HOME PAGE

HOME PAGE

बुधवार, 21 अप्रैल 2021

ਬਠਿੰਡਾ ਜ਼ਿਲੇ ਦੇ 21 ਹਸਪਤਾਲਾਂ ਨੂੰ ਆਇਸੋਲੇਸ਼ਨ ਸਹੂਲਤ ਦੇਣ ਦੇ ਆਦੇਸ਼ ਜਾਰੀ, ਹਸਪਤਾਲ ਲੈਵਲ 2 ਲਈ 396 ਅਤੇ 3 ਲਈ 110 ਬੈਡ ਰੱਖਣ ਤਿਆਰ :- ਜਿਲਾ ਮੈਜਿਸਟ੍ਰੇਟ


ਬਠਿੰਡਾ:
ਜਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲੇ ਦੇ 21 ਪ੍ਰਮੁੱਖ  ਹਸਪਤਾਲਾਂ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤ ਤਿਆਰ ਕਰਨ ਦੇ ਹੁਕਮ ਦਿਤੇ ਹਨ। ਉਹਨਾਂ ਇਹ ਹੁਕਮ ਡਾਇਸੈਸਟਰ ਮੈਨੇਜਮੈਂਟ ( ) 2005 ਦੀ ਧਾਰਾ 34 ਤਹਿਤ ਦਿਤੇ ਗਏ ਹਨ। ਇਸ ਤਹਿਤ ਉਹਨਾਂ ਪ੍ਰਾਈਵੇਟ ਹਸਪਤਾਲਾਂ ਨੂੰ ਲੈਵਲ 2 ਦੇ 396 ਅਤੇ ਲੈਵਲ 3 ਦੇ 110 ਬੈਡ ਤਿਆਰ ਰੱਖਣ ਦੇ ਆਦੇਸ਼ ਦਿੱਤੇ ਹਨ।

