ਬਠਿੰਡਾ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਪ੍ਰਭਾਵ ਨੂੰ ਫ਼ੈਲਣ ਤੋਂ ਰੋਕਣ ਦੇ ਮੱਦੇਨਜ਼ਰ ਜਿੱਥੇ ਸਿਹਤ ਵਿਭਾਗ ਵਲੋਂ ਪੂਰੀ ਤਨਦੇਹੀ ਨਾਲ ਕਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ ਉਥੇ ਹੀ ਜ਼ਿਲ੍ਹਾ ਵਾਸੀਆਂ ਵਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਤਹਿਤ ਜ਼ਿਲ੍ਹੇ ਵਿਚ ਹੁਣ ਤੱਕ ਕਰੋਨਾ ਟੀਕਾਕਰਨ ਵਿਚ ਲੱਗੀਆਂ ਵੱਖ-ਵੱਖ ਟੀਮਾਂ ਕਰੀਬ 1 ਲੱਖ ਦਾ ਕਰੋਨਾ ਟੀਕਾਕਰਨ ਕਰਨ ਵਿਚ ਵੱਡਾ ਹੰਭਲਾ ਮਾਰ ਚੁੱਕੀਆਂ ਹਨ। ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਵਿਭਾਗਾਂ, ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਅਸੀਂ ਇਹ ਟੀਚਾ ਪ੍ਰਾਪਤ ਕਰਨ ਵਿਚ ਕਾਮਯਾਬ ਹੋਏ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਬਣਾਈਆਂ ਗਈਆਂ ਟੀਕਾਕਰਨ ਟੀਮਾਂ ਤੇ ਵੱਖ-ਵੱਖ ਵਿਭਾਗਾਂ ਵਲੋਂ ਦਿੱਤੇ ਗਏ ਸਹਿਯੋਗ ਤੇ ਅਣਥੱਕ ਯਤਨਾਂ ਕਰਕੇ ਅਪ੍ਰੈਲ ਮਹੀਨੇ ਦੌਰਾਨ ਹੁਣ ਤੱਕ 99 ਹਜ਼ਾਰ 132 ਵੱਖ-ਵੱਖ ਵਰਗਾਂ ਨਾਲ ਸਬੰਧ਼ਤ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਵਿਭਾਗ ਵਲੋਂ ਗਠਿਤ ਕੀਤੀਆਂ ਗਈਆਂ ਟੀਮਾਂ ਵਲੋਂ ਅਪ੍ਰੈਲ ਮਹੀਨੇ ਦੌਰਾਨ ਮੈਗਾ ਕੈਂਪਾਂ ਦੌਰਾਨ ਡੇਰਾ ਸਲਾਬਤਪੁਰਾ ਵਿਖੇ 660, ਆਈ.ਟੀ.ਆਈ. ਚੌਂਕ ਵਿਖੇ 422, ਹਾਥੀ ਮੰਦਰ ਵਿਖੇ 400, ਵਾਰਡ ਨੰਬਰ 14 ਇੰਡਸਟਰੀਅਲ ਐਸੋਸੀਏਸ਼ਨ ਅ-8-ਫੋਕਲ ਪੁਆਇੰਟ ਵਿਖੇ 500 ਅਤੇ ਇੰਡਸਟਰੀਅਲ ਗਰੋਥ ਸੈਂਟਰ ਵਿਖੇ 401 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕੋਵਿਡ ਸੇਵਾਵਾਂ ਵਿਚ ਲੱਗੇ ਸਮੁੱਚੇ ਸਿਹਤ ਸਟਾਫ ਦਾ ਇਸ ਪ੍ਰਾਪਤੀ ਲਈ ਵਿਸ਼ੇਸ਼ ਤੌਰ ਤੇ ਪ੍ਰਸੰਸਾ ਕੀਤੀ। ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੇ ਅੱਜ ਤੱਕ ਆਪਣਾ ਕੋਵਿਡ-19 ਤੋਂ ਟੀਕਾਕਰਨ ਨਹੀਂ ਕਰਵਾਇਆ ਹੈ, ਉਹ ਵੀ ਆਪਣੇ ਆਪ ਨੂੰ ਕੋਵਿਨ ਐਪ ਜਾਂ ਅਰੋਗਿਆ ਸੇਤੂ ਐਪ ਉਤੇ ਰਜਿਸਟਰ ਕਰਕੇ ਆਪਣੇ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਆਪਣਾ ਟੀਕਾਕਰਨ ਕਰਵਾ ਸਕਦੇ ਹਨ। ਕਾਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ 12061 ਹੈਲਥ ਵਰਕਰਜ਼, 20625 ਫਰੰਟ ਲਾਇਨ ਵਰਕਰਜ਼, 45 ਤੋਂ 60 ਤੱਕ 27061 ਵਿਅਕਤੀਆਂ ਨੂੰ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 23508 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਗਈ ਹੈ। ਉਨਾਂ ਅੱਗੇ ਦੱਸਿਆ ਕਿ ਗੌਰਮਿੰਟ ਇੰਸਟੀਚਿਊਟਸ ਵਿੱਚ 4603 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 1522 ਨੂੰ ਦੂਜੀ ਡੋਜ਼, 16737 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2558 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 22832 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 3328 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 19407 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 2783 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ। ਇਸੇ ਤਰਾਂ ਪ੍ਰਾਈਵੇਟ ਇੰਸਟੀਚਿਊਟਸ ਵਿੱਚ 7052 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2518 ਨੂੰ ਦੂਜੀ ਡੋਜ਼, 3881 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 622 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 4288 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1443 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 4332 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1226 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।
ਕੈਪਸ਼ਨ : ਸੰਤ ਨਿਰੰਕਾਰੀ ਮਿਸ਼ਨ ਵਿਖੇ ਲਗਾਏ ਗਏ ਕਰੋਨਾ ਟੀਕਾਕਰਨ ਦੀ ਫਾਇਲ ਫੋਟੋ।
No comments:
Post a Comment