...3 ਮਹੀਨੇ ਕਾਲੇ ਕਾਨੂੰਨਾਂ ਦਾ ਗੁਣਗਾਣ ਕਰਨ ਅਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਾਲੇ ਕਾਨੂੰਨਾਂ ਨੂੰ ਕਿਸਾਨ ਹਿਸ਼ੈਤੀ ਦੱਸਣ ਬਾਰੇ ਸਪੱਸ਼ਟੀਕਰਨ ਦੇਣ ਬੀਬਾ ਹਰਸਿਮਰਤ ਕੌਰ ਬਾਦਲ
ਬਠਿੰਡਾ . ਪਿਛਲੇ ਕੁਝ ਦਿਨਾਂ ਤੋਂ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਲਗਾਤਾਰ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਕੂੜ ਪ੍ਰਚਾਰ ਕਰਨ ਤੇ ਪਲਟਵਾਰ ਕਰਦਿਆਂ ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਨੀਲ ਗਰਗ ਨੇ ਕਿਹਾ ਕਿ ਹੁਣ ਜਦੋਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਖੁਰਾਕ ਖਪਤਕਾਰ ਮਾਮਲੇ ਅਤੇ ਜਨਤਕ ਵੰਡ ਸਬੰਧੀ ਸੰਸਦ ਦੀ ਸਥਾਈ ਕਮੇਟੀ ਦੇ ਮਿੰਟ ਜਨਤਕ ਕਰ ਦਿੱਤੇ ਹਨ ਤਾਂ ਹੁਣ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਨ੍ਹਾਂ ਕਾਲੇ ਕਾਨੂੰਨਾਂ ਸਬੰਧੀ ਉਚ ਕਮੇਟੀ ਵਿੱਚ ਆਪਣੇ ਵੱਲੋਂ ਦਿੱਤੇ ਗਏ ਬਿਆਨਾਂ ਨੂੰ ਜਨਤਕ ਕਰਨ। ਨੀਲ ਗਰਗ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਬਾਰੇ ਕੂੜ ਪ੍ਰਚਾਰ ਕਰਕੇ ਲੋਕਾਂ ਵਿੱਚ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪ੍ਰੰਤੂ ਪੰਜਾਬ ਦੇ ਲੋਕ ਉਨ੍ਹਾਂ ਦੀਆਂ ਚਾਲਾਂ ਨੂੰ ਭਲੀਭਾਂਤੀ ਸਮਝਦੇ ਹਨ। ਆਮ ਆਦਮੀ ਪਾਰਟੀ ਲਗਾਤਾਰ ਇਨ੍ਹਾਂ ਕਾਲੇ ਕਾਨੂੰਨਾਂ ਦਾ ਸੜਕ ਤੋਂ ਲੈ ਕੇ ਸੰਸਦ ਤਕ ਵਿਰੋਧ ਕਰ ਰਹੀ ਹੈ। ਜਦ ਕਿ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਜੇਕਰ ਇਨ੍ਹਾਂ ਵਿਸਥਾਪਤ ਪਾਰਟੀਆਂ ਦੇ ਲੀਡਰਾਂ ਨੇ ਸਹੀ ਵਕਤ ਤੇ ਸਹੀ ਸਟੈਂਡ ਲਿਆ ਹੁੰਦਾ ਤਾਂ ਅੱਜ ਕਿਸਾਨਾਂ ਨੂੰ ਇਹ ਦਿਨ ਨਾ ਦੇਖਣੇ ਪੈਂਦੇ।
