ਜੈਜੀਤ ਜੌਹਲ ਨੇ ਮੌਕੇ ਤੇ ਪਹੁੰਚ ਕੇ ਦਿੱਤੀ ਜਾਣਕਾਰੀ
ਬਠਿੰਡਾ . ਸ਼ਾਇਰ ਦੀ ਭਾਗੂ ਰੋਡ ਤੇ ਸਥਿਤ ਗਲੀ ਨੰਬਰ ਗਿਆਰਾਂ ਵਿੱਚ ਸੁੰਦਰ ਪਾਰਕ ਬਣਾਇਆ ਜਾਵੇਗਾ। ਵਿੱਤ ਮੰਤਰੀ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਜੌਹਲ ਨੇ ਅੱਜ ਪਾਰਕ ਵਾਲੀ ਥਾਂ ਦਾ ਦੌਰਾ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਭਾਗੂ ਰੋਡ ਤੇ ਕਰੀਬ ਇੱਕ ਏਕੜ ਜਗ੍ਹਾ ਵਿੱਚ ਡਿਸਪੋਜ਼ਲ ਬਣਿਆ ਹੋਇਆ ਸੀ ਪਰ ਹੁਣ ਇਹ ਕਾਫ਼ੀ ਸਮੇਂ ਤੋਂ ਬੰਦ ਹੋ ਚੁੱਕਾ । ਉਨ੍ਹਾਂ ਦੱਸਿਆ ਕਿ ਭਾਗੂ ਰੋਡ ਗਲੀ ਨੰਬਰ ਗਿਆਰਾਂ ਦੇ ਮੱਧ 6 ਨੰਬਰ ਗਲੀ ਵਿੱਚ ਇਹ ਪਾਰਕ ਬਣਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਪਾਰਕ ਲਈ 10 ਲੱਖ ਰੁਪਏ ਦੀ ਗਰਾਂਟ ਵੀ ਜਾਰੀ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਭਾਗੂ ਰੋਡ ਤੇ ਨੇਡ਼ੇ ਤੇਡ਼ੇ ਕੋਈ ਸੁੰਦਰ ਪਾਰਕ ਨਹੀਂ ਸੀ ਜਿਸ ਕਾਰਨ ਲੋਕਾਂ ਦੀ ਪਾਰਕ ਬਣਾਉਣ ਦੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਰਕ ਵਿਚ ਝੂਲਿਆਂ ਤੋਂ ਇਲਾਵਾ ਓਪਨ ਜਿੰਮ ਵੀ ਲਗੇਗਾ । ਉਨ੍ਹਾਂ ਕਿਹਾ ਕਿ ਪਾਰਕ ਬਣਨ ਨਾਲ ਬਜ਼ੁਰਗਾਂ ਅਤੇ ਬੱਚਿਆਂ ਨੂੰ ਵਿਸ਼ੇਸ਼ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਸੁਪਨਾ ਹੈ ਕਿ ਬਠਿੰਡਾ ਸ਼ਹਿਰ ਨੂੰ ਵਿਕਾਸ ਪੱਖੋਂ ਦੇਸ਼ ਦੇ ਨਕਸ਼ੇ ਤੇ ਲਿਆਂਦਾ ਜਾਵੇ , ਜਿਸ ਤਹਿਤ ਉਹ ਸ਼ਹਿਰ ਦੇ ਸੁੰਦਰੀਕਰਨ ਅਤੇ ਤਰੱਕੀ ਲਈ ਪੂਰਾ ਜ਼ੋਰ ਲਗਾ ਰਹੇ ਹਨ । ਇਸ ਮੌਕੇ ਉਨ੍ਹਾਂ ਨਾਲ ਵਾਰਡ ਨੰਬਰ ਪੰਦਰਾਂ ਦੀ ਕੌਂਸਲਰ ਮਨਜੀਤ ਕੌਰ ਬੁੱਟਰ ਅਤੇ ਟਹਿਲ ਸਿੰਘ ਬੁੱਟਰ ਵੀ ਹਾਜ਼ਰ ਸਨ ਜਿਨ੍ਹਾਂ ਡਿਸਪੋਜ਼ਲ ਵਾਲੀ ਜਗ੍ਹਾ ਤੇ ਪਾਰਕ ਬਣਾਉਣ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਜੈਜੀਤ ਸਿੰਘ ਜੌਹਲ ਦਾ ਧੰਨਵਾਦ ਕੀਤਾ। ਇਸ ਤੋਂ ਬਾਅਦ ਜੈਜੀਤ ਜੌਹਲ ਨੇ ਵਿੱਤ ਮੰਤਰੀ ਦੇ ਦਫ਼ਤਰ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ।
ਸੁੰਦਰੀਕਰਨ ਲਈ ਰੋਜ਼ ਗਾਰਡਨ ਵਿੱਚ ਲੱਗੇਗਾ ਰੇਲ ਦਾ ਇੰਜਣ
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸ਼ਹਿਰ ਦੇ ਸੁੰਦਰੀਕਰਨ ਲਈ ਜ਼ੋਰ ਲਗਾ ਰਹੇ ਹਨ। ਬਠਿੰਡਾ ਸ੍ਰੀ ਅੰਮ੍ਰਿਤਸਰ ਰੋਡ ਤੇ ਮੀਗ ਫਾਈਟਰ ਜਹਾਜ਼ ਲਗਾਏ ਜਾਣ ਤੋਂ ਬਾਅਦ ਹੁਣ ਰੋਜ਼ ਗਾਰਡਨ ਵਿਚ ਰੇਲ ਦਾ ਇੰਜਣ ਸ਼ੋਭਾ ਵਧਾਏਗਾ। ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਨੇ ਦੱਸਿਆ ਕਿ ਰੇਲ ਦਾ ਇਹ ਇੰਜਣ ਕਾਲਕਾ ਤੋਂ ਮੰਗਾਇਆ ਜਾਣਾ ਹੈ। ਅੱਜ ਜੈਜੀਤ ਜੌਹਲ ਅਤੇ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਰੁਣ ਵਧਾਵਨ ਸਮੇਤ ਨਗਰ ਨਿਗਮ ਦੇ ਅਧਿਕਾਰੀਆਂ ਨੇ ਰੋਜ਼ ਗਾਰਡਨ ਦਾ ਦੌਰਾ ਕਰਕੇ ਇੰਜਣ ਲਗਾਏ ਜਾਣ ਵਾਲੀ ਜਗ੍ਹਾ ਦਾ ਦੌਰਾ ਕੀਤਾ।
No comments:
Post a Comment