ਬਠਿੰਡਾ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਰੋਨਾ ਦੇ ਪ੍ਰਭਾਵ ਨੂੰ ਫ਼ੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਸਰਕਾਰੀ ਦਫ਼ਤਰ, ਸੇਵਾਂ ਤੇ ਸੁਵਿਧਾ ਕੇਂਦਰਾਂ, ਤਹਿਸੀਲ ਕੰਪਲੈਕਸ, ਪੁਲਿਸ ਨਾਕਿਆਂ ਤੇ ਉਦਯੋਗਿਕ ਇਕਾਈਆਂ ਵਿਚ ਜਾ ਕੇ ਕਰੋਨਾ ਵੈਕਸੀਨੇਸ਼ਨ ਤੇ ਸੈਂਪਲਿੰਗ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੀ ਲੜੀ ਤਹਿਤ ਬੀਤੇ 24 ਘੰਟਿਆਂ ਦੌਰਾਨ 3275 ਸੈਂਪਲ ਲਏ ਗਏ ਤੇ 2473 ਲੋਕਾਂ ਦੀ ਹੋਈ ਵੈਕਸੀਨੇਸ਼ਨ ਹੋਈ।
ਡਿਪਟੀ ਕਮਿਸ਼ਨਰ ਨੇ ਬੀਤੇ 24 ਘੰਟਿਆਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੀਤੀ ਗਈ ਸੈਂਪਲਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 978 ਪੁਲਿਸ ਨਾਕਿਆਂ, 128 ਵੱਖ-ਵੱਖ ਦਫ਼ਤਰਾਂ ਵਿਚ ਆਉਣ ਵਾਲੇ ਵਿਅਕਤੀਆਂ, 326 ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ, 1446 ਮੈਡੀਕਲ ਅਫ਼ਸਰਾਂ ਅਤੇ 397 ਪ੍ਰਾਈਵੇਟ ਹਸਪਤਾਲਾਂ ਦੇ ਕਰਮਚਾਰੀਆਂ ਦੇ ਸੈਂਪਲ ਲਏ ਗਏ।
ਇਸੇ ਤਰ੍ਹਾਂ ਜ਼ਿਲ੍ਹੇ ਅੰਦਰ ਕੀਤੀ ਗਈ ਵੈਕਸੀਨੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 80 ਵੱਖ-ਵੱਖ ਉਦਯੋਗ ਕੇਂਦਰਾਂ, 360 ਪੇਂਡੂ ਤੇ 157 ਸ਼ਹਿਰੀ ਖੇਤਰਾਂ ਤੋਂ ਇਲਾਵਾ 1876 ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਚ ਲਗਾਏ ਗਏ ਕੈਂਪਾਂ ਦੌਰਾਨ ਵੈਕਸੀਨੇਸ਼ਨ ਕੀਤੀ ਗਈ।
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ੳਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ।
No comments:
Post a Comment