ਬੀਬਾ ਹਰਸਿਮਰਤ ਕੌਰ ਬਾਦਲ ਨੂੰ ਚੁਣੌਤੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਤਾਂ ਜ਼ਰੂਰੀ ਵਸਤਾਂ ਦੇ ਭੰਡਾਰਨ ਸਬੰਧੀ ਸਟੈਂਡਿੰਗ ਕਮੇਟੀ ਵਿੱਚ ਇਸ ਦਾ ਵਿਰੋਧ ਕੀਤਾ ਸੀ ਜੋ ਕੱਲ੍ਹ ਪੇਸ਼ ਕੀਤੇ ਸਬੂਤਾਂ ਤੋਂ ਸਿੱਧ ਵੀ ਹੋ ਗਿਆ ਹੈ। ਹੁਣ ਬੀਬਾ ਹਰਸਿਮਰਤ ਕੌਰ ਬਾਦਲ ਵੀ ਉਸ ਮੀਟਿੰਗ ਦੀ ਕਾਰਵਾਈ ਜਨਤਕ ਕਰੇ ਜਿਸ ਵਿੱਚ ਉਨ੍ਹਾਂ 5 ਜੂਨ 2020 ਨੂੰ ਜਦੋਂ ਇਹ ਕਾਲੇ ਕਾਨੂੰਨ ਕੈਬਨਿਟ ਦੀ ਮੀਟਿੰਗ ਵਿੱਚ ਆਏ ਸਨ ਤਾਂ ਉਨ੍ਹਾਂ ਕੀ ਪੱਖ ਰੱਖਿਆ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਿੱਜੀ ਹਿੱਤਾਂ ਲਈ ਦੋਗਲੀ ਰਾਜਨੀਤੀ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਿਚ ਮੰਤਰੀ ਰਹਿੰਦੇ ਹੋਏ ਪਹਿਲਾਂ ਤਾਂ ਉਹ ਇਨ੍ਹਾਂ ਕਾਲੇ ਕਾਨੂੰਨਾਂ ਦਾ ਗੁਣਗਾਣ ਕਰਦੇ ਹੋਏ ਲੋਕਾਂ ਨੂੰ ਕਹਿੰਦੇ ਰਹੇ ਕਿ ਕਿਸਾਨਾਂ ਲਈ ਬਹੁਤ ਤਰੱਕੀ ਵਾਲੇ ਕਾਨੂੰਨ ਹਨ, ਹੁਣ ਅਖੌਤੀ ਕਿਸਾਨ ਹਿਤੈਸ਼ੀ ਬਣਨ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਅਸਲ ਵਿੱਚ ਆਮ ਆਦਮੀ ਪਾਰਟੀ ਦੀ ਵਧਦੀ ਲੋਕ ਪ੍ਰਿਅਤਾ ਕਾਰਨ ਕਾਂਗਰਸ ਤੇ ਅਕਾਲੀ ਦਲ ਬੁਖਲਾਹਟ ਵਿੱਚ ਹੈ। ਇਸੇ ਕਰਕੇ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਕੂੜ ਪ੍ਰਚਾਰ ਦਾ ਸਹਾਰਾ ਲੈ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੀ ਆ ਰਹੀ ਹੈ। ਪਾਰਟੀ ਵੱਲੋਂ ਸੜਕ ਤੋਂ ਲੈ ਕੇ ਸੰਸਦ ਤੱਕ ਇਨ੍ਹਾਂ ਕਾਲੇ ਕਾਨੂੰਨਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦਿੱਲੀ ਵਿੱਚ ਕਾਲੇ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦੀ ਇਕ ਸੇਵਾਦਾਰ ਵਜੋਂ ਸੇਵਾ ਕਰ ਰਹੀ ਹੈ। ਜਦੋਂ ਕਿ ਦੂਜੇ ਪਾਸੇ ਹਰਸਿਮਰਤ ਕੌਰ ਬਾਦਲ ਪਹਿਲਾਂ ਇਨ੍ਹਾਂ ਕਾਨੂੰਨਾਂ ਦਾ ਗੁਣਗਾਨ ਕਰਦੇ ਰਹੇ, ਉਨ੍ਹਾਂ ਨੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੂੰ ਚੰਡੀਗੜ੍ਹ ਬੁਲਾਕੇ ਇਨ੍ਹਾਂ ਕਾਨੂੰਨਾਂ ਦੇ ਹੱਕ ਵਿੱਚ ਪ੍ਰੈਸ ਕਾਨਫਰੰਸ ਕੀਤੀ ਸੀ।
No comments:
Post a Comment