ਬਠਿੰਡਾ- ਸ਼੍ਰੋਮਣੀ ਅਕਾਲੀ ਦਲ ਦੇ ਮਾਲਵਾ ਜੋਨ ਵਪਾਰ ਸੈੱਲ ਦੀ ਮੀਟਿੰਗ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਮੌਜੂਦਾ ਸਰਕਾਰ ਵਿੱਚ ਦਿਨੋਂ ਦਿਨ ਵਪਾਰੀ ਵਰਗ ਦੀਆਂ ਵਧ ਰਹੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ । ਸਾਬਕਾ ਵਿਧਾਇਕ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਹਮੇਸਾ ਹੀ ਵਪਾਰੀ ਵਰਗ ਨੂੰ ਵੱਡੀਆਂ ਚੁਣੌਤੀਆਂ ਅਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਕਿਉਂਕਿ ਸਰਕਾਰ ਹਮੇਸ਼ਾਂ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਤੁੱਗਲਕੀ ਫਰਮਾਨ ਜਾਰੀ ਕਰਦੀ ਹੈ। ਕਾਂਗਰਸ ਸਰਕਾਰ ਵੱਲੋਂ ਵਪਾਰ ਨੂੰ ਹੁਲਾਰਾ ਦੇਣ ਲਈ ਜਾਂ ਵਪਾਰੀਆਂ ਦੀਆਂ ਵਧ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਕੋਈ ਉਪਰਾਲਾ ਨਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਵਿਸੇਸ ਤੌਰ ਤੇ ਸੂਬੇ ਦੇ ਸੋਲਰ ਉਦਯੋਗ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਸਰਕਾਰ ਵੱਲੋਂ ਚੌਲਾਂ ਦੀ ਲਿਫਟਿੰਗ ਲਈ ਬਾਰਦਾਨਾ ਦਾ ਕੋਈ ਇੰਤਜ਼ਾਮ ਨਹੀਂ ਕੀਤਾ ਗਿਆ, ਸੂਬਾ ਸਰਕਾਰ ਵੱਲੋਂ ਸੈਲਰ ਉਦਯੋਗ ਨੂੰ ਬਚਾਉਣ ਲਈ ਕੇਂਦਰ ਸਰਕਾਰ ਤੱਕ ਕੋਈ ਪਹੁੰਚ ਨਹੀਂ ਕੀਤੀ ਗਈ ਜਦਕਿ ਪਹਿਲਾਂ ਹੀ ਕੋਰੋਨਾ ਕਾਰਨ ਆਰਥਿਕ ਮੰਦੀ ਦਾ ਸ਼ਿਕਾਰ ਹੋਇਆ ਵਪਾਰੀ ਵਰਗ ਸੂਬੇ ਵਿਚ ਬਿਜਲੀ ਦੇ ਮਹਿੰਗੇ ਰੇਟਾਂ ਤੋਂ ਪ੍ਰੇਸ਼ਾਨ ਹਨ। ਸੂਬੇ ਵਿੱਚ ਬਿਜਲੀ ਦੇ ਰੇਟ ਦੇਸ਼ ਵਿਚੋਂ ਸਭ ਤੋਂ ਵੱਧ ਵਸੂਲੇ ਜਾ ਰਹੇ ਹਨ। ਸਿੰਗਲਾ ਨੇ ਦੋਸ਼ ਲਗਾਉਂਦੇ ਕਿਹਾ ਕਿ ਕਾਂਗਰਸ ਦੀ ਸਰਕਾਰ ਵੇਲੇ ਹਮੇਸ਼ਾ ਹੀ ਅਫਸਰਸ਼ਾਹੀ ਭਾਰੀ ਰਹਿੰਦੀ ਹੈ ਤੇ ਮਨਮਰਜੀ ਕਰਦੀ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਦੋਸ਼ ਲਗਾਉਂਦਿਆਂ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸੂਬੇ ਦੇ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੀ ਕੋਈ ਪ੍ਰਵਾਹ ਨਹੀਂ ਹੈ । ਇਸ ਮੌਕੇ ਮਾਲਵਾ ਜੋਨ ਦੇ ਸਕੱਤਰ ਸੁਰੇਸ਼ ਗੁਪਤਾ, ਮਾਲਵਾ ਜੋਨ ਦੇ ਮੀਤ ਪ੍ਰਧਾਨ ਮਨਮੋਹਨ ਕੱਕੂ, ਜਰਨਲ ਸਕੱਤਰ ਜਗਮੋਹਨ ਸਿੰਘ ਮੱਕੜ, ਜਿਲ੍ਹਾ ਪ੍ਰਧਾਨ ਰਾਕੇਸ ਸਿੰਗਲਾ, ਸ਼ਹਿਰੀ ਪ੍ਰਧਾਨ ਅਮਰਜੀਤ ਸਿੰਘ ਬਿਰਦੀ, ਹੰਸਰਾਜ ਮਿੱਠੂ, ਮੀਡੀਆ ਇੰਚਾਰਜ ਰਤਨ ਸ਼ਰਮਾਂ ਮਲੂਕਾ ਤੋਂ ਇਲਾਵਾ ਵਪਾਰੀ ਮੌਜੂਦ ਸਨ ।
No comments:
Post a Comment