ਬਠਿੰਡਾ. ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਸਥਾਨਕ ਕਿੱਕਰ ਦਾਸ ਮੁਹੱਲਾ ਵਿਖੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਕਰਵਾਏ ਗਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਯੂਥ ਵਲੰਟੀਅਰ ਨੀਤੂ ਸ਼ਰਮਾ ਨੇ ਕਿਹਾ ਕਿ ਪਿਛਲੇ ਕਈ ਵਰਿਆਂ ਤੋਂ ਸਰਕਾਰਾਂ ਮਹਿਲਾਵਾਂ ਦੀ ਬੇਹਤਰੀ ਲਈ ਦਾਅਵੇ ਕਰਦੀਆਂ ਆ ਰਹੀਆਂ ਹਨ ਪਰ ਸਥਿਤੀ ’ਚ ਸੁਧਾਰ ਨਹੀਂ ਹੋਇਆ ਹੈ। ਉਨਾਂ ਕਿਹਾ ਕਿ ਮਹਿਲਾਵਾਂ ਪ੍ਰਤੀ ਸਮਾਜ ਦੀ ਸੋਚ ’ਚ ਕਾਫ਼ੀ ਬਦਲਾਅ ਆ ਚੁੱਕਾ ਹੈ ਅਤੇ ਮਹਿਲਾਵਾਂ ਅੱਜ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਸੁਤੰਤਰ ਅਤੇ ਸ਼ਕਤੀਸ਼ਾਲੀ ਹਨ, ਪਰ ਹਾਲੇ ਵੀ ਇਸ ਦਿਸ਼ਾ ’ਚ ਬਹੁਤ ਕੁਝ ਕੀਤਾ ਜਾਣਾ ਬਾਕੀ ਹੈ।
ਉਨਾਂ ਇਸ ਗੱਲ ਤੇ ਦੁੱਖ ਜ਼ਾਹਿਰ ਕੀਤਾ ਕਿ ਸਮਾਜ ਵਿੱਚ ਅੱਜ ਵੀ ਿਗ ਪਛਾਨਣ ਤੋਂ ਬਾਅਦ ਕੁੜੀਆਂ ਨੂੰ ਕੁੱਖ ਵਿੱਚ ਮਾਰਨ ਦੀ ਬੁਰੀ ਪ੍ਰਥਾ ਖਤਮ ਨਹੀਂ ਹੋਈ। ਲੜਕੀਆਂ ਨੂੰ ਪੜ-ਲਿਖਕੇ ਆਪਣੇ ਅਧਿਕਾਰਾਂ ਨੂੰ ਜਾਣਨਾ ਚਾਹੀਦਾ ਹੈ, ਜਿਸ ਨਾਲ ਉਹ ਆਪਣੇ ਪੈਰਾਂ ਤੇ ਖੜੀਆਂ ਹੋ ਕੇ ਦੇਸ਼ ਦੀ ਉੱਨਤੀ ’ਚ ਯੋਗਦਾਨ ਪਾ ਸਕਣ। ਇਸ ਮੌਕੇ ਯੂਥ ਵਲੰਟੀਅਰਾਂ ਵੱਲੋਂ ਸੈਨਟਰੀ ਪੈਡ ਵੰਡੇ ਗਏ ਅਤੇ ਇਸ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਯੂਥ ਵਲੰਟੀਅਰ ਅੰਕਿਤਾ, ਸੋਨੂੰ, ਸਿੰਪਲ, ਸਾਕਸ਼ੀ, ਰਾਣੀ, ਕਿਰਨ, ਵੀਨਾ, ਗੁਰਦਰਸ਼ਨ ਅਤੇ ਹੋਰ ਵਲੰਟੀਅਰਾਂ ਹਾਜਰ ਸਨ।
No comments:
Post a Comment