ਜਿਲਾ ਮੈਜਿਸਟ੍ਰੇਟ ਸ਼੍ਰੀ. ਬੀ. ਸ੍ਰੀਨਿਵਾਸਨ ਨੇ ਜਾਰੀ ਹੁਕਮਾਂ ਅਨੁਸਾਰ ਏਮਜ਼ ਬਠਿੰਡਾ ਵਿਖੇ ਲੈਵਲ 2 ਦੇ 15 ਬੈੱਡ ਅਤੇ ਲੈਵਲ 3 ਦੇ 5 ਬੈੱਡ, ਆਦੇਸ਼ ਹਸਪਤਾਲ ਲੈਵਲ 2 ਦੇ 100  ਬੈੱਡ ਅਤੇ ਲੈਵਲ 3 ਦੇ 25 ਬੈੱਡ, ਮੈਕਸ ਹਸਪਤਾਲ ਲੈਵਲ 2 ਦੇ 30 ਬੈੱਡ ਅਤੇ ਲੈਵਲ 3 ਦੇ 15 ਬੈੱਡ, ਇੰਦਰਾਨੀ ਹਸਪਤਾਲ ਲੈਵਲ 2 ਦੇ 15 ਬੈੱਡ ਅਤੇ ਲੈਵਲ 3 ਦੇ 10 ਬੈੱਡ, ਨਿਵਾਰਨ ਹਸਪਤਾਲ ਲੈਵਲ 2 ਦੇ 10 ਬੈੱਡ ਅਤੇ ਲੈਵਲ 3 ਦੇ 3 ਬੈੱਡ, ਸਤਿਆ ਹਾਰਟ ਤੇ ਸੁਪਰ ਸਪੈਸ਼ਲਿਟਸ ਹਸਪਤਾਲ ਲੈਵਲ 2 ਦੇ 5 ਬੈੱਡ ਲੈਵਲ 3 ਦੇ 3 ਬੈੱਡ, ਪ੍ਰੇਗਮਾ ਹਸਪਤਾਲ ਅਤੇ  ਅਰੁਣਾ ਹਸਪਤਾਲ ਨੰੂ ਲੈਵਲ 2 ਦੇ ਕ੍ਰਮਵਾਰ 16 ਅਤੇ 18 ਬੈੱਡ ਤਿਆਰ ਰੱਖਣ ਦੇ ਆਦੇਸ਼ ਦਿੱਤੇ ਹਨ।
ਇਸੇ ਤਰਾਂ ਜ਼ਿਲਾ ਮੈਜਿਸਟੇ੍ਰਟ ਨੇ ਜਾਰੀ ਹੁਕਮਾਂ ਅਨੁਸਾਰ ਕੋਵਿਡ 19 ਦੇ ਮੱਦੇਨਜਰ ਮਰੀਜ਼ਾਂ ਦੀ ਸਹੂਲਤ ਲਈ ਦਿਲੀ ਹਾਰਟ ਹਸਪਤਾਲ ਲੈਵਲ 2 ਦੇ 60 ਬੈੱਡ ਅਤੇ ਲੈਵਲ 3 ਦੇ 20 ਬੈੱਡ, ਆਈ.ਵੀ.ਵਾਈ ਹਸਪਤਾਲ ਲੈਵਲ 2 ਦੇ 18 ਬੈੱਡ ਅਤੇ ਲੈਵਲ 3 ਦੇ 8 ਬੈੱਡ, ਲਾਇਫ ਲਾਈਨ ਹਸਪਤਾਲ ਲਈ ਲੈਵਲ 2 ਦੇ 4 ਬੈੱਡ ਅਤੇ ਲੈਵਲ 3 ਦੇ 3 ਬੈੱਡ, ਮੇਡੀਵਿਨ ਹਸਪਤਾਲ ਦੇ ਲਈ ਲੈਵਲ 2 ਦੇ 15 ਬੈੱਡ ਅਤੇ ਲੈਵਲ 3 ਦੇ 5 ਬੈੱਡ, ਗੋਲਡ ਮੇਡੀਕਾ ਹਸਪਤਾਲ ਦੇ ਲੈਵਲ 2 ਦੇ 12 ਬੈੱਡ ਅਤੇ ਲੈਵਲ 3 ਦੇ 5 ਬੈੱਡ, ਨਿਊ ਲਾਇਫ ਮੈਡੀਸਿਟੀ ਹਸਪਤਾਲ ਲੈਵਲ 2 ਦੇ 27 ਬੈੱਡ, ਗਲੋਬਲ ਹੈਲਥ ਕੇਅਰ ਲੈਵਲ 2 ਦੇ 5 ਬੈੱਡ ਅਤੇ ਲੈਵਲ 3 ਦੇ 1 ਬੈੱਡ, ਮਾਨ ਹਸਪਤਾਲ ਲੈਵਲ 2 ਦੇ 8 ਬੈੱਡ ਅਤੇ ਲੈਵਲ 3 ਦੇ 3 ਬੈੱਡ, ਚੰਡੀਗੜ ਨਰਸਿੰਗ ਹੋਮ ਲੈਵਲ 2 ਦੇ 5 ਬੈੱਡ, ਬਦਿਆਲ ਮਲਟੀਸਪੈਸ਼ਲਿਟੀ ਐਡ ਟਰੋਮਾ ਸੈਂਟਰ ਨੰੂ ਲੈਵਲ 2 ਦੇ 8 ਬੈੱਡ ਅਤੇ ਲੈਵਲ 3 ਦੇ 4 ਬੈੱਡ ਅਤੇ ਇਸੇ ਤਰਾਂ ਬੰਬੇ ਗੈਸਟਰੋ ਕੈਂਸਰ ਇੰਸਟੀਚਿਊਟ, ਖਾਲਸਾ ਮਿਸ਼ਨ ਹਸਪਤਾਲ ਅਤੇ ਗੁਰਦੇਵ ਮਲਟੀਸਿਟੀ ਹਸਪਤਾਲ ਨੰੂ ਕ੍ਰਮਵਾਰ ਲੈਵਲ 2 ਦੇ 8 ਬੈੱਡ, 10 ਬੈੱਡ ਅਤੇ 7 ਬੈੱਡ ਲਗਾਉਣ ਲਈ ਪਾਬੰਦ ਕੀਤਾ ਗਿਆ ਹੈ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

कोई टिप्पणी नहीं:

एक टिप्पणी भेजें