ਬਠਿੰਡਾ। ਬਾਬਾ ਫ਼ਰੀਦ ਕਾਲਜ, ਬਠਿੰਡਾ ਦੇ ਇਤਿਹਾਸ ਵਿਭਾਗ ਨੇ ਮਾਈਕ੍ਰੋਸਾਫ਼ਟ ਟੀਮਜ਼ ਰਾਹੀਂ 'ਆਧੁਨਿਕ ਭਾਰਤੀ ਇਤਿਹਾਸ' ਬਾਰੇ ਇੱਕ ਕੁਇਜ਼ ਮੁਕਾਬਲਾ ਕਰਵਾਇਆ। ਇਸ ਮੁਕਾਬਲਾ ਲਗਾਤਾਰ 2 ਗੇੜਾਂ ਵਿੱਚ ਕਰਵਾਇਆ ਗਿਆ । ਪਹਿਲੇ ਗੇੜ ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ ਨੂੰ ਦੋ-ਦੋ ਨੰਬਰਾਂ ਵਾਲੇ 50 ਬਹੁ ਵਿਕਲਪੀ ਪ੍ਰਸ਼ਨ ਦਿੱਤੇ ਗਏ ਸਨ। ਇਨ੍ਹਾਂ ਸਾਰਿਆਂ ਵਿੱਚੋਂ ਚਾਰ ਟੀਮਾਂ ਫਾਈਨਲ ਗੇੜ ਲਈ ਚੁਣੀਆਂ ਗਈਆਂ। ਇਤਿਹਾਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਦਿਨੇਸ਼ ਕੁਮਾਰ ਨੇ ਇਸ ਮੁਕਾਬਲੇ ਦੀ ਮੇਜ਼ਬਾਨੀ ਕੀਤੀ। ਉਨ੍ਹਾਂ ਨੇ ਭਾਗ ਲੈਣ ਵਾਲਿਆਂ ਨੂੰ ਇੱਕ ਇੱਕ ਕਰ ਕੇ ਬੁਲਾਇਆ ਅਤੇ ਹਰੇਕ ਟੀਮ ਨੂੰ ਪ੍ਰਸ਼ਨ ਦਾ ਜਵਾਬ ਦੇਣ ਲਈ 5 ਸਕਿੰਟ ਦਾ ਸਮਾਂ ਦਿੱਤਾ ਗਿਆ।
ਇਸ ਕੁਇਜ਼ ਮੁਕਾਬਲੇ ਵਿੱਚ ਬੀ.ਏ. ਪਹਿਲਾ ਸਾਲ ਦੇ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਅਤੇ ਮਨਪ੍ਰੀਤ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਸ੍ਰੀਮਤੀ ਨਵਨਿੰਦਰ ਕੌਰ, ਡੀਨ (ਫੈਕਲਟੀ ਆਫ਼ ਆਰਟਸ), ਵੱਖ-ਵੱਖ ਵਿਭਾਗਾਂ ਦੇ ਮੁਖੀ, ਫੈਕਲਟੀ ਮੈਂਬਰ ਅਤੇ ਵਿਦਿਆਰਥੀ ਵੀ ਮੌਜੂਦ ਸਨ। ਸਮੁੱਚਾ ਪ੍ਰੋਗਰਾਮ ਵਿਭਾਗ ਮੁਖੀ ਡਾ. ਅਮਨਦੀਪ ਕੌਰ ਦੀ ਦੇਖ ਰੇਖ ਹੇਠ ਬਹੁਤ ਵਧੀਆ ਢੰਗ ਨਾਲ ਕਰਵਾਇਆ ਗਿਆ। ਅੰਤ ਵਿੱਚ ਉਨ੍ਹਾਂ ਨੇ ਸਾਰੇ ਭਾਗੀਦਾਰਾਂ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ । ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਕੌੜਾ ਨੇ ਇਤਿਹਾਸ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
No comments:
Post a Comment