ਬਠਿੰਡਾ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਰੋਨਾ ਦੇ ਪ੍ਰਭਾਵ ਨੂੰ ਫ਼ੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਸਰਕਾਰੀ ਦਫ਼ਤਰ, ਸੇਵਾਂ ਤੇ ਸੁਵਿਧਾ ਕੇਂਦਰਾਂ, ਤਹਿਸੀਲ ਕੰਪਲੈਕਸ, ਪੁਲਿਸ ਨਾਕਿਆਂ ਤੇ ਉਦਯੋਗਿਕ ਇਕਾਈਆਂ ਵਿਚ ਜਾ ਕੇ ਕਰੋਨਾ ਵੈਕਸੀਨੇਸ਼ਨ ਤੇ ਸੈਂਪਲਿੰਗ ਕੈਂਪ ਲਗਾਏ ਜਾ ਰਹੇ ਹਨ। ਇਨਾਂ ਕੈਂਪਾਂ ਦੀ ਲੜੀ ਤਹਿਤ ਬੀਤੇ 24 ਘੰਟਿਆਂ ਦੌਰਾਨ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ 995 ਲੋਕਾਂ ਦੀ ਵੈਕਸੀਨੇਸ਼ਨ ਹੋਈ। ਇਸੇ ਤਰਾਂ ਜ਼ਿਲੇ ਅੰਦਰ ਕੀਤੀ ਗਈ ਵੈਕਸੀਨੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰੀ ਖੇਤਰ ਵਿੱਚ 329 ਅਤੇ ਪੇਂਡੂ ਖੇਤਰ ਵਿੱਚ 666 ਵਿਅਕਤੀਆਂ ਨੂੰ ਸਿਹਤ ਵੱਖ-ਵੱਖ ਕੈਂਪਾਂ ਦੌਰਾਨ ਵੈਕਸੀਨੇਸ਼ਨ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਠੱਲ ਪਾਉਣ ਦੇ ਮੱਦੇਨਜ਼ਰ ਏਅਰ ਫੋਰਸ ਵਿਖੇ 21, ਇੰਡਸਟ੍ਰੀਅਲ ਗਰੋਥ ਸੈਂਟਰ ਵਿਖੇ 162 ਅਤੇ ਪੀ.ਐਨ.ਬੀ. ਬੈਂਕ ਵਿਖੇ 146 ਵਿਅਕਤੀਆਂ ਨੂੰ ਵੈਕਸ਼ੀਨੇਸ਼ਨ ਲਗਾਈ ਗਈ।
ਇਸੇ ਤਰਾਂ ਪੇਂਡੂ ਖੇਤਰਾਂ ’ਚ ਸਰਕਾਰੀ ਸੀਨਅਰ ਸੈਕੰਡਰੀ ਸਕੂਲ ਭੋਖੜਾ ਵਿਖੇ 20, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਦਿਆਲਪੁਰਾ ਮਿਰਜਾ ਵਿਖੇ 30, ਸਰਕਾਰੀ ਮਿਡਲ ਸਕੂਲ ਗਹਿਰੀ ਬਾਰਾ ਸਿੰਘ ਵਿਖੇ 38, ਸਰਕਾਰੀ ਮਿਡਲ ਸਕੂਲ ਬੁਰਜ ਢੱਲਾ ਵਿਖੇ 20, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਡਾ ਬੰਨਾ ਵਿਖੇ 18, ਸਰਕਾਰੀ ਮਿਡਲ ਸਕੂਲ ਗੋਸਲ ਦਿਆਪੁਰਾ ਵਿਖੇ 20, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਭਗਵਾਨਗੜ ਵਿਖੇ 16, ਸਰਕਾਰੀ ਹਾਈ ਸਕੂਲ ਚੱਠੇਵਾਲਾ ਵਿਖੇ 54, ਸਰਕਾਰੀ ਪ੍ਰਾਇਮਰੀ ਸਕੂਲ ਫੱਤਾ ਬੱਲੂ ਵਿਖੇ 10, ਗੁਰੂ ਨਾਨਕ ਚੈਰੀਟੇਬਲ ਹਸਪਤਾਲ ਭਗਤਾ ਵਿਖੇ 40, ਡੀ.ਕੇ. ਇੰਡਸਟਰੀ ਗਹਿਰੀ ਬੁੱਟਰ ਵਿਖੇ 74, ਸੀ.ਡੀ. ਫੂਲ ਵਿਖੇ 30, ਚਹਿਲ ਸਪਿਨਟੈਕਸ ਫੈਕਟਰੀ ਕੋਟ ਸ਼ਮੀਰ ਵਿਖੇ 39, ਹਿੰਦਸਨ ਇੰਡਸਟ੍ਰੀਜ ਰਾਮਪੁਰਾ ਵਿਖੇ 210 ਅਤੇ ਜੀਦਾ ਸਪੋਰਟਕਿੰਗ ਫੈਕਟਰੀ ਵਿਖੇ 47 ਵਿਅਕਤੀਆਂ ਨੂੰ ਵੈਕਸ਼ੀਨੇਸ਼ਨ ਲਗਾਈ ਗਈ।
ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਕਰੋਨਾ ਦੇ ਪ੍ਰਭਾਵ ਨੂੰ ਫ਼ੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਕਰੋਨਾ ਵੈਕਸੀਨੇਸ਼ਨ ਲਈ ਰੋਜ਼ਾਨਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੀ ਲੜੀ ਤਹਿਤ 1 ਮਈ ਨੂੰ ਪਿੰਡ ਬੀੜ ਬਹਿਮਣ, ਦਾਨ ਸਿੰਘ ਵਾਲਾ, ਗੁੰਮਟੀ ਕਲ੍ਹਾਂ, ਚੱਕ ਬਖਤੂ, ਹਰਨਾਮ ਸਿੰਘ ਵਾਲਾ, ਡਿੱਖ, ਚੱਕ ਰੂਲਦੂ ਸਿੰਘ ਵਾਲਾ, ਗੇਹਿਲੇਵਾਲਾ ਅਤੇ ਪਿੰਡ ਗਿਆਨਾ ਵਿਖੇ ਕਰੋਨਾ ਨੂੰ ਰੋਕਣ ਲਈ ਵੈਕਸੀਨੇਸ਼ਨ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਕਰੋਨਾ ਵੈਕਸੀਨੇਸ਼ਨ ਕਰਵਾਉਣੀ ਯਕੀਨੀ ਬਣਾਉਣ। ੳਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ।
No comments:
Post a Comment