HOME PAGE

HOME PAGE

रविवार, 11 अप्रैल 2021

ਬਠਿੰਡਾ ਮਿਸ਼ਨ ਫ਼ਤਿਹ/ਜ਼ਿਲੇ ਅੰਦਰ 11385 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ


ਬਠਿੰਡਾ:
ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 187189 ਸੈਂਪਲ ਲਏ ਗਏ। ਜਿਨਾਂ ਵਿਚੋਂ   13048 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 11385 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 1395  ਕੇਸ ਐਕਟਿਵ ਹਨ ਤੇ ਹੁਣ ਤੱਕ 268 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 252 ਨਵੇ ਪਾਜੀਟਿਵ ਅਤੇ  280 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।

कोई टिप्पणी नहीं:

एक टिप्पणी भेजें