ਡੀਸੀ ਨੇ ਕਿਹਾ, ਝੂਠੀਆਂ ਅਫ਼ਵਾਹਾਂ ਤੋਂ ਜਾਵੇ ਬਚਿਆ ਜਾਵੇ
ਬਠਿੰਡਾ: ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਰੋਨਾ ਦੇ ਪ੍ਰਭਾਵ ਨੂੰ ਫ਼ੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਕਰੋਨਾ ਵੈਕਸੀਨੇਸ਼ਨ ਲਈ ਰੋਜ਼ਾਨਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੀ ਲੜੀ ਤਹਿਤ 29 ਅਪ੍ਰੈਲ ਨੂੰ ਜ਼ਿਲ੍ਹੇ ਦੇ 10 ਪਿੰਡਾਂ ਵਿਚ ਕਰੋਨਾ ਨੂੰ ਠੱਲ੍ਹ ਪਾਉਣ ਲਈ ਵੈਕਸੀਨੇਸ਼ਨ ਕੀਤੀ ਜਾਵੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਭਾਗੂ, ਭੌਖ਼ੜਾ, ਦਿਆਲਪੁਰਾ ਮਿਰਜ਼ਾ, ਗਹਿਰੀ ਭਾਰਾ ਸਿੰਘ, ਬੁਰਜ ਡੱਲਾ, ਘੰਡਾ ਬੰਨਾ, ਦੌਲਤਪੁਰਾ, ਭਗਵਾਨਪੁਰਾ ਓਰਫ਼ ਭੁੱਖਿਆ ਵਾਲੀ, ਚੱਠੇਵਾਲਾ ਤੇ ਫ਼ੱਤਾ ਬਾਲੂ ਆਦਿ ਪਿੰਡਾਂ ਵਿਚ ਕਰੋਨਾ ਵੈਕਸੀਨੇਸ਼ਨ ਸਬੰਧੀ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ੳਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ।
कोई टिप्पणी नहीं:
एक टिप्पणी भेजें