ਕਰੋਨਾ ਦੇ ਵੱਧਦੇ ਪ੍ਰਭਾਵ ਦੇ ਮੱਦੇਨਜ਼ਰ ਕੀਤੇ ਗਏ ਪ੍ਰਬੰਧਾਂ ਦੀ ਕੀਤੀ ਸਮੀਖਿਆ, ਪੇਂਡੂ ਤੇ ਸ਼ਹਿਰੀ ਖੇਤਰ ਚ ਕੈਂਪ ਲਗਾ ਕੇ ਵੱਧ ਤੋਂ ਵੱਧ ਕੀਤੀ ਜਾਵੇ ਸੈਂਪਲਿੰਗ ਤੇ ਵੈਕਸੀਨੇਸ਼ਨ
ਬਠਿੰਡਾ: ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਕਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਭਾਵ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਉਚ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ। ਕਰੋਨਾ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਖੇਤਰ ਵਿਚ ਕਰੋਨਾ ਸੈਂਪਲਿੰਗ ਅਤੇ ਵੈਕਸੀਨੇਸ਼ਨ ਦੇ ਕੈਂਪ ਲਗਾਏ ਜਾਣ। ਵੱਧ ਤੋਂ ਵੱਧ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਓ ਬਾਰੇ ਜਾਣੂ ਕਰਵਾਇਆ ਜਾਵੇ ਕਿ ਕਰੋਨਾ ਵੈਕਸੀਨੇਸ਼ਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਵੈਕਸ਼ੀਨੇਸ਼ਨ ਪ੍ਰਤੀ ਝੂਠੀਆਂ ਅਫ਼ਵਾਹਾਂ ਤੋਂ ਬਚਿਆ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 31 ਮਈ 2021 ਤੱਕ ਜ਼ਿਲੇ ਦੇ ਸਾਰੇ 312 ਪਿੰਡਾਂ ’ਚ ਕਰੋਨਾ ਵੈਕਸੀਨੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਇਸ ਦੇ ਮੱਦੇਨਜ਼ਰ ਰੋਜ਼ਾਨਾ 10-10 ਪਿੰਡਾਂ ਵਿਚ ਕੈਂਪ ਲਗਾ ਕੇ ਸੈਂਪਲਿੰਗ ਤੇ ਵੈਕਸੀਨੇਸ਼ਨ ਕਰਨੀ ਲਾਜ਼ਮੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਰੋਜ਼ਾਨਾ 3500 ਸੈਂਪਲਿੰਗ ਤੇ 4 ਹਜ਼ਾਰ ਵੈਕਸੀਨੇਸ਼ਨ ਕਰਨ ਦਾ ਟੀਚਾ ਪੂਰਾ ਕੀਤਾ ਜਾਵੇ। ਉਨ੍ਹਾਂ ਟੀਚਾ ਪੂਰਾ ਕਰਨ ਲਈ ਪੰਚਾਇਤ ਵਿਭਾਗ, ਜਿਲ੍ਹਾ ਉਦਯੋਗ, ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਪੂਰਨ ਸਹਿਯੋਗ ਦੇਣ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਖੇਤਰ ਵਿਚ ਲਗਾਏ ਜਾਣ ਵਾਲੇ ਪੁਲਿਸ ਨਾਕਿਆਂ ਤੇ ਵੀ ਵੱਧ ਤੋਂ ਵੱਧ ਸੈਂਪਲਿੰਗ ਤੇ ਵੈਕਸੀਨੇਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਜਨਰਲ ਮੈਨੇਜ਼ਰ ਜ਼ਿਲ੍ਹਾ ਉਦਯੋਗ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਰੋਨਾ ਦੇ ਵੱਧਦੇ ਪ੍ਰਭਾਵ ਦੇ ਮੱਦੇਨਜ਼ਰ ਅਤੇ ਐਮਰਜੈਂਸੀ ਮੈਡੀਕਲ ਸੇਵਾਵਾਂ ਨੂੰ ਮੁੱਖ ਰੱਖਦਿਆਂ ਹਾਲ ਦੀ ਘੜੀ ਉਦਯੋਗ ਨੂੰ ਆਕਸੀਜ਼ਨ ਦੇਣ ਦੀ ਬਜਾਏ ਜ਼ਿਲ੍ਹੇ ਦੇ ਹਸਪਤਾਲਾਂ ਨੂੰ ਆਕਸੀਜਨ ਗੈਸ ਦੇ ਸਿਲੰਡਰ ਉਪਲੱਬਧ ਕਰਵਾਉਣੇ ਯਕੀਨੀ ਬਣਾਏ ਜਾਣ ਤਾਂ ਜੋ ਆਕਸੀਜਨ ਸਬੰਧੀ ਕਿਸੇ ਵੀ ਹਸਪਤਾਲ ਵਿਚ ਕਿਸੇ ਤਰ੍ਹਾਂ ਦੀ ਸਮੱਸਿਆ ਦਰਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਮਹਾਂਮਾਰੀ ਦੀ ਰੋਕਥਾਮ ਲਈ ਵੱਖ-ਵੱਖ ਕਰੋਨਾ ਸੈਲ ਵਿਚ ਕੰਮ ਕਰਨ ਵਾਲੀਆਂ ਟੀਮਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਿਕ ਹੀ ਕੰਮ ਕਰਨ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਤਰੁੰਤ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ੳਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਐਸ.ਡੀ.ਐਮ. ਬਠਿੰਡਾ ਸ਼੍ਰੀ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ. ਤਲਵੰਡੀ ਸਾਬੋ ਸ਼੍ਰੀ ਵਰਿੰਦਰ ਸਿੰਘ, ਐਸ.ਡੀ.ਐਮ. ਮੌੜ ਸ਼੍ਰੀ ਨਵਦੀਪ ਕੁਮਾਰ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ, ਬੀ.ਡੀ.ਪੀ.ਓ ਅਭਿਨਵ, ਜਨਰਲ ਮੈਨੇਜਰ ਜ਼ਿਲਾ ਉਦਯੋਗ ਕੇਂਦਰ ਸ੍ਰੀ ਪ੍ਰੀਤਮਹਿੰਦਰ ਸਿੰਘ ਬਰਾੜ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਤੇ ਕਰੋਨਾ ਸੈਲਾਂ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
No comments:
Post a Comment