HOME PAGE

HOME PAGE

रविवार, 11 अप्रैल 2021

ਬਠਿੰਡਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 11545 ਮੀਟ੍ਰਿਕ ਟਨ ਕਣਕ ਦੀ ਕੋਈ ਆਮਦ : ਡਿਪਟੀ ਕਮਿਸ਼ਨਰ


ਕਿਸਾਨਾਂ ਨੂੰ ਮੰਡੀਆਂ ਚ ਸੁੱਕੀ ਫਸਲ ਲਿਆਉਣ ਦੀ ਕੀਤੀ ਅਪੀਲ  

ਬਠਿੰਡਾ: ਜ਼ਿਲ੍ਹੇ ਦੀਆਂ ਅਨਾਜ  ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਆਮਦ ਹੋਣੀ  ਸ਼ੁਰੂ ਹੋ ਗਈ ਹੈ  । ਹੁਣ ਤਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਤੇ ਵੱਖ ਵੱਖ ਖਰੀਦ ਕੇਂਦਰਾਂ ਚ  ਕਰੀਬ 11545 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ। ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ ਸ੍ਰੀਨਿਵਾਸਨ ਨੇ ਸਾਂਝੀ ਕੀਤੀ 

 

            ਡਿਪਟੀ  ਕਮਿਸ਼ਨਰ ਨੇ  ਇਹ ਵੀ  ਦੱਸਿਆ ਕਿ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੀਆਂ ਅਨਾਜ  ਮੰਡੀਆਂ ਤੇ ਸਮੂਹ ਖ਼ਰੀਦ ਕੇਂਦਰਾਂ  ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਹਰ ਲੋੜੀਂਦੇ  ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਦੌਰਾਨ  ਅਨਾਜ  ਮੰਡੀਆਂ ਤੇ ਖ਼ਰੀਦ ਕੇਂਦਰਾਂ  ਵਿੱਚ ਕਣਕ ਦੀ ਫਸਲ  ਲੈ ਕੇ  ਆਉਣ ਵਾਲੇ ਕਿਸਾਨਾਂ  ਨੂੰ ਕੋਰੋਨਾ ਮਹਾਂਮਾਰੀ ਦੇ ਲਾਗ ਤੋਂ  ਬਚਾਇਆ ਜਾ ਸਕੇ।

 

            ਅਨਾਜ  ਮੰਡੀਆਂ ਤੇ ਖ਼ਰੀਦ ਕੇਂਦਰਾਂ  ਵਿਚ ਕਣਕ ਦੀ ਆਮਦ ਬਾਰੇ  ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੰਡੀ ਅਫਸਰ  ਸ੍ਰੀ ਕੰਵਲਜੀਤ ਸਿੰਘ ਨੇ ਦੱਸਿਆ ਕਿ  ਜ਼ਿਲ੍ਹੇ ਦੀਆਂ ਕੁੱਲ 183 ਮੰਡੀਆਂ ਤੇ ਖਰੀਦ ਕੇਂਦਰਾਂ ਵਿੱਚੋਂ ਹੁਣ ਤਕ  ਲਗਪਗ 151 ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਆਮਦ ਹੋਣੀ ਸ਼ੁਰੂ ਹੋ ਗਈ ਹੈ । ਉਨ੍ਹਾਂ ਇਹ ਵੀ ਦੱਸਿਆ ਕਿ  ਅਨਾਜ  ਮੰਡੀਆਂ  ਵਿੱਚ ਕਿਸਾਨਾਂ ਅਤੇ ਲੇਬਰ ਨਾਲ ਸਬੰਧਤ ਵਿਅਕਤੀਆਂ ਲਈ  ਛਾਂਰੋਸ਼ਨੀਪੀਣ ਲਈ ਸਾਫ਼ ਪਾਣੀ ਤੋਂ ਇਲਾਵਾ  ਹੱਥ ਧੋਣਮਾਸਕ ਅਤੇ ਸਾਫ਼ ਸਫ਼ਾਈ ਦੇ  ਉਚੇਚੇ ਪ੍ਰਬੰਧ ਕੀਤੇ ਗਏ ਹਨ  

 

            ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ੍ਹੇ ਦੀਆਂ ਅਨਾਜ  ਮੰਡੀਆਂ ਵਿੱਚ 10 ਲੱਖ ਹਜ਼ਾਰ ਮੀਟ੍ਰਿਕ 76 ਮੀਟਰਕ  ਟਨ ਕਣਕ ਆਮਦ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ । ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ  ਵਿੱਚ ਆਈ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ 

कोई टिप्पणी नहीं:

एक टिप्पणी भेजें