ਬਠਿੰਡਾ . ਮੁਕਾਬਲੇ ਦੇ ਯੁੱਗ ਵਿੱਚ ਵਿਦਿਆਰਥੀਆਂ ਲਈ ਆਪਣੀ ਰੁਚੀ ਅਨੁਸਾਰ ਅੱਗੇ ਦੀ ਪੜ੍ਹਾਈ ਕਰਨ ਦਾ ਨਿਰਨਾ ਕਰਨਾ ਮੁਸ਼ਕਲ ਹੈ। ਇਸ ਸੰਬੰਧ ਵਿੱਚ ਬਾਬਾ ਫ਼ਰੀਦ ਕਾਲਜ ਦੇ ਫੈਕਲਟੀ ਆਫ਼ ਸਾਇੰਸਜ਼ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਬੀ.ਸੀ.ਏ. ਦੂਜਾ ਸਮੈਸਟਰ , ਐਮ.ਐਸ.ਸੀ. (ਆਈ.ਟੀ.) ਪਹਿਲਾ ਸਮੈਸਟਰ ਅਤੇ ਐਮ.ਸੀ.ਏ. ਪਹਿਲਾ ਸਮੈਸਟਰ ਦੇ ਵਿਦਿਆਰਥੀਆਂ ਲਈ ਇੱਕ ਓਰੀਐਂਟੇਸ਼ਨ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਵਿੱਚ ਵਿਦਿਆਰਥੀਆਂ ਨੂੰ ਸਲਾਹ ਦੇਣ ਲਈ ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ (ਕੈਰੀਅਰ ਗਾਈਡੈਂਸ ਐਂਡ ਕਾਊਸਲਿੰਗ) ਸ੍ਰੀ ਬੀ.ਡੀ. ਸ਼ਰਮਾ ਨੂੰ ਬੁਲਾਇਆ ਗਿਆ। ਕੈਰੀਅਰ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿਚ ਅਧਿਐਨ ਅਤੇ ਕੰਮ ਪ੍ਰਤੀ ਸਕਾਰਾਤਮਿਕ ਰਵੱਈਏ ਦਾ ਵਿਕਾਸ ਕਰਨਾ, ਰੁਜ਼ਗਾਰ ਦੀ ਯੋਗਤਾ ਨੂੰ ਵਧਾਉਣਾ, ਵਿਦਿਆਰਥੀਆਂ ਦੀ ਯੋਜਨਾ ਬਣਾਉਣ ਅਤੇ ਭਵਿੱਖ ਨੂੰ ਨਿਯੰਤਰਨ ਕਰਨ ਵਿਚ ਸਹਾਇਤਾ ਕਰਨਾ ਅਤੇ ਉਨ੍ਹਾਂ ਦੀ ਸਿੱਖਿਆ ਦੇ ਮੁੱਖ ਬਿੰਦੂਆਂ 'ਤੇ ਸੂਚਿਤ ਵਿਕਲਪ ਬਣਾਉਣਾ ਸੀ।
ਸ੍ਰੀ ਬੀ.ਡੀ. ਸ਼ਰਮਾ ਨੇ ਪਾਵਰ ਪੁਆਇੰਟ ਪੇਸ਼ਕਾਰੀ ਦੇ ਜਰੀਏ ਆਪਣੀ ਗੱਲਬਾਤ ਦੀ ਸ਼ੁਰੂਆਤ ਕੀਤੀ ਜਿੱਥੇ ਉਨ੍ਹਾਂ ਨੇ ਉੱਚ ਵਿੱਦਿਆ ਦੇ ਕੋਰਸਾਂ ਅਤੇ ਅਗਲੇਰੀ ਸਿੱਖਿਆ ਲਈ ਹੁਨਰ ਵਿਕਾਸ ਦੇ ਕੁੱਝ ਕੋਰਸਾਂ ਬਾਰੇ ਦੱਸਿਆ। ਉਨ੍ਹਾਂ ਨੇ ਹਰੇਕ ਸਲਾਈਡ ਨੂੰ ਇੱਕ-ਇੱਕ ਕਰ ਕੇ ਸਮਝਾਇਆ ਅਤੇ ਨਿਰਦੇਸ਼ ਦਿੱਤੇ ਕਿ ਇਹ ਕੋਰਸ ਕਿਵੇਂ ਵਿਦਿਆਰਥੀਆਂ ਦੇ ਭਵਿੱਖ ਲਈ ਸਹਾਇਕ ਹੋ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਕੁੱਝ ਪ੍ਰੇਰਣਾਦਾਇਕ ਕਹਾਣੀਆਂ ਵੀ ਸਾਂਝੀਆਂ ਕੀਤੀਆਂ।
