏ. ਦੀ ਵਿਦਿਆਰਥਣ ਗੁਰਪ੍ਰੀਤ ਕੌਰ ਜੇਤੂ ਰਹੀ। ਮਿਸ ਪਰਫੈਕਸਨਿਸਟ ਦੇ ਮੁਕਾਬਲੇ ਵਿੱਚ ਬੀ.ਕਾਮ. ਦੀ ਵਿਦਿਆਰਥਣ ਆਕਾਸ਼ਦੀਪ ਨੂੰ ਜੇਤੂ ਘੋਸ਼ਿਤ ਕੀਤਾ ਗਿਆ ਜਦੋਂ ਕਿ ਬੀ.ਐਡ ਦੀ ਵਿਦਿਆਰਥਣ ਦੀਕਸ਼ਾ ਬੀ.ਕਾਮ ਦੀ ਵਿਦਿਆਰਥਣ ਸੇਜ਼ਲ ਨੂੰ ਪ੍ਰਸੰਸਾ ਪੁਰਸਕਾਰ ਦਿੱਤੇ ਗਏ। ਇਸ ਮੌਕੇ ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ (ਸਹੂਲਤਾਂ) ਸ. ਹਰਪਾਲ ਸਿੰਘ, (ਡਿਪਟੀ ਡਾਇਰੈਕਟਰ (ਕੈਰੀਅਰ ਗਾਈਡੈਂਸ ਐਂਡ ਕਾਊਸਲਿੰਗ ) ਸ੍ਰੀ ਬੀ.ਡੀ. ਸ਼ਰਮਾ ਅਤੇ ਬੀ.ਐਫ.ਸੀ.ਐਮ.ਟੀ ਦੇ ਪ੍ਰਿੰਸੀਪਲ ਡਾ. ਆਰ. ਕੇ. ਉੱਪਲ ਨੇ ਜੇਤੂਆਂ ਨੂੰ ਇਨਾਮ ਵੰਡੇ ਅਤੇ ਆਪਣਾ ਅਸ਼ੀਰਵਾਦ ਦਿੱਤਾ। ਉਨ੍ਹਾਂ ਦੇ ਨਾਲ ਸ੍ਰੀਮਤੀ ਨੀਤੂ ਸਿੰਘ (ਡੀਨ, ਫੈਕਲਟੀ ਆਫ਼ ਮੈਨੇਜਮੈਂਟ ਐਂਡ ਕਾਮਰਸ), ਸ੍ਰੀਮਤੀ ਸੀਮਾ ਆਹੂਜਾ (ਕੋਆਰਡੀਨੇਟਰ, ਮਹਿਲਾ ਵਿਕਾਸ ਸੈੱਲ ਵੀ ਹਾਜ਼ਰ ਸਨ । ਅੰਤ ਵਿੱਚ ਬਿਜ਼ਨਸ ਸਟੱਡੀਜ਼ ਵਿਭਾਗ ਦੀ ਮੁਖੀ ਭਾਵਨਾ ਖੰਨਾ ਨੇ ਸਾਰਿਆਂ ਲਈ ਧੰਨਵਾਦੀ ਸ਼ਬਦ ਕਹੇ । ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਕੌਮਾਂਤਰੀ ਮਹਿਲਾ ਦਿਵਸ ਮਨਾਉਣ 'ਤੇ ਵਧਾਈ ਦਿੱਤੀ ।
No comments:
Post a Comment