ਬਠਿੰਡਾ-ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੰੂ ਰੋਕਣ ਅਤੇ ਇਸ ਤੇ ਕੰਟਰੋਲ ਕਰਨ ਲਈ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੇ ਮੱਦੇਨਜ਼ਰ 25 ਅਪ੍ਰੈਲ 2021 ਐਤਵਾਰ ਨੰੂ ਜ਼ਿਲੇ ਅੰਦਰ ਆਵਾਜਾਈ ’ਤੇ ਕੋਈ ਪਾਬੰਦੀ ਨਹੀਂ ਹੋਵੇਗੀ, ਪਰੰਤੂ ਜ਼ਿਲੇ ’ਚ ਸਾਰੇ ਬਜ਼ਾਰ, ਮਾਲਜ਼, ਜਿੰਮ, ਸਟੇਡੀਅਮ, ਬਾਰ, ਸਿਨੇਮਾ ਹਾਲ, ਸਪਾ, ਸਵੀਪਿੰਗ ਪੂਲ, ਕੋਚਿੰਗ ਸੈਂਟਰ, ਸਾਰੇ ਰੈਸਟੋਰੈਂਟ (ਹੋਟਲਾਂ ਵਿਚਲੇ ਰੈਸਟੋਰੈਂਟਾਂ ਸਮੇਤ) ਬੰਦ ਰਹਿਣਗੇ ਅਤੇ ਇਨਾਂ ਨੂੰ ਸਿਰਫ ਘਰ ਖਾਣਾ ਲਿਜਾਣ ਅਤੇ ਹੋਮ ਡਿਲਵਰੀ ਦੀ ਇਜ਼ਾਜਤ ਹੋਵੇਗੀ। ਉਨਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਐਤਵਾਰ ਨੰੂ ਲਗਾਏ ਜਾਣ ਵਾਲੇ ਕਰੋਨਾ ਵੈਕਸੀਨੇਸ਼ਨ ਕੈਂਪ ਵੀ ਪਹਿਲਾਂ ਦੀ ਤਰਾਂ ਹੀ ਜਾਰੀ ਰਹਿਣਗੇ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੰੂ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦਾ ਫੈਲਾਅ ਰੋਕਣ ਲਈ ਕੌਮੀ ਨਿਰਦੇਸ਼ਾਂ, ਕੇਂਦਰੀ ਗ੍ਰਹਿ ਮੰਤਰਾਲੇ/ਸੂਬਾ ਸਰਕਾਰ ਵੱਲੋਂ ਜਾਰੀ ਨਿਰਧਾਰਤ ਸੰਚਾਲਨ ਵਿਧੀ (ਐਸ. ਓ. ਪੀਜ਼) ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਜਨਤਕ ਟ੍ਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ ’ਚ ਜ਼ਰੂਰੀ ਇਹਤਿਆਤ ਵਰਤੇ ਜਾਣ, ਜਿਨਾਂ ਵਿਚ 6 ਫੁੱਟ ਦੀ ਸਮਾਜਿਕ ਦੂਰੀ ਤੇ ਮਾਸਕ ਪਾ ਕੇ ਰੱਖੇ ਜਾਣੇ ਯਕੀਨੀ ਬਣਾਏ ਜਾਣਗੇ। ਉਨਾਂ ਕਿਹਾ ਕਿ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਅਤੇ ਆਈ. ਪੀ. ਸੀ 1860 ਦੀਆਂ ਸਬੰਧਤ ਧਾਰਾਵਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
No comments:
Post a Comment