ਬਠਿੰਡਾ। ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਅੱਜ ਇਕ ਵਿਸ਼ੇਸ਼ ਕੋਵਿਡ -19 ਟੀਕਾਕਰਨ ਕੈਂਪ ਲਗਾਇਆ ਗਿਆ। ਯੂਨੀਵਰਸਿਟੀ ਅਧਿਕਾਰੀਆਂ ਨੇ ਦੱਸਿਆ ਕਿ ਕੈਂਪ ਵਿੱਚ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ 43 ਵਿਅਕਤੀਆਂ ਨੂੰ ਟੀਕਾ ਲਗਾਇਆ ਗਿਆ।
ਇਹ ਉਪਰਾਲਾ ਯੂਨੀਵਰਸਿਟੀ ਦੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ), ਡਾ. ਐਚ.ਐਮ. ਗਰਗ ਦੇ ਵਿਸ਼ੇਸ਼ ਯਤਨਾਂ ਨਾਲ ਹੋਇਆ। ਸਿਵਲ ਹਸਪਤਾਲ ਬਠਿੰਡਾ ਦੇ ਡਾਕਟਰਾਂ ਅਤੇ ਮੈਡੀਕਲ ਸਟਾਫ ਦੀ ਟੀਮ ਨੇ ਯੋਗ ਯੂਨੀਵਰਸਿਟੀ ਕਰਮਚਾਰੀਆਂ ਅਤੇ ਉਨ੍ਹਾਂ ਦੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪਰਿਵਾਰਿਕ ਮੈਂਬਰਾਂ ਨੂੰ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੀਕਾ ਲਗਾਇਆ।
ਡਾ. ਗਰਗ ਨੇ ਕਿਹਾ ਕਿ ਸਾਰੇ ਯੋਗ ਕਰਮਚਾਰੀਆਂ ਅਤੇ ਪਰਿਵਾਰਿਕ ਮੈਂਬਰਾਂ ਨੇ ਆਪਣੀ ਮਰਜ਼ੀ ਨਾਲ ਟੀਕਾ ਲਗਵਾਇਆ। ਉਹਨਾਂ ਅੱਗੇ ਕਿਹਾ “ਯੂਨੀਵਰਸਿਟੀ ਦੇ ਕਰਮਚਾਰੀ ਅਤੇ ਵਸਨੀਕ, ਜੋ 45 ਸਾਲ ਜਾਂ ਇਸ ਤੋਂ ਉਪਰ ਹਨ, ਨੂੰ ਲਾਜ਼ਮੀ ਤੌਰ 'ਤੇ ਵਾਇਰਸ ਦਾ ਟੀਕਾ ਲਗਵਾਉਣਾ ਚਾਹੀਦਾ ਹੈ,” ।
ਐਮ.ਆਰ.ਐਸ.ਪੀ.ਟੀ.ਯੂ. ਦੇ ਉਪ ਕੁਲਪਤੀ ਪ੍ਰੋਫੈਸਰ ਬੂਟਾ ਸਿੰਘ ਸਿੱਧੂ ਨੇ ਕੈਂਪ ਦੇ ਆਯੋਜਨ ਲਈ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਿਸ਼ਾਣੂ ਦੇ ਫੈਲਣ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਕੋਵਿਡ ਨੁੰ ਫੈਲਣ ਤੋਂ ਰੋਕਣ ਲਈ ਟੀਕਾ ਲਗਵਾਉਣਾ ਚਾਹੀਦਾ ਹੈ।
ਕੈਪਸ਼ਨ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੇ ਆਡੀਟੋਰਿਅਮ ਵਿਖੇ ਚੱਲ ਰਹੇ ਟੀਕਾਕਰਨ ਅਭਿਆਨ ਦਾ ਦ੍ਰਿਸ਼।
No comments:
Post a Comment