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦਾ ਟੀਚਾ ਨਿਰਧਾਰਿਤ ਕਰਨਾ ਚਾਹੀਦਾ ਹੈ ਅਤੇ ਟੀਚੇ ਦੀ ਪ੍ਰਾਪਤੀ ਲਈ ਲਗਨ ਅਤੇ ਦ੍ਰਿੜ੍ਹ ਇਰਾਦਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਟੀਚੇ ਨੂੰ ਪ੍ਰਾਪਤ ਕਰਨ ਲਈ ਬਹੁਤ ਜਨੂਨ ਤੇ ਜਜ਼ਬਾ ਹੋਵੇ ਤਾਂ ਉਹ ਨਿਸ਼ਚਤ ਰੂਪ ਵਿੱਚ ਆਪਣੀ ਜ਼ਿੰਦਗੀ ਵਿਚ ਸਫਲਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇ ਵਿਦਿਆਰਥੀ ਇਨ੍ਹਾਂ ਤਿੰਨ ਚੀਜ਼ਾਂ ਨੂੰ ਆਪਣੀ ਜ਼ਿੰਦਗੀ ਵਿਚ ਅਪਣਾ ਲੈਂਦੇ ਹਨ, ਤਾਂ ਉਨ੍ਹਾਂ ਨੂੰ ਆਪਣਾ ਟੀਚਾ ਪ੍ਰਾਪਤ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਉਹ ਆਪਣੀਆਂ ਨਵੀਆਂ ਮੁਸ਼ਕਲਾਂ ਅਤੇ ਚਿੰਤਾਵਾਂ ਦਾ ਇਸ ਤਰੀਕੇ ਨਾਲ ਮੁਕਾਬਲਾ ਕਰਨ ਦੀ ਯੋਗਤਾ ਦਾ ਵਿਕਾਸ ਕਰਨ ਤਾਂ ਜੋ ਉਹ ਭਵਿੱਖ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਵਧੇਰੇ ਸਮਰੱਥ ਬਣ ਸਕਣ। ਅਖੀਰ ਵਿੱਚ, ਪੁੱਛਗਿੱਛ ਸੈਸ਼ਨ ਦੌਰਾਨ ਬੀ.ਡੀ. ਸ਼ਰਮਾ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਪ੍ਰਸ਼ਨਾਂ ਦੇ ਜਵਾਬ ਦਿੱਤੇ। ਸਾਰੇ ਵਿਦਿਆਰਥੀਆਂ ਨੇ ਇਸ ਕਾਊਸਲਿੰਗ ਸੈਸ਼ਨ ਦਾ ਭਰਪੂਰ ਲਾਭ ਲਿਆ ਕਿਉਂਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਟੀਚੇ ਅਤੇ ਸਫਲਤਾ ਪ੍ਰਾਪਤ ਕਰਨ ਲਈ ਬਹੁਤ ਕੁੱਝ ਸਿੱਖਿਆ। ਇਸ ਕਾਊਸਲਿੰਗ ਸੈਸ਼ਨ ਦੀ ਸਮਾਪਤੀ 'ਤੇ ਡਾ. ਤੇਜਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਕੌੜਾ ਨੇ ਕੰਪਿਊਟਰ ਸਾਇੰਸ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

No comments:
Post a Comment