ਬਠਿੰਡਾ। ਬਠਿੰਡਾ 05.03.2021 ਅੱਜ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਈ.ਜੀ. ਜੋਨ. ਬਠਿੰਡਾ ਜਸ਼ਕਰਨ ਸਿੰਘ ਅਤੇ ਐਸ.ਐਸ.ਪੀ ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਕੋਰੋਨਾ ਵੈਕਸੀਨ ਦੀ ਦੂਸਰੀ ਡੋਜ਼ ਲਗਾਈ ਗਈ । ਇਸ ਮੌਕੇ ਸਿਵਲ ਸਰਜਨ ਬਠਿੰਡਾ ਨੇ ਦੱਸਿਆ ਕਿ ਕੌਵਿਡ ਵੈਕਸੀਨ ਦੀ ਦੂਜੀ ਡੋਜ 28 ਦਿਨਾਂ ਬਾਅਦ ਲਗਾਈ ਜਾਂਦੀ ਹੈ ਅਤੇ ਇਹ ਸੈਕਿੰਡ ਡੋਜ ਲਗਵਾਓਣੀ ਅਤੀ ਜਰੂਰੀ ਹੈ ,ਉਸ ਤੋਂ ਬਾਅਦ ਹੀਂ ਟੀਕਾਕਰਨ ਸੰਪੂਰਨ ਹੋਣ ਤੇ ਸਰਟੀਫਿਕੇਟ ਜਾਰੀ ਹੋ ਸਕੇਗਾ । ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਕੋਵਿਡ-19 ਵੈਕਸੀਨ ਦਾ ਟੀਕਾਕਰਨ ਕਰਵਾਉਣ ਲਈ ਲਾਭਪਾਤਰੀ ਘਰ ਬੈਠੇ ਹੀ cowin.gov.in ਤੇ ਖੁੱਦ ਰਜਿਸਟਰ ਕਰਨ ਉਪਰੰਤ ਟੀਕੇ ਲਈ ਸਥਾਨ ਅਤੇ ਮਿਤੀ ਚੁਣ ਸਕਦਾ ਹੈ।
ਆਈ.ਜੀ. ਜੋਨ ਬਠਿੰਡਾ ਨੇ ਵੈਕਸੀਨ ਲਗਵਾਓਣ ਤੋਂ ਬਾਅਦ ਪੱਤਰਕਾਰਾਂ ਨਾਲ ਰੂ-ਬ-ਰੂ ਹੁੰਦਿਆਂ ਕਿਹਾ ਕੇ ਇਹ ਵੈਕਸੀਨ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰੇਕ ਵਿਅਕਤੀ ਨੂੰ ਲਗਵਾਉਣੀ ਚਾਹੀਦੀ ਹੈ,ਤਾਂ ਕਿ ਆਸੀ ਇਸ ਬਿਮਾਰੀ ਦੀ ਲਾਗ ਤੋਂ ਸਮਾਜ ਨੂੰ ਸੁਰੱਖਿਅਤ ਕਰ ਸਕੀਏ । ਹਰ ਇੱਕ ਫਰੰਟਲਾਈਨ ਵਰਕਰ ਨੂੰ ਵੀ ਇਹ ਵੈਕਸੀਨ ਲਗਵਾਓਣੀ ਚਾਹੀਦੀ ਹੈ ਕਿਉਂਕਿ ਫਰੰਟਲਾਈਨ ਵਰਕਰ ਅਗਲੀ ਕਤਾਰ ਵਿੱਚ ਆਮ ਪਬਲਿਕ ਨਾਲ ਵਿਚਰਦੇ ਹਨ ਜਿਸ ਕਰਕੇ ਉਨ੍ਹਾਂ ਨੂੰ ਕੋਰੋਨਾ ਦਾ ਖਤਰਾ ਵੱਧ ਜਾਂਦਾ ਹੈ।
ਇਸ ਮੌਕੇ ਜਿਲ੍ਹਾ ਟੀਕਾਕਰਨ ਅਫਸਰ ਡਾ. ਮੀਨਾਕਸ਼ੀ ਸਿੰਗਲਾ ਨੇ ਕਿਹਾ ਕਿ ਜਿਲੇ ਵਿੱਚ ਹੁਣ ਤੱਕ 9000 ਦੇ ਕਰੀਬ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ ਅਤੇ ਇਸ ਤੋਂ ਇਲਾਵਾ 1 ਮਾਰਚ ਤੋਂ 60 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਅਤੇ 45 ਸਾਲ ਤੋਂ ਵੱਧ ਉਮਰ ਦੇ ਗੰਭੀਰ ਬਿਮਾਰੀਆਂ ਨਾਲ ਗ੍ਰਸਤ ਵਿਅਕਤੀਆਂ ਨੂੰ ਵੈਕਸੀਨ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ ਉਨ੍ਹਾਂ ਵੈਕਸੀਨ ਲਗਵਾਉਣ ਦੇ ਇੱਛੁਕ ਲੋਕਾਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਵੈਕਸੀਨ ਲਗਵਾਉਣ ਸਮੇਂ ਆਪਣਾ ਸ਼ਨਾਖਤੀ ਕਾਰਡ ਲੈ ਕੇ ਆਉਣ ਤਾਂ ਜੋ ਕਿਸੇ ਕਿਸਮ ਦੀ ਦਿੱਕਤ ਨਾ ਪੇਸ਼ ਆਵੇ ।
ਉਨ੍ਹਾਂ ਨੇ ਇਸ ਮੌਕੇ ਕੋਵਿਡ -19 ਸਬੰਧੀ ਹਦਾਇਤਾਂ ਮਾਸਕ ਪਾਉਣਾ ,ਸੋਸਲ ਡਿਸਟੈਂਸਿੰਗ ਦੀ ਪਾਲਣਾ ਕਰਨ ਅਤੇ ਆਪਣੇ ਹੱਥਾਂ ਨੂੰ ਸਾਫ਼ ਰੱਖਣ ਲਈ ਵੀ ਪ੍ਰੇਰਿਤ ਕੀਤਾ । ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ.ਮਨਿੰਦਰ ਪਾਲ ਸਿੰਘ , ਜਿਲ੍ਹਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ,ਡਿਪਟੀ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ ,ਨਰਿੰਦਰ ਕੁਮਾਰ ਜਿਲ੍ਹਾ ਬੀ.ਸੀ.ਸੀ ਪਵਨਜੀਤ ਕੌਰ ਬੀ.ਈ.ਈ. ਅਤੇ ਗੋਪਾਲ ਰਾਏ ਵੀ ਹਾਜਰ ਸਨ।
No comments:
Post a Comment