ਆੜਤੀਏ ਵੀ ਆਪਣੇ ਪੱਧਰ ਤੇ ਵਰਤ ਸਕਣਗੇ ਬਾਰਦਾਨਾਬਠਿੰਡਾ : ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਅਤੇ ਖਰੀਦ ਕੇੇਂਦਰਾਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੰੂ ਕਿਸੇ ਤਰਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਕਣਕ ਦੀ ਖਰੀਦ ਕਰ ਰਹੀਆਂ ਸਾਰੀਆਂ ਖਰੀਦ ਏਜੰਸੀਆ ਨੰੂ ਟੈਂਡਰ ਰਾਹੀਂ 3500 ਗੱਠਾਂ ਅਲਾਟ ਹੋਈਆ ਹਨ। ਇਸ ਤੋਂ ਇਲਾਵਾ ਆੜਤੀਆਂ ਵਰਗ ਵੀ ਆਪਣੇ ਪੱਧਰ ਤੇ ਜ਼ਿਲੇ ਦੀਆਂ ਅਨਾਜ ਮੰਡੀਆ ਅਤੇ ਖਰੀਦ ਕੇਂਦਰਾਂ ਵਿੱਚ ਬਾਰਦਾਨੇ ਦੀ ਵਰਤੋਂ ਕਰ ਸਕਣਗੇ ਤਾਂ ਜੋ ਕਿਸਾਨਾਂ ਨੰੂ ਕਣਕ ਦੀ ਫਸਲ ਦੀ ਖਰੀਦ ਪ੍ਰਕਿਰਿਆ ਦੌਰਾਨ ਕੋਈ ਮੁਸ਼ਕਿਲ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਅੱਗੇ ਇਹ ਵੀ ਦੱਸਿਆ ਕਿ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਜ਼ਿਲੇ ਵਿਚਲੀਆਂ ਅਨਾਜ ਮੰਡੀਆਂ ਤੇ ਸਮੂਹ ਖ਼ਰੀਦ ਕੇਂਦਰਾਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵੱਲੋਂ ਵਿਸ਼ੇਸ ਤੌਰ ਤੇ ਕਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ। ਟੀਕਾਕਰਨ ਦੌਰਾਨ ਵੱਖ-ਵੱਖ ਅਨਾਜ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵਿਸ਼ੇਸ਼ ਤੌਰ ਤੇ ਕੈਂਪ ਲਗਾ ਕੇ ਕਿਸਾਨਾਂ ਅਤੇ ਲੇਬਰ ਨੰੂ ਕਰੋਨਾ ਵੈਕਸੀਨ ਲਗਾਈ ਜਾ ਰਹੀ ਹੈ ਅਤੇ ਉਨਾਂ ਨੰੂ ਕਰੋਨਾ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਅਤੇ ਲੇਬਰ ਆਦਿ ਨੰੂ ਮਾਸਕ, ਸੈਨੀਟਾਈਜ਼ਰ ਆਦਿ ਦੀ ਵਰਤੋਂ ਕਰਨ ਅਤੇ ਸਰੀਰਕ ਦੂਰੀ ਬਣਾਈ ਰੱਖਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੰੂ ਠੱਲ ਪਾਈ ਜਾ ਸਕੇ।
No comments:
Post a Comment