ਬਠਿੰਡਾ: ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਸਥਾਨਕ ਸਤਿਅਮ ਹਾਰਟ ਐਂਡ ਸੁਪਰ ਸਪੈਸ਼ਲਟੀ ਹਸਪਤਾਲ, ਨਿਊ ਲਾਈਫ ਮੈਡੀਸਿਟੀ ਮਲਟੀ ਸਪੈਸ਼ਲਟੀ ਹਸਪਤਾਲ ਅਤੇ ਮਾਨ ਹਸਪਤਾਲ ਪ੍ਰਾਈਵੇਟ ਹਸਪਤਾਲਾਂ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤ ਦੇਣ ਲਈ ਹੁਕਮ ਜਾਰੀ ਕੀਤੇ ਹਨ। ਉਨਾਂ ਵਲੋਂ ਇਹ ਹੁਕਮ ਡਿਜਾਸਟਰ ਮੈਨੇਜਮੈਂਟ (Disaster Management) 2005 ਦੀ ਧਾਰਾ 34 ਤਹਿਤ ਦਿੱਤੇ ਗਏ ਹਨ।
ਜ਼ਿਲਾ ਮੈਜਿਸਟ੍ਰੇਟ ਸ਼੍ਰੀ. ਬੀ. ਸ਼੍ਰੀਨਿਵਾਸਨ ਨੇ ਜਾਰੀ ਹੁਕਮਾਂ ਅਨੁਸਾਰ ਕਿਹਾ ਕਿ ਸਥਾਨਕ ਸਤਿਅਮ ਹਾਰਟ ਐਂਡ ਸੁਪਰ ਸਪੈਸ਼ਲਟੀ ਹਸਪਤਾਲ ਲੈਵਲ 2 ਦੇ 5 ਬੈੱਡ, ਲੈਵਲ 3 ਦੇ 3 ਬੈੱਡ ਅਤੇ ਨਿਊ ਲਾਈਫ ਮੈਡੀਸਿਟੀ ਮਲਟੀ ਸਪੈਸ਼ਲਟੀ ਹਸਪਤਾਲ ਬਠਿੰਡਾ ਲੈਵਲ 2 ਦੇ 15 ਬੈੱਡ, ਲੈਵਲ 3 ਦੇ 2 ਬੈੱਡ ਲਗਾਉਣ ਲਈ ਪਾਬੰਦ ਹੋਵੇਗਾ। ਇਸੇ ਤਰਾਂ ਮਾਨ ਹਸਪਤਾਲ ਬਠਿੰਡਾ ਲੈਵਲ 2 ਦੇ 5 ਬੈੱਡ ਲਗਾਉਣ ਲਈ ਪਾਬੰਦ ਹੋਵੇਗਾ।
ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 179823 ਸੈਂਪਲ ਲਏ ਗਏ। ਜਿਨਾਂ ਵਿਚੋਂ 12230 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 10677 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 1297 ਕੇਸ ਐਕਟਿਵ ਹਨ ਤੇ ਹੁਣ ਤੱਕ 256 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 179 ਨਵੇ ਪਾਜੀਟਿਵ ਅਤੇ 155 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।
No comments:
Post a Comment