HOME PAGE

HOME PAGE

गुरुवार, 25 मार्च 2021

ਬੇਟੀ ਬਚਾਓ, ਬੇਟੀ ਪੜਾਓ’/ਜ਼ਿਲਾ ਪੱਧਰ ’ਤੇ ਬੱਚਿਆ ਦੇ ਕਰਵਾਏ ਸਲੋਗਨ ਮੁਕਾਬਲੇ


ਬਠਿੰਡਾ :
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਸਕੀਮ ‘ਬੇਟੀ ਬਚਾਓ, ਬੇਟੀ ਪੜਾਓ’ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰੋਗਰਾਮ ਅਫਸਰ ਬਠਿੰਡਾ ਦੀ ਅਗਵਾਈ ਹੇਠ ਜ਼ਿਲਾ ਪੱਧਰ ਤੇ ਬੱਚਿਆ ਦੇ ਆਨ-ਲਾਈਨ ਸਲੋਗਨ ਮੁਕਾਬਲੇ ਕਰਵਾਏ ਗਏ ਹਨ।

ਉਪ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸ. ਇਕਬਾਲ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਾਂ ਸਲੋਗਨ ਮੁਕਾਬਲਿਆਂ ਦੌਰਾਨ ਸਰਕਾਰੀ ਸੈਂਕੰਡਰੀ ਸਕੂਲ, ਪਿੱਥੋਂ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ, ਡਿੱਖ ਦੀ ਦਸਵੀਂ ਜਮਾਤ ਦੀ ਵਿਦਿਆਰਣ ਨਸੀਬ ਕੌਰ ਨੇ ਦੂਜਾ ਸਥਾਨ ਅਤੇ ਸਰਕਾਰੀ ਸੈਕੰਡਰੀ ਸਕੂਲ, ਮਲੂਕਾ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਵੀਰਪਾਲ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

कोई टिप्पणी नहीं:

एक टिप्पणी भेजें