ਬਠਿੰਡਾ-ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਵਜੋਂ ਕਿਸਾਨਾਂ ਤੇ ਬੇਰੁਜ਼ਗਾਰ ਨੌਜਵਾਨਾਂ ਨੰੂ ਸਵੈ-ਰੁਜ਼ਗਾਰ ਚਲਾਉਣ ਦੇ ਮੱਦੇਨਜ਼ਰ ਮਧੂ-ਮੱਖੀ ਪਾਲਕਾਂ ਦੇ ਕਿੱਤੇ ’ਚ ਵਾਧਾ ਕਰਨ ਲਈ ਸਰਕਾਰ ਵੱਲੋਂ ਵਿੱਤੀ ਸਹਾਇਤਾ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਬਾਗਬਾਨੀ ਬਠਿੰਡਾ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਬਾਗਬਾਨੀ ਬਠਿੰਡਾ ਨੇ ਦੱਸਿਆ ਕਿ ਜ਼ਿਲੇ ਦੇ ਸਮੂਹ ਮਧੂ-ਮੱਖੀ ਪਾਲਕ ਨੈਸ਼ਨਲ ਬੀ-ਕੀਪਿੰਗ ਅਤੇ ਹਨੀ ਮਿਸ਼ਨ ਅਧੀਨ ਭਾਰਤ ਸਰਕਾਰ ਦੁਆਰਾ ਵੱਖ-ਵੱਖ ਸਕੀਮਾਂ ਜਿਵੇਂ ਕਿ ਬੀ-ਬਰੀਡਰ, ਹਨੀ ਪ੍ਰੋਸੈਸਿੰਗ, ਸਪੈਸ਼ਲ ਇਕਉਪਮੈਂਟ, ਕੋਲਡ ਸਟੋਰੇਜ਼, ਟਰੇਡਿੰਗ ਬਰਾਂਡਿੰਗ ਮਾਰਕੀਟਿੰਗ ਆਦਿ ਉੱਪਰ 40 ਤੋਂ 75 ਫੀਸਦੀ ਤੱਕ ਮਧੂ-ਮੱਖੀ ਪਾਲਕਾਂ ਦੇ ਸਮੂਹ, ਐਫ.ਪੀ.ਓ ਜਾਂ ਵਿਅਕਤੀਗਤ ਤੌਰ ਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਲਈ ਮਧੂ ਮੱਖੀ ਦਾ ਕਿੱਤਾ ਕਰਨ ਦੇ ਚਾਹਵਾਨ ਵਿਅਕਤੀ ਆਪਣੇ ਜ਼ਿਲੇ ਦੇ ਡਿਪਟੀ ਡਾਇਰੈਕਟਰ ਬਾਗਬਾਨੀ ਜਾਂ ਬਲਾਕ ਦੇ ਬਾਗਬਾਨੀ ਵਿਕਾਸ ਅਫਸਰਾਂ ਨਾਲ ਸੰਪਰਕ ਕਰ ਸਕਦੇ ਹਨ।
No comments:
Post a